Chandigarh mayor News: ਕੁਲਦੀਪ ਕੁਮਾਰ ਨੇ ਸੰਭਾਲਿਆ ਚੰਡੀਗੜ੍ਹ ਮੇਅਰ ਦਾ ਅਹੁਦਾ
Published : Feb 28, 2024, 12:22 pm IST
Updated : Feb 28, 2024, 12:22 pm IST
SHARE ARTICLE
AAP's Kuldeep Kumar takes charge as Chandigarh mayor
AAP's Kuldeep Kumar takes charge as Chandigarh mayor

ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ।

Chandigarh mayor News: ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋ ਗਈ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ ਪਰ ਹਾਈ ਕੋਰਟ ਦੀ ਟਿੱਪਣੀ ਤੋਂ ਬਾਅਦ ਉਨ੍ਹਾਂ ਨੇ ਅੱਜ ਅਪਣਾ ਅਹੁਦਾ ਸੰਭਾਲ ਲਿਆ ਹੈ। ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ।

ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਗੱਪੀ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਚੁਣੌਤੀ ਦਿਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਹੀ ਉਨ੍ਹਾਂ ਦੀ ਕੁਰਸੀ ’ਤੇ ਨਹੀਂ ਬੈਠੇ ਹਨ ਤਾਂ ਇਹ ਚੋਣ ਕਿਵੇਂ ਹੋ ਸਕਦੀ ਹੈ।

ਇਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੇਅਰ ਨੂੰ ਅੱਜ ਹੀ ਅਪਣੀ ਕੁਰਸੀ ’ਤੇ ਸੰਭਾਲਣ ਅਤੇ ਮੁੜ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿਤੇ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਨੇ 4 ਮਾਰਚ ਨੂੰ ਚੋਣਾਂ ਕਰਵਾਉਣ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ।

(For more Punjabi news apart from AAP's Kuldeep Kumar takes charge as Chandigarh mayor News, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement