Lok Sabha Elections 2024: ਚੰਡੀਗੜ੍ਹ 'ਚ ਬਜ਼ੁਰਗਾਂ ਲਈ ਘਰ ਤੋਂ ਵੋਟਿੰਗ ਦਾ ਪ੍ਰਬੰਧ; ਘਰ-ਘਰ ਜਾ ਕੇ ਸੁਝਾਅ ਲੈ ਰਹੇ ਅਧਿਕਾਰੀ
Published : Apr 27, 2024, 9:30 pm IST
Updated : Apr 27, 2024, 9:30 pm IST
SHARE ARTICLE
Chandigarh Senior Citizen Can Vote From home during Lok Sabha Elections
Chandigarh Senior Citizen Can Vote From home during Lok Sabha Elections

ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਵਾਰ ਵੋਟਿੰਗ ਦਾ ਟੀਚਾ 70 ਪਾਰ ਰੱਖਿਆ ਗਿਆ ਹੈ, ਜਿਸ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ।

Lok Sabha Elections 2024: ਚੰਡੀਗੜ੍ਹ ਵਿਚ ਚਾਰ ਹਜ਼ਾਰ ਦੇ ਕਰੀਬ ਅਜਿਹੇ ਬਜ਼ੁਰਗ ਹਨ, ਜੋ ਚਾਹੁਣ ਤਾਂ ਘਰ ਬੈਠੇ ਹੀ ਵੋਟ ਪਾ ਸਕਦੇ ਹਨ। ਚੰਡੀਗੜ੍ਹ ਚੋਣ ਕਮਿਸ਼ਨ ਨੇ ਇਸ ਦਿਸ਼ਾ ਵਿਚ ਕਦਮ ਚੁੱਕੇ ਹਨ। ਇਹ ਜਾਣਨ ਲਈ ਬੂਥ ਲੈਵਲ ਅਫਸਰ (ਬੀਐਲਓ) ਖੁਦ ਬਜ਼ੁਰਗਾਂ ਨਾਲ ਗੱਲ ਕਰ ਰਹੇ ਹਨ। ਇਸ ਦੇ ਨਾਲ ਹੀ ਜੇਕਰ ਕੋਈ ਘਰ ਬੈਠੇ ਹੀ ਵੋਟ ਬਣਾਉਣ ਦੀ ਸਹੂਲਤ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ ਫਾਰਮ ਨੰਬਰ 12 ਡੀ ਭਰਨ ਦੀ ਵਿਵਸਥਾ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਵਾਰ ਵੋਟਿੰਗ ਦਾ ਟੀਚਾ 70 ਪਾਰ ਰੱਖਿਆ ਗਿਆ ਹੈ, ਜਿਸ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵਲੋਂ 85 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਅੰਗਹੀਣਾਂ ਨੂੰ ਘਰ ਬੈਠੇ ਹੀ ਵੋਟ ਪਾਉਣ ਦੀ ਸਹੂਲਤ ਦਿਤੀ ਗਈ ਹੈ। ਇਸ ਤੋਂ ਇਲਾਵਾ ਸਹਾਇਤਾ ਵਧਾਉਣ ਲਈ ਹੋਰ ਉਪਰਾਲੇ ਕੀਤੇ ਜਾ ਰਹੇ ਹਨ। ਚੰਡੀਗੜ੍ਹ ਵੀਆਈਪੀ ਸ਼ਹਿਰ ਹੈ। ਇਸ ਵਿਚ ਅਜਿਹੀ ਕੋਈ ਥਾਂ ਨਹੀਂ ਹੈ ਜਿੱਥੇ ਚੋਣ ਕਮਿਸ਼ਨ ਨੂੰ ਪਹੁੰਚਣ ਵਿਚ ਕੋਈ ਮੁਸ਼ਕਲ ਪੇਸ਼ ਆਵੇ। ਇਸ ਲਈ ਚੋਣ ਕਮਿਸ਼ਨ ਵੋਟਿੰਗ ਵਧਾਉਣ ਲਈ ਇਹ ਸਾਰੀ ਪ੍ਰਕਿਰਿਆ ਅਪਣਾ ਰਿਹਾ ਹੈ।

ਚੰਡੀਗੜ੍ਹ ਵਿਚ ਵੋਟਿੰਗ ਦਾ ਗ੍ਰਾਫ਼ ਵਧਾਉਣ ਲਈ ਚੋਣ ਕਮਿਸ਼ਨ ਨੇ ਔਰਤਾਂ ਲਈ 55 ਮਾਡਲ ਅਤੇ 5 ਗੁਲਾਬੀ ਬੂਥ ਬਣਾਏ ਹਨ। ਇਨ੍ਹਾਂ ਬੂਥਾਂ 'ਤੇ ਵੋਟਰਾਂ ਦਾ ਰੈੱਡ ਕਾਰਪੇਟ ਨਾਲ ਸਵਾਗਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੇਟਿੰਗ ਰੂਮ, ਫਸਟ ਏਡ ਸੁਵਿਧਾ, ਠੰਢਾ ਪੀਣ ਵਾਲਾ ਪਾਣੀ, ਬੱਚਿਆਂ ਲਈ ਖਿਡੌਣੇ ਆਦਿ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਿਕ ਐਂਡ ਡਰਾਪ ਦੀ ਸਹੂਲਤ ਵੀ ਦਿਤੀ ਜਾਵੇਗੀ।

(For more Punjabi news apart from Chandigarh Senior Citizen Can Vote From home during Lok Sabha Elections, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement