Chandigarh News : ਸੀਵਾਈਐਸਐਸ ਨੇ ਪੀਯੂ ਚੋਣਾਂ ਲਈ ਪ੍ਰਿੰਸ ਚੌਧਰੀ ਨੂੰ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ

By : BALJINDERK

Published : Aug 28, 2024, 7:17 pm IST
Updated : Aug 28, 2024, 7:17 pm IST
SHARE ARTICLE
ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ‘ਆਪ’ ਦੇ ਯੂਥ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ
ਪ੍ਰੈਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ‘ਆਪ’ ਦੇ ਯੂਥ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

Chandigarh News : ਸਾਡਾ ਮੁੱਖ ਏਜੰਡਾ ਸਟੂਡੈਂਟ ਵੈੱਲਫੇਅਰ ਹੈ, ਜਲਦੀ ਹੀ ਅਸੀਂ ਆਪਣਾ ਪੂਰਾ ਮੈਨੀਫੈਸਟੋ ਲਾਂਚ ਕਰਾਂਗੇ: ਪ੍ਰਿੰਸ ਚੌਧਰੀ

Chandigarh News : ਆਮ ਆਦਮੀ ਪਾਰਟੀ (ਆਪ) ਦੇ ਵਿਦਿਆਰਥੀ ਵਿੰਗ, ਛਾਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਨੇ ਬੁੱਧਵਾਰ ਨੂੰ ਪੰਜਾਬ ਯੂਨੀਵਰਸਿਟੀ (ਪੀਯੂ) ਦੀਆਂ ਆਉਣ ਵਾਲੀਆਂ ਵਿਦਿਆਰਥੀ ਕੌਂਸਲ ਚੋਣਾਂ ਲਈ ਆਪਣੇ ਪ੍ਰਧਾਨਗੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਪ੍ਰਿੰਸ ਚੌਧਰੀ ਨੂੰ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਐਲਾਨਿਆ ਹੈ। ਪਾਰਟੀ ਨੇ ਇਸ ਵਾਰ ਸਿਰਫ਼ ਪ੍ਰਧਾਨ ਦੇ ਅਹੁਦੇ ਲਈ ਆਪਣਾ ਉਮੀਦਵਾਰ ਖੜ੍ਹਾ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜੋ:Andaman and Nicobar News : ਐਚਐਸ ਧਾਲੀਵਾਲ ਨੇ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਡੀਜੀਪੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਦੇ ਯੂਥ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ 2022 ਵਿੱਚ ‘ਆਪ’ ਨੇ ਪਹਿਲੀ ਵਾਰ ਪੀਯੂ ਵਿਦਿਆਰਥੀ ਚੋਣਾਂ ਲੜੀਆਂ ਅਤੇ ਜਿੱਤ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਵਿਦਿਆਰਥੀ ਜਥੇਬੰਦੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕੀਤਾ ਹੈ।  ਉਨ੍ਹਾਂ ਕਿਹਾ ਕਿ ਅਸੀਂ ਦੋ ਨਵੇਂ ਹੋਸਟਲ ਮਨਜ਼ੂਰ ਕਰਵਾਏ ਹਨ ਅਤੇ ਪੰਜਾਬ ਸਰਕਾਰ ਨੇ ਇਨ੍ਹਾਂ ਦੀ ਉਸਾਰੀ ਲਈ ਗਰਾਂਟ ਵੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਹੋਰ ਧਿਰ ਨੇ ਵਿਦਿਆਰਥੀਆਂ ਲਈ ਇਸ ਦੇ ਨੇੜੇ-ਤੇੜੇ ਵੀ ਕੁਝ ਨਹੀਂ ਕੀਤਾ।

ਇਹ ਵੀ ਪੜੋ:Mohali News : ਮੋਹਾਲੀ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਹਰਪਾਲ ਸਿੰਘ ਬਰਾੜ ਆਪਣੇ ਸਾਥੀਆਂ  ਸਮੇਤ 'ਆਪ' 'ਚ ਸ਼ਾਮਲ

ਮੀਡੀਆ ਨੂੰ ਸੰਬੋਧਨ ਕਰਦਿਆਂ ਸੀਵਾਈਐਸਐਸ ਇੰਚਾਰਜ ਮਨਜਿੰਦਰ ਲਾਲਪੁਰਾ ਨੇ ਸੀਵਾਈਐਸਐਸ ਦੇ ਪ੍ਰਧਾਨਗੀ ਉਮੀਦਵਾਰ ਵਜੋਂ ਪ੍ਰਿੰਸ ਚੌਧਰੀ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ਉਸ ਦੀ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਿੱਚ ਚੰਗੀ ਪੈਠ ਹੈ। ਲਾਲਪੁਰਾ ਨੇ ਭਰੋਸਾ ਪ੍ਰਗਟਾਇਆ ਕਿ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

ਇਹ ਵੀ ਪੜੋ:Punjab and Haryana HC : ਸਰਹੱਦ ਪਾਰੋਂ ਰੇਤ ਮਾਈਨਿੰਗ ਦਾ ਪਤਾ ਲਗਾਉਣ ਲਈ ਸਰਵੇਖਣ ਕਰਨ ਲਈ ਫੌਜ ਨੂੰ ਤਾਇਨਾਤ ਕੀਤਾ ਜਾ ਸਕਦਾ ਹੈ ? ਹਾਈਕੋਰਟ 

ਮੀਡੀਆ ਨੂੰ ਸੰਬੋਧਨ ਕਰਦਿਆਂ ਸੀਵਾਈਐਸਐਸ ਦੇ ਉਮੀਦਵਾਰ ਪ੍ਰਿੰਸ ਚੌਧਰੀ ਨੇ ਕਿਹਾ ਕਿ ਉਨ੍ਹਾਂ (ਸੀਵਾਈਐਸਐਸ) ਦਾ ਮੁੱਖ ਏਜੰਡਾ ਸਟੂਡੈਂਟ ਵੈੱਲਫੇਅਰ ਹੈ ਅਤੇ ਜਲਦੀ ਹੀ ਉਹ ਆਪਣਾ ਮੈਨੀਫੈਸਟੋ ਵੀ ਜਾਰੀ ਕਰਨਗੇ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਯੂਨੀਵਰਸਿਟੀ ਦੇ ਮੁੱਦਿਆਂ ਤੋਂ ਜਾਣੂ ਹੋ ਸਕਣ ਅਤੇ ਉਹ ਸਮਝ ਸਕਣ ਕਿ ਪਾਰਟੀ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਕੀ ਕਰੇਗੀ। 

ਇਸ ਮੌਕੇ ਜੌਨੀ, ਮਨਜੋਤ ਪੱਡਾ, ਇੰਦਰਜੀਤ ਮਾਨ, ਸੁੱਖੀ, ਮਨਕੀਰਤ, ਤਰੁਣ, ਵੀਰਜੋਤ, ਤੁੰਬੀ, ਦਿਵਿਆਂਸ਼ ਠਾਕੁਰ, ਮਹਿਕ ਗਿੱਲ, ਨਿੱਝਰ, ਗੁਰਜੋਤ ਅਤੇ ਜਸ਼ਨ ਕੰਬੋਜ ਸਮੇਤ 'ਆਪ' ਦੇ ਯੂਥ ਅਤੇ ਵਿਦਿਆਰਥੀ ਆਗੂ ਵੀ ਹਾਜ਼ਰ ਸਨ।

(For more news apart from CYSS announced Prince Chaudhary as presidential candidate for the PU elections News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement