ਖ਼ਬਰਾਂ |

ਤਾਜ਼ਾ |

Punjab News: ਗੱਤਕਾ ਪ੍ਰਮੋਟਰ ਹਰਜੀਤ ਸਿੰਘ ਗਰੇਵਾਲ ਨੇ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਪਿੱਛੋਂ ਸੰਭਾਲਿਆ ਅਹੁਦਾ
Published : Mar 28, 2025, 1:22 pm IST
Updated : Mar 28, 2025, 1:22 pm IST
SHARE ARTICLE
Gatka promoter Harjit Singh Grewal takes over as Additional Director after promotion
Gatka promoter Harjit Singh Grewal takes over as Additional Director after promotion

2001 ਵਿੱਚ ਬਤੌਰ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਹੋਏ ਸਨ ਨਿਯੁਕਤ

 


Punjab News: ਪੰਜਾਬ ਸਰਕਾਰ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਚੰਡੀਗੜ੍ਹ ਵਿਖੇ ਤਾਇਨਾਤ ਜੁਆਇੰਟ ਡਾਇਰੈਕਟਰ ਸਰਦਾਰ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੂੰ ਐਡੀਸ਼ਨਲ ਡਾਇਰੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ ਅਤੇ ਉਨ੍ਹਾਂ ਵਿਭਾਗ ਵੱਲੋਂ ਜਾਰੀ ਨਵੇਂ ਤਾਇਨਾਤੀ ਹੁਕਮਾਂ ਉਪਰੰਤ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਇਹ ਪਦਉਨਤੀ ਵਿਭਾਗ ਦੀ ਪ੍ਰਮੋਸ਼ਨ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੋਈ ਹੈ ਜਿਸ ਦੀ ਪ੍ਰਧਾਨਗੀ ਵਿਭਾਗ ਦੇ ਸਕੱਤਰ ਸਰਦਾਰ ਮਲਵਿੰਦਰ ਸਿੰਘ ਜੱਗੀ ਨੇ ਕੀਤੀ।

ਦੇਸ਼-ਵਿਦੇਸ਼ਾਂ ਵਿੱਚ ਗੱਤਕਾ ਪ੍ਰਮੋਟਰ ਵਜੋਂ ਮਸ਼ਹੂਰ ਸਰਦਾਰ ਹਰਜੀਤ ਸਿੰਘ ਗਰੇਵਾਲ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਕਾਨੂੰਨ ਦੀ ਡਿਗਰੀ ਤੇ ਪੱਤਰਕਾਰਤਾ ਦੀ ਮਾਸਟਰ ਡਿਗਰੀ ਹਾਸਲ ਕੀਤੀ ਹੈ।

ਦੱਸਣਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ‘ਸਿੰਘਾਂ ਦੀ ਸਕਰੌਦੀ’ ਦੇ ਜੰਮਪਲ ਸਰਦਾਰ ਹਰਜੀਤ ਸਿੰਘ ਗਰੇਵਾਲ ਲੱਗਭਗ 17 ਸਾਲਾਂ ਤੋਂ ਸਿੱਖ ਵਿਰਾਸਤੀ ਦੀ ਜੰਗਜੂ ਕਲਾ ਗੱਤਕਾ ਨੂੰ ਬਤੌਰ ਮਾਨਤਾ ਪ੍ਰਾਪਤ ਖੇਡ ਵਜੋਂ ਵਿਸ਼ਵ ਭਰ ਵਿੱਚ ਪ੍ਰਫੁੱਲਤ ਕਰਨ, ਮਾਨਤਾ ਦਿਵਾਉਣ, ਪ੍ਰਚਾਰਿਤ ਕਰਨ ਅਤੇ ਵਿਰਸੇ ਵਜੋਂ ਸੰਭਾਲਣ ਵਿੱਚ ਮੋਹਰੀ ਭੂਮਿਕਾ ਨਿਭਾਅ ਰਹੇ ਹਨ। ਇਸ ਨਿਰਸਵਾਰਥ ਸੇਵਾ ਬਦਲੇ ਜਿੱਥੇ ਉਨ੍ਹਾਂ ਨੂੰ ਦੇਸ਼-ਵਿਦੇਸ਼ ਵਿੱਚ ਦਰਜਨਾਂ ਸੰਸਥਾਵਾਂ ਵੱਲੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ।

 ਉੱਥੇ ਪੰਜਾਬ ਸਰਕਾਰ ਵੱਲੋਂ ‘ਸਟੇਟ ਐਵਾਰਡ’ ਪ੍ਰਦਾਨ ਕਰਨਾ, ਦੁਬਈ ਵਿਖੇ ‘ਸੇਵਾ ਐਵਾਰਡ’ ਅਤੇ ਮੁੰਬਈ ਵਿਖੇ ‘ਸਿੱਖ ਅਚੀਵਰਜ ਐਵਾਰਡ’ ਆਦਿ ਮਾਣ ਸਨਮਾਨ ਹਾਸਲ ਹੋਇਆ ਹੈ। 

ਰਣਬੀਰ ਕਾਲਜ ਸੰਗਰੂਰ ਅਤੇ ਅਕਾਲ ਕਾਲਜ ਮਸਤੂਆਣਾ ਸਾਹਿਬ ਦੇ ਸਾਇੰਸ ਦੇ ਵਿਦਿਆਰਥੀ ਰਹੇ ਸਰਦਾਰ ਗਰੇਵਾਲ ਦੀ ਇਸ ਤਰੱਕੀ ਉੱਤੇ ਉਨ੍ਹਾਂ ਦੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵਿੱਚ ਵੱਡੀ ਖ਼ੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਨੇ ਸਾਲ 2001 ਵਿੱਚ ਬਤੌਰ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ ਸੀ ਅਤੇ ਕਰੀਬ ਦਰਜਨ ਤੋਂ ਵੱਧ ਮੰਤਰੀਆਂ, ਵਿਜੀਲੈਂਸ ਬਿਊਰੋ, ਪੰਜਾਬ ਪੁਲਿਸ ਸਮੇਤ ਡਿਪਟੀ ਮੁੱਖ ਮੰਤਰੀ ਨਾਲ ਵੀ ਉਨ੍ਹਾਂ ਬਤੌਰ ਡਿਪਟੀ ਡਾਇਰੈਕਟਰ ਸੇਵਾ ਨਿਭਾਈ ਹੈ। ਉਨਾਂ ਵਿਭਾਗ ਵਿੱਚ ਬਤੌਰ ਜਾਇੰਟ ਡਾਇਰੈਕਟਰ ਕਈ ਬ੍ਰਾਂਚਾਂ ਦਾ ਕਾਰਜ ਭਾਰ ਸਫਲਤਾਪੂਰਵਕ ਸੰਭਾਲਿਆ।

SHARE ARTICLE

ਏਜੰਸੀ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement