Chandigarh News : ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ 'ਚ ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਦੇ ਪਰਿਵਾਰ ਦੀ ਸੁਰੱਖਿਆ 'ਤੇ ਉੱਠੇ ਸਵਾਲ

By : BALJINDERK

Published : Jan 28, 2025, 5:25 pm IST
Updated : Jan 28, 2025, 5:25 pm IST
SHARE ARTICLE
ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਅਤੇ ਲਾਰੈਂਸ ਬਿਸ਼ਨੋਈ
ਬਰਖ਼ਾਸਤ DSP ਗੁਰਸ਼ੇਰ ਸਿੰਘ ਸੰਧੂ ਅਤੇ ਲਾਰੈਂਸ ਬਿਸ਼ਨੋਈ

Chandigarh News : ਡੀਐੱਸਪੀ ਨੇ ਅਦਾਲਤ ’ਚ ਅਰਜ਼ੀ ਦਾਇਰ ਕੀਤੀ

Chandigarh News in Punjabi : ਬਰਖ਼ਾਸਤ ਡੀਐੱਸਪੀ ਗੁਰਸ਼ੇਰ ਸੰਧੂ ਨੇ ਅਰਜ਼ੀ ਦਾਖ਼ਲ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਗੈਂਗਸਟਰਾਂ ਤੋਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਖਤਰਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਦਿੱਤੀ ਗਈ ਉਨ੍ਹਾਂ ਦੀ ਸੁਰੱਖਿਆ ਹੁਣ ਵਾਪਸ ਲੈ ਲਈ ਗਈ ਹੈ ਜੋ ਗ਼ਲਤ ਹੈ। ਡੀਐੱਸਪੀ ਨੇ ਅਦਾਲਤ ’ਚ ਅਰਜ਼ੀ ਦਾਇਰ ਕੀਤੀ ਹੈ।ਅਦਾਲਤ ਨੇ ਕਿਹਾ ਕਿ ਸੁਣਵਾਈ 19 ਫ਼ਰਵਰੀ ਨੂੰ ਹੋਵੇਗੀ। 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਕੀ ਡੀਜੀਪੀ ਪ੍ਰਬੋਧ ਕੁਮਾਰ ਇਸ ਮਾਮਲੇ ਦੀ ਜਾਂਚ ਨੂੰ ਅੱਗੇ ਜਾਰੀ ਰੱਖ ਸਕਦੇ ਹਨ ਕਿਉਂਕਿ ਉਹ ਇਸੇ ਮਹੀਨੇ ਸੇਵਾਮੁਕਤ ਹੋਣ ਜਾ ਰਹੇ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਕਿ ਪੰਜਾਬ ਪੁਲਿਸ ਦੇ ਹੋਰ ਕਿੰਨੇ ਡੀਜੀਪੀ ਹਨ। ਹਾਈ ਕੋਰਟ ਨੇ ਨਵੀਂ SIT ਲਈ ਅਧਿਕਾਰੀਆਂ ਦੇ ਨਾਮ ਮੰਗੇ ਹਨ। ਅਦਾਲਤ ਨੇ ਕਿਹਾ ਕਿ ਕੇਂਦਰ ਨਾਲ ਇੰਪੈਨਲ DGP ਦੇ ਨਾਂ ਵੀ ਦੇਣੇ ਹੋਣਗੇ। ਪੰਜਾਬ ਸਰਕਾਰ ਨੇ ਇਸ ਸਵਾਲ 'ਤੇ ਵਿਚਾਰ ਕਰਨ ਲਈ ਸਮਾਂ ਮੰਗਿਆ ਹੈ।

(For more news apart from Questions raised on the security family sacked DSP Gursher Singh Sandhu in Lawrence Bishnoi interview case News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement