
Chandigarh News : ਕਿਹਾ- ਕੇਜਰੀਵਾਲ ਨਹੀਂ ਝੁਕੇਗਾ, ਜਿੰਨਾ ਮਰਜ਼ੀ ਜ਼ੁਲਮ ਕਰ ਲਉ
Chandigarh News : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਈਡੀ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਸੀਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਬੁੱਧਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਕੇਜਰੀਵਾਲ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੇਜਰੀਵਾਲ ਦੀ ਸੀ.ਬੀ.ਆਈ. ਦੀ ਗ੍ਰਿਫਤਾਰੀ 'ਤੇ ਭੜਕ ਗਏ ਅਤੇ ਟਵਿੱਟਰ 'ਤੇ ਇਕ ਪੋਸਟ 'ਚ ਉਨ੍ਹਾਂ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ।
ਮੁੱਖ ਮੰਤਰੀ ਭਗਵੰਤ ਮਾਲ ਨੇ ਕੇਜਰੀਵਾਲ ਦੀ ਤਸਵੀਰ ਪੋਸਟ ਕਰਦੇ ਹੋਏ ਲਿਖਿਆ ਹੈ ਕਿ ਇਹ ਤਸਵੀਰ ਤਾਨਾਸ਼ਾਹੀ ਖ਼ਿਲਾਫ਼ ਸੰਘਰਸ਼ ਦੀ ਹੈ। ਅਰਵਿੰਦ ਕੇਜਰੀਵਾਲ ਨਹੀਂ ਝੁਕੇਗਾ, ਜਿੰਨੇ ਮਰਜ਼ੀ ਜ਼ੁਲਮ ਕਰੋ। ਈਡੀ ਅਦਾਲਤ ਤੋਂ ਜ਼ਮਾਨਤ ਮਿਲਣ ਮਗਰੋਂ ਸੀਬੀਆਈ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਗ੍ਰਿਫ਼ਤਾਰੀ ਭਾਜਪਾ ਦੇ ਇਸ਼ਾਰੇ 'ਤੇ ਸੀਬੀਆਈ ਦੀ ਘੋਰ ਦੁਰਵਰਤੋਂ ਹੈ। ਉਨ੍ਹਾਂ ਇਹ ਵੀ ਲਿਖਿਆ ਕਿ ਜਿਸ ਤਰ੍ਹਾਂ ਤੁਸੀਂ ਸ਼ਿਸ਼ਟਾਚਾਰ ਅਤੇ ਰਾਜਨੀਤੀ ਨੂੰ ਭੁੱਲ ਹੋ, ਉਸੇ ਤਰ੍ਹਾਂ ਤੁਹਾਡਾ ਨਾਮ ਵੀ ਜ਼ਾਲਮਾਂ ਵਿਚ ਲਿਖਿਆ ਜਾਵੇਗਾ।
ਇਸ ਸਬੰਧੀ ਬੀਤੇ ਦਿਨੀਂ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਭੜਕ ਉੱਠੀ। ਉਨ੍ਹਾਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਤਾਨਾਸ਼ਾਹੀ ਕਰਾਰ ਦਿੱਤਾ। ਸੁਨੀਤਾ ਕੇਜਰੀਵਾਲ ਨੇ ਵੀ ਐਕਸ 'ਤੇ ਇਕ ਪੋਸਟ ਕੀਤੀ ਹੈ, ਜਿਸ 'ਚ ਉਨ੍ਹਾਂ ਲਿਖਿਆ ਹੈ ਕਿ ਹੁਣ ਤੱਕ ਮੇਰੀ ਇਹੀ ਅਰਦਾਸ ਰਹੀ ਹੈ ਕਿ ਪ੍ਰਮਾਤਮਾ ਸਾਰਿਆਂ ਨੂੰ ਬੁੱਧੀ ਦੇਵੇ। ਪਰ ਹੁਣ ਅਰਦਾਸ ਹੋਵੇਗੀ ਕਿ ਤਾਨਾਸ਼ਾਹ ਦਾ ਨਾਸ਼ ਹੋਵੇ।
ਦੱਸ ਦੇਈਏ ਕਿ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਸੀਬੀਆਈ ਨੇ ਕੇਜਰੀਵਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਈਡੀ ਅਤੇ ਸੀਬੀਆਈ ਇਸ ਮਾਮਲੇ ਵਿੱਚ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰਨਗੇ। ਜਿੱਥੇ ਈਡੀ ਸ਼ਰਾਬ ਘੁਟਾਲੇ ਵਿਚ ਕਥਿਤ ਪੈਸੇ ਦੇ ਲੈਣ-ਦੇਣ ਦੀ ਜਾਂਚ ਕਰੇਗੀ, ਉੱਥੇ ਹੀ ਸੀਬੀਆਈ ਸਰਕਾਰੀ ਅਧਿਕਾਰੀਆਂ ਦੇ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਦੀ ਜਾਂਚ ਕਰੇਗੀ। 25 ਜੂਨ ਨੂੰ ਸੀਬੀਆਈ ਨੇ ਤਿਹਾੜ ਜੇਲ੍ਹ ਵਿਚ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਵਾਏ। ਇਸ ਤੋਂ ਬਾਅਦ 26 ਜੂਨ ਨੂੰ ਉਸ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਦਿਨ ਦੇ ਰਿਮਾਂਡ ’ਤੇ ਲਿਆ ਗਿਆ ਸੀ।
(For more news apart from Chief Minister Bhagwant Mann targeted BJP on Kejriwal arrest News in Punjabi, stay tuned to Rozana Spokesman)