
Chandigarh News : ਸਿਹਤ ਵਿਭਾਗ ਨੇ ਪਾਣੀ ਦੇ ਨਮੂਨੇ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਜ਼ਿਲ੍ਹਿਆਂ ਲਈ ਜਾਰੀ ਕੀਤੀਆਂ
Chandigarh News : ਅੱਜ ਚੰਡੀਗੜ੍ਹ ’ਚ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕੁਝ ਕਸਬਿਆਂ ’ਚ ਡਾਇਰੀਆ ਨੂੰ ਫੈਲਣ ਤੋਂ ਰੋਕਣ ਅਤੇ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਅਨੁਰਾਗ ਵਰਮਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦਾ ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿਚ ਸਬੰਧਤ ਖੇਤਰ ਵਿਚ ਜਲ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ: Tokyo News : ਭਾਰੀ ਮੀਂਹ ਤੋਂ ਬਾਅਦ ਉੱਤਰੀ ਜਾਪਾਨ ’ਚ ਹੜ੍ਹ
ਸਿਹਤ ਵਿਭਾਗ ਨੇ ਪੀਣ ਵਾਲੇ ਪਾਣੀ ਦੇ ਨਮੂਨੇ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖਰੀਦ ਲਈ ਵੱਡੇ ਜ਼ਿਲ੍ਹਿਆਂ ਲਈ 2 ਲੱਖ ਰੁਪਏ ਅਤੇ ਛੋਟੇ ਜ਼ਿਲ੍ਹਿਆਂ ਲਈ 1 ਲੱਖ ਰੁਪਏ ਜਾਰੀ ਕੀਤੇ ਹਨ।
(For more news apart from Action will be taken against the responsible officer if the drinking water sample fail News in Punjabi, stay tuned to Rozana Spokesman)