ED Raid News: ਚੰਡੀਗੜ੍ਹ, ਮੁਹਾਲੀ ਅਤੇ ਫਿਰੋਜ਼ਪੁਰ ਸਮੇਤ 22 ਥਾਵਾਂ 'ਤੇ ED ਦੀ ਛਾਪੇਮਾਰੀ; ਅਮਰੂਦ ਬਾਗ ਘੁਟਾਲੇ ਦਾ ਮਾਮਲਾ!
Published : Mar 27, 2024, 10:26 am IST
Updated : Mar 27, 2024, 1:36 pm IST
SHARE ARTICLE
ED Raid in chandigarh
ED Raid in chandigarh

IAS ਅਫ਼ਸਰਾਂ ਦੇ ਟਿਕਾਣਿਆਂ ’ਤੇ ਵੀ ਛਾਪੇਮਾਰੀ

ED Raid News: ਪੰਜਾਬ ਸਰਕਾਰ ਵਲੋਂ ਐਕੁਆਇਰ ਕੀਤੀ ਜ਼ਮੀਨ ਵਿਚ ਫਰਜ਼ੀ ਤਰੀਕੇ ਨਾਲ ਅਮਰੂਦ ਦੇ ਬਾਗ ਦਿਖਾ ਕੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਦੀ ਈਡੀ ਨੇ ਜਾਂਚ ਤੇਜ਼ ਕਰ ਦਿਤੀ ਹੈ। ਟੀਮ ਨੇ ਬੁੱਧਵਾਰ ਨੂੰ ਚੰਡੀਗੜ੍ਹ, ਮੁਹਾਲੀ ਦੇ ਪਿੰਡ ਬਾਕਰਪੁਰ ਅਤੇ ਫਿਰੋਜ਼ਪੁਰ ਸਮੇਤ 22 ਥਾਵਾਂ 'ਤੇ ਛਾਪੇਮਾਰੀ ਕੀਤੀ।

IAS ਅਧਿਕਾਰੀਆਂ ਦੇ ਟਿਕਾਣਿਆਂ ਉਤੇ ਵੀ ਰੇਡ

ਇਸ ਦੌਰਾਨ ਟੀਮ ਪੰਜਾਬ ਦੇ ਆਈਏਐਸ ਵਰੁਣ ਰੂਜਮ ਦੇ ਘਰ ਵੀ ਪਹੁੰਚੀ। ਇਲਜ਼ਾਮ ਹਨ ਕਿ ਵਰੁਣ ਦੀ ਪਤਨੀ ਨੇ ਵੀ ਧੋਖੇ ਨਾਲ ਕਰੋੜਾਂ ਰੁਪਏ ਦਾ ਮੁਆਵਜ਼ਾ ਹਾਸਲ ਕੀਤਾ ਹੈ। ਟੀਮ ਨੂੰ ਮੌਜੂਦਾ ਆਬਕਾਰੀ ਕਮਿਸ਼ਨਰ ਵਰੁਣ ਰੂਜਮ ਦੇ ਘਰ ਦੇ ਪਿੱਛੇ ਇਕ ਪਾਰਕ ਵਿਚ ਕੁੱਝ ਫਟੇ ਹੋਏ ਦਸਤਾਵੇਜ਼ ਮਿਲੇ। ਦਸਿਆ ਜਾ ਰਿਹਾ ਹੈ ਕਿ ਇਨ੍ਹਾਂ ਦਸਤਾਵੇਜ਼ਾਂ ਵਿਚ ਅਮਰੂਦ ਬਾਗ ਘੁਟਾਲੇ ਦਾ ਜ਼ਿਕਰ ਹੈ। ਇਸ ਤੋਂ ਇਲਾਵਾ ਫ਼ਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦੀ ਪਤਨੀ ਵੀ ਇਸ ਮਾਮਲੇ ਵਿਚ ਮੁਲਜ਼ਮ ਹੈ। ਇਸ ਦੇ ਨਾਲ ਹੀ ਈਡੀ ਕਾਰੋਬਾਰੀਆਂ, ਪ੍ਰਾਪਰਟੀ ਡੀਲਰਾਂ ਅਤੇ ਹੋਰਾਂ ਦੇ ਘਰ ਪਹੁੰਚੀ ਹੈ। ਈਡੀ ਲੰਬੇ ਸਮੇਂ ਤੋਂ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਇਸ ਤਹਿਤ ਗਮਾਡਾ ਤੋਂ ਸਾਰਾ ਰਿਕਾਰਡ ਅਪਣੇ ਕਬਜ਼ੇ ਵਿਚ ਲੈ ਲਿਆ ਗਿਆ ਸੀ।

ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਟੀਮਾਂ ਵਿਚ ਈਡੀ ਜਲੰਧਰ ਦੇ ਅਧਿਕਾਰੀ ਵੀ ਸ਼ਾਮਲ ਹਨ। ਇਹ ਟੀਮਾਂ ਸਥਾਨਕ ਪੁਲਿਸ ਨੂੰ ਨਾਲ ਲੈ ਕੇ ਆਈਆਂ ਹਨ। ਨਾਲ ਹੀ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿਤਾ ਗਿਆ ਹੈ। ਇਸ ਦੌਰਾਨ ਜੋ ਲੋਕ ਘਰਾਂ ਵਿਚ ਮਿਲੇ, ਉਨ੍ਹਾਂ ਨੂੰ ਅੰਦਰ ਹੀ ਬੈਠਣ ਲਈ ਕਿਹਾ ਗਿਆ ਹੈ। ਕਿਸੇ ਨੂੰ ਵੀ ਫ਼ੋਨ ਕਾਲ ਆਦਿ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਜਾਂਚ ਤੋਂ ਕੀ ਨਿਕਲਦਾ ਹੈ ਇਹ ਤਾਂ ਸ਼ਾਮ ਨੂੰ ਈਡੀ ਦੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ।

ਕੀ ਹੈ ਮਾਮਲਾ?

ਜ਼ਿਕਰਯੋਗ ਹੈ ਕਿ ਇਹ ਮਾਮਲਾ ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵਲੋਂ ਏਅਰਪੋਰਟ ਰੋਡ ’ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਹੈ। ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਵਲੋਂ ਲੈਂਡ ਪੂਲਿੰਗ ਨੀਤੀ ਅਨੁਸਾਰ ਦਿਤਾ ਗਿਆ ਸੀ। ਉਸ ਜ਼ਮੀਨ ਵਿਚ ਲਗਾਏ ਗਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਅਦਾ ਕੀਤੀ ਜਾਂਦੀ ਸੀ। ਫਲਦਾਰ ਦਰੱਖਤਾਂ ਦੀ ਕੀਮਤ ਬਾਗਬਾਨੀ ਵਿਭਾਗ ਵਲੋਂ ਤੈਅ ਕੀਤੀ ਜਾਂਦੀ ਹੈ। ਇਸ ਤੋਂ ਬਾਅਦ, ਭੂਮੀ ਗ੍ਰਹਿਣ ਕੁਲੈਕਟਰ ਨੇ ਫਲਦਾਰ ਰੁੱਖਾਂ ਦੀ ਇਕ ਸਰਵੇਖਣ ਸੂਚੀ ਡਾਇਰੈਕਟਰ ਬਾਗਬਾਨੀ ਨੂੰ ਭੇਜੀ ਅਤੇ ਤਿਆਰ ਕੀਤੇ ਰੁੱਖਾਂ ਦੀ ਮੁਲਾਂਕਣ ਰੀਪੋਰਟ ਪ੍ਰਾਪਤ ਕੀਤੀ।

ਜ਼ਮੀਨ ਐਕੁਆਇਰ ਹੋਣ ਤੋਂ ਪਹਿਲਾਂ ਕੁੱਝ ਲੋਕਾਂ ਨੇ ਇਥੇ ਅਮਰੂਦ ਦੇ ਬੂਟੇ ਲਾਏ ਸਨ ਪਰ ਗਮਾਡਾ ਅਧਿਕਾਰੀਆਂ ਨਾਲ ਮਿਲ ਕੇ ਇਨ੍ਹਾਂ ਦੀ ਉਮਰ 4 ਤੋਂ 5 ਸਾਲ ਦੱਸੀ ਗਈ। ਇਸ ਕਾਰਨ ਉਨ੍ਹਾਂ ਦਾ ਮੁਆਵਜ਼ਾ ਕਾਫੀ ਵੱਧ ਗਿਆ। ਇਸ ਤਰ੍ਹਾਂ ਕਈ ਲੋਕਾਂ ਨੇ ਮਿਲ ਕੇ ਗਲਤ ਤਰੀਕੇ ਨਾਲ ਮੁਆਵਜ਼ਾ ਲੈ ਲਿਆ। ਵਿਜੀਲੈਂਸ ਨੇ ਇਸ ਮਾਮਲੇ ਵਿਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਸੀ ਪਰ ਅਦਾਲਤ ਨੇ ਮੁਆਵਜ਼ਾ ਰਾਸ਼ੀ ਵਾਪਸ ਜਮ੍ਹਾਂ ਕਰਵਾ ਕੇ ਉਨ੍ਹਾਂ ਨੂੰ ਜ਼ਮਾਨਤ ਦੇ ਦਿਤੀ ਸੀ।

ਵਿਜੀਲੈਂਸ ਨੇ ਕੀਤਾ ਸੀ ਪਰਦਾਫਾਸ਼

ਅਮਰੂਦ ਦੇ ਬਾਗ ਘੁਟਾਲੇ ਦਾ ਵਿਜੀਲੈਂਸ ਬਿਊਰੋ ਵਲੋਂ ਪਰਦਾਫਾਸ਼ ਇਸ ਵਿਚ ਦੋ ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ ਸਮੇਤ 22 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਵਿਚ ਮਾਲ ਵਿਭਾਗ ਦੇ ਕਈ ਅਧਿਕਾਰੀ ਸਨ। ਇਹ ਘਪਲਾ ਕਰੀਬ 137 ਕਰੋੜ ਰੁਪਏ ਦਾ ਸੀ। ਜਦੋਂ ਵਿਜੀਲੈਂਸ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ ਤਾਂ ਈਡੀ ਨੇ ਇਸ ਨਾਲ ਸਬੰਧਤ ਸਾਰੇ ਦਸਤਾਵੇਜ਼ ਆਪਣੇ ਕਬਜ਼ੇ ਵਿਚ ਲੈ ਲਏ ਸਨ ਅਤੇ ਮਾਮਲੇ ਦੀ ਜਾਂਚ ਕੀਤੀ। ਹਾਲਾਂਕਿ ਇਸ ਮਾਮਲੇ ਦੇ ਕਈ ਮੁਲਜ਼ਮਾਂ ਨੇ ਅਦਾਲਤ ਵਿਚ ਕਰੋੜਾਂ ਰੁਪਏ ਜਮ੍ਹਾਂ ਕਰਵਾ ਕੇ ਜ਼ਮਾਨਤ ਹਾਸਲ ਕਰ ਲਈ ਹੈ।

ਬੁੱਧਵਾਰ ਸਵੇਰੇ ਜਦੋਂ ਈਡੀ ਦੀ ਛਾਪੇਮਾਰੀ ਸ਼ੁਰੂ ਹੋਈ ਤਾਂ ਪਹਿਲੀ ਸੂਚਨਾ ਮਿਲੀ ਕਿ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਜਾਂਚ ਚੱਲ ਰਹੀ ਹੈ।

 (For more Punjabi news apart from ED Raid in chandigarh punjabi News, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement