
ਇਸ ਤੋਂ ਪਹਿਲਾਂ 23 ਮਈ ਨੂੰ ਮੋਹਾਲੀ ’ਚ ਇਕ ਔਰਤ ਪਾਜ਼ੇਟਿਵ ਪਾਈ ਗਈ ਸੀ
ਚੰਡੀਗੜ੍ਹ: ਸ਼ਹਿਰ ਦੇ ਜੀ.ਐਮ.ਸੀ.ਐਚ.-32 ਹਸਪਤਾਲ ’ਚ ਦਾਖਲ 40 ਸਾਲ ਦੇ ਵਿਅਕਤੀ ’ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਮਰੀਜ਼ ਤਿੰਨ ਦਿਨ ਪਹਿਲਾਂ ਸਾਹ ਲੈਣ ’ਚ ਤਕਲੀਫ ਕਾਰਨ ਐਮਰਜੈਂਸੀ ਦਾਖਲੇ ਲਈ ਪੰਜਾਬ ਤੋਂ ਆਇਆ ਸੀ। ਪਰ ਜਦੋਂ ਮਰੀਜ਼ ਦੀ ਹਾਲਤ ’ਚ ਸੁਧਾਰ ਨਹੀਂ ਹੋਇਆ ਤਾਂ ਡਾਕਟਰਾਂ ਨੇ ਕੋਵਿਡ ਟੈਸਟ ਕਰਵਾਇਆ, ਜਿਸ ਦੀ ਰੀਪੋਰਟ ਪਾਜ਼ੇਟਿਵ ਆਈ।
ਜੀ.ਐਮ.ਸੀ.ਐਚ.-32 ਦੇ ਡਾਇਰੈਕਟਰ ਡਾ. ਅਤਰੇ ਨੇ ਕਿਹਾ ਕਿ ਮਰੀਜ਼ ਨੂੰ ਏਕਾਂਤਵਾਸ ’ਚ ਕਰ ਦਿਤਾ ਗਿਆ ਹੈ। ਹਸਪਤਾਲ ਪ੍ਰਸ਼ਾਸਨ ਨੇ ਕੋਰੋਨਾ ਦੇ ਮੱਦੇਨਜ਼ਰ 10 ਬੈੱਡਾਂ ਦਾ ਵਿਸ਼ੇਸ਼ ਏਕਾਂਤਵਾਸ ਯੂਨਿਟ ਤਿਆਰ ਕੀਤਾ ਹੈ, ਤਾਂ ਜੋ ਭਵਿੱਖ ’ਚ ਇਨ੍ਹਾਂ ਮਾਮਲਿਆਂ ਨਾਲ ਨਜਿੱਠਿਆ ਜਾ ਸਕੇ। ਇਸ ਤੋਂ ਪਹਿਲਾਂ 23 ਮਈ ਨੂੰ ਮੋਹਾਲੀ ’ਚ ਹਰਿਆਣਾ ਦੇ ਯਮੁਨਾਨਗਰ ਦੀ 51 ਸਾਲ ਦੀ ਔਰਤ ਦੀ ਰੀਪੋਰਟ ਪਾਜ਼ੇਟਿਵ ਆਈ ਸੀ। ਔਰਤ ਇਕ ਧਾਰਮਕ ਸਮਾਗਮ ਵਿਚ ਸ਼ਾਮਲ ਹੋਣ ਲਈ ਪੰਜਾਬ ਆਈ ਸੀ।