'ਆਪ' ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ, ਕਿਸਾਨਾਂ ਖ਼ਿਲਾਫ਼ ਕੰਗਨਾ ਰਣੌਤ ਦੀ ਟਿੱਪਣੀ ਦੀ ਕੀਤੀ ਨਿੰਦਾ
Published : Aug 28, 2024, 6:24 pm IST
Updated : Aug 28, 2024, 6:24 pm IST
SHARE ARTICLE
AAP surrounded the BJP office
AAP surrounded the BJP office

ਕੰਗਨਾ ਰਣੌਤ ਹੁਣ ਸੰਸਦ ਮੈਂਬਰ ਹਨ, ਉਨ੍ਹਾਂ ਨੂੰ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਨਹੀਂ ਦੇਣੇ ਚਾਹੀਦੇ- ਨੀਲ ਗਰਗ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਅਤੇ ਭਾਜਪਾ ਆਗੂ ਕੰਗਨਾ ਰਣੌਤ ਦੇ ਕਿਸਾਨ ਵਿਰੋਧੀ ਰੁਖ਼ ਲਈ ਉਨ੍ਹਾਂ ਦੀ ਸਖ਼ਤ ਨਿੰਦਾ ਕੀਤੀ।  ‘ਆਪ’ ਆਗੂਆਂ ਨੇ ਕਿਹਾ ਕਿ ਕੰਗਨਾ ਰਣੌਤ ਦਾ ਬਿਆਨ ਕੋਈ ਨਵਾਂ ਨਹੀਂ ਹੈ, ਸਗੋਂ ਇਹ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਹੈ।

ਇਸ ਧਰਨੇ ਦੀ ਅਗਵਾਈ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ (ਆਪ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ) ਅਤੇ ਸ਼ਮਿੰਦਰ ਸਿੰਘ ਖਿੰਡਾ (ਕਿਸਾਨ ਵਿੰਗ ਇੰਚਾਰਜ 'ਤੇ ਚੇਅਰਮੈਨ ਐਗਰੋ ਇੰਡਸਟਰੀ ਕਾਰਪੋਰੇਸ਼ਨ) ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ 'ਚ 'ਆਪ' ਆਗੂਆਂ ਅਤੇ ਵਲੰਟੀਅਰਾਂ ਨੇ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕੰਗਨਾ ਰਣੌਤ ਹੁਣ ਸੰਸਦ ਮੈਂਬਰ ਹਨ, ਇਹ ਇਕ ਅਹਿਮ ਜ਼ਿੰਮੇਵਾਰੀ ਹੈ, ਉਹ ਕਿਸੇ ਇਕ ਸਮੂਹ ਜਾਂ ਦੂਜੇ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਬੇਤੁਕੇ ਬਿਆਨ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਕਿਸੇ ਭਾਜਪਾ ਆਗੂ ਨੇ ਸਾਡੇ ਕਿਸਾਨਾਂ ਵਿਰੁੱਧ ਅਜਿਹਾ ਬਿਆਨ ਦਿੱਤਾ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨੇ ਦੌਰਾਨ ਭਾਜਪਾ ਆਗੂ ਲਗਾਤਾਰ ਸਾਡੇ ਕਿਸਾਨਾਂ ਵਿਰੁੱਧ ਭੰਡੀ ਪ੍ਰਚਾਰ ਕਰਨ ਲਈ ਬਿਆਨਬਾਜ਼ੀ ਕਰਦੇ ਰਹੇ। ਕੰਗਨਾ ਰਣੌਤ ਦੀ ਤਾਜ਼ਾ ਟਿੱਪਣੀ ਵੀ ਸਾਡੇ ਕਿਸਾਨਾਂ ਪ੍ਰਤੀ ਅਪਮਾਨਜਨਕ ਹੈ ਅਤੇ ਬਹੁਤ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕੰਗਨਾ ਦੇ ਬਿਆਨ ਤੋਂ ਦੂਰੀ ਬਣਾ ਰਹੀ ਹੈ।

ਵਿਧਾਇਕ ਸਮਰਾਲਾ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਭਾਜਪਾ ਨੂੰ ਕੰਗਨਾ ਰਣੌਤ ਨੂੰ ਫਟਕਾਰ ਲਗਾਉਣ ਦਾ ਡਰਾਮਾ ਕਰਨ ਦੀ ਬਜਾਏ ਉਸ ਨੂੰ ਪਾਰਟੀ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ ਅਤੇ ਸਾਡੇ ਅੰਨਦਾਤਾ ਨੂੰ ਬਦਨਾਮ ਕਰਨ ਲਈ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਨੀ ਚਾਹੀਦੀ ਹੈ।

Location: India, Chandigarh

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement