ਖ਼ਬਰਾਂ |

ਤਾਜ਼ਾ |

Punjab News: ਪੰਜਾਬ 'ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ: ਤਰੁਨਪ੍ਰੀਤ ਸਿੰਘ ਸੌਂਦ
Published : Mar 27, 2025, 3:29 pm IST
Updated : Mar 27, 2025, 3:29 pm IST
SHARE ARTICLE
Tarunpreet Singh Sond News
Tarunpreet Singh Sond News

Punjab News: 52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ

ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀ ਘਾਟ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ ਅਤੇ ਜਲਦ ਹੀ ਕਿਰਤ ਇੰਸਪੈਕਟਰਾਂ ਦੀ ਘਾਟ ਦੂਰ ਕਰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ, ਪੰਜਾਬ ਅਧੀਨ ਕਿਰਤ ਇੰਸਪੈਕਟਰ ਦੀਆਂ ਕੁੱਲ 95 ਪ੍ਰਵਾਨਤ ਅਸਾਮੀਆਂ ਹਨ, ਜਿਨ੍ਹਾਂ ਵਿਰੁੱਧ ਇਸ ਸਮੇਂ 35 ਕਿਰਤ ਇੰਸਪੈਕਟਰ ਕੰਮ ਕਰ ਰਹੇ ਹਨ। ਕਿਰਤ ਇੰਸਪੈਕਟਰਾਂ ਦੀ ਘਾਟ ਹੋਣ ਕਾਰਨ ਇੱਕ ਕਰਮਚਾਰੀ ਕੋਲ ਪੱਕੀ ਤੈਨਾਤੀ ਦੀ ਥਾਂ ਤੋਂ ਇਲਾਵਾ ਹੋਰ ਸਰਕਲਾਂ ਦਾ ਵਾਧੂ ਚਾਰਜ ਵੀ ਦਿੱਤਾ ਹੋਇਆ ਹੈ, ਜਿਸ ਕਾਰਨ ਕਿਰਤ ਇੰਸਪੈਕਟਰਾਂ ਵੱਲੋਂ ਹਰੇਕ ਸਰਕਲ ਵਿੱਚ ਹਾਜ਼ਰ ਹੋ ਕੇ ਕੰਮ ਕਰਨਾ ਸੰਭਵ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਿਰਤ ਇੰਸਪੈਕਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 09-03-2025 ਨੂੰ ਲਿਖਤੀ ਪ੍ਰੀਖਿਆ ਲਈ ਜਾ ਚੁੱਕੀ ਹੈ। ਜਲਦ ਹੀ ਭਰਤੀ ਪ੍ਰੀਕ੍ਰਿਆ ਮੁਕੰਮਲ ਹੋਣ ਉਪਰੰਤ ਵਿਭਾਗ ਨੂੰ ਨਵੇਂ 52 ਕਿਰਤ ਇੰਸਪੈਕਟਰ ਉਪਲਬਧ ਹੋ ਜਾਣਗੇ। ਇਸ ਤੋਂ ਇਲਾਵਾ ਉਸਾਰੀ ਕਿਰਤੀਆਂ ਦੀ ਸਹੂਲਤ ਲਈ ਕਿਰਤ ਵਿਭਾਗ ਵੱਲੋਂ “ਪੰਜਾਬ ਕਿਰਤੀ ਸਹਾਇਕ" ਮੋਬਾਇਲ ਐਪ ਚਲਾਈ ਗਈ ਹੈ, ਜਿਸ ਰਾਹੀਂ ਕਿਰਤੀ ਘਰ ਬੈਠੇ ਹੀ ਬਤੌਰ ਲਾਭਪਾਤਰੀ ਰਜਿਸਟ੍ਰੇਸ਼ਨ/ਰੀਨਿਊਵਲ ਕਰਵਾ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Trump ਦੀ ਟੈਰਿਫ WAR, ਕੀ ਬਚੇਗਾ ਭਾਰਤੀ ਵਪਾਰ? ਭਾਰਤ 'ਤੇ 100% ਟੈਕਸ ਦੀ ਤਿਆਰੀ! ਝੁਕੇਗਾ ਭਾਰਤ ਜਾਂ ਮੰਨੇਗਾ ਟਰੰਪ?

16 Jul 2026 3:00 PM

E20 ਤੇਲ ਤੋਂ ਬਾਅਦ ਅਦਾਲਤ ਦਾ ਵੱਡਾ ਫ਼ੈਸਲਾ! ਗਾਹਕ ਨੂੰ ਮਿਲੇਗੀ ਨਵੀਂ ਗੱਡੀ | ਕੰਪਨੀ ਨੂੰ Court ਦਾ ਹੁਕਮ

16 Jul 2026 2:59 PM

ਬੇਅੰਤ ਸਿੰਘ ਦੇ ਕਤਲ ਮਾਮਲੇ 'ਚ MHA ਦੇ Ex. ਅਧਿਕਾਰੀ ਦਾ ਵੱਡਾ ਖੁਲਾਸਾ

15 Jul 2026 2:55 PM

'ਸਤਲੁਜ' ਫਿਲਮ 'ਤੇ Ravneet Bittu LIVE | "ਖਾਲੜਾ ਸਾਬ੍ਹ ਨਾਲ ਕੋਈ ਦਿੱਕਤ ਨਹੀਂ, ਪਰ..." | Press Conference

13 Jul 2026 2:55 PM

ਕੈਬ ਐਸੋਸੀਏਸ਼ਨ ਵਾਲਿਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ, ਭਾਰੀ ਪੁਲਿਸ ਫੋਰਸ ਤਾਇਨਾਤ

13 Jul 2026 2:56 PM
Advertisement