Sippy Sidhu murder case: ਕਲਿਆਣੀ ਸਿੰਘ ਨੂੰ ਨੌਕਰੀ ਤੋਂ ਕੱਢਣ ਸਬੰਧੀ ਫ਼ੈਸਲੇ ਨੂੰ ਕੈਟ ਨੇ ਦਸਿਆ ਸਹੀ
Published : Feb 29, 2024, 12:15 pm IST
Updated : Feb 29, 2024, 12:15 pm IST
SHARE ARTICLE
Kalyani Singh
Kalyani Singh

ਡਾਇਰੈਕਟਰ ਹਾਇਰ ਐਜੂਕੇਸ਼ਨ, ਚੰਡੀਗੜ੍ਹ ਦੇ ਅਧਿਆਪਕ ਵਜੋਂ ਸੇਵਾਵਾਂ ਰੱਦ ਕਰਨ ਦੇ ਹੁਕਮਾਂ ਨੂੰ ਦਿਤੀ ਸੀ ਚੁਣੌਤੀ

Sippy Sidhu murder case: ਐਡਵੋਕੇਟ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੇ ਕਤਲ ਕੇਸ ਦੀ ਮੁਲਜ਼ਮ ਕਲਿਆਣੀ ਸਿੰਘ ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਯਾਨੀ ਕੈਟ ਦੀ ਚੰਡੀਗੜ੍ਹ ਇਕਾਈ ਤੋਂ ਵੱਡਾ ਝਟਕਾ ਲੱਗਿਆ ਹੈ। ਕੈਟ ਨੇ ਮਹਿਲਾ ਜੱਜ ਦੀ ਧੀ ਕਲਿਆਣੀ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿਤਾ ਹੈ, ਜਿਸ ਵਿਚ ਉਸ ਨੇ ਡਾਇਰੈਕਟਰ ਹਾਇਰ ਐਜੂਕੇਸ਼ਨ, ਚੰਡੀਗੜ੍ਹ ਦੇ ਅਧਿਆਪਕ ਵਜੋਂ ਸੇਵਾਵਾਂ ਰੱਦ ਕਰਨ ਦੇ ਹੁਕਮਾਂ ਨੂੰ ਚੁਣੌਤੀ ਦਿਤੀ ਸੀ।

ਕਲਿਆਣੀ ਨੇ ਕੈਟ ਤੋਂ ਮੰਗ ਕੀਤੀ ਸੀ ਕਿ 11 ਅਗਸਤ, 2022 ਦੇ ਹੁਕਮਾਂ ਨੂੰ ਰੱਦ ਕੀਤਾ ਜਾਵੇ ਅਤੇ ਜਵਾਬਦੇਹ ਧਿਰ ਨੂੰ ਉਸ ਦੀਆਂ ਸੇਵਾਵਾਂ ਜਲਦੀ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਜਾਣ। ਕਲਿਆਣੀ ਨੇ ਦਸਿਆ ਕਿ ਉਹ 14 ਅਗਸਤ 2017 ਨੂੰ ਸ਼ਹਿਰ ਦੇ ਸਰਕਾਰੀ ਕਾਲਜ ਵਿਚ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤ ਹੋਈ ਸੀ।

ਜਿਸ ਤੋਂ ਬਾਅਦ ਉਨ੍ਹਾਂ ਦੀਆਂ ਸੇਵਾਵਾਂ ਹਰ ਸਾਲ ਵਧਦੀਆਂ ਗਈਆਂ। ਚੰਡੀਗੜ੍ਹ ਪੁਲਿਸ ਨੇ 2015 ਦੇ ਇਕ ਮਾਮਲੇ ਵਿਚ ਐਫਆਈਆਰ ਦਰਜ ਕੀਤੀ ਸੀ ਅਤੇ 2016 ਵਿਚ ਮਾਮਲਾ ਸੀਬੀਆਈ ਨੂੰ ਟਰਾਂਸਫਰ ਕਰ ਦਿਤਾ ਗਿਆ। ਇਹ ਐਫਆਈਆਰ 2017 ਵਿਚ ਉਨ੍ਹਾਂ ਦੀ ਨਿਯੁਕਤੀ ਤੋਂ ਪਹਿਲਾਂ ਦਰਜ ਕੀਤੀ ਗਈ ਸੀ।

15 ਜੂਨ 2022 ਨੂੰ ਸੀਬੀਆਈ ਨੇ ਉਸ ਨੂੰ ਇਸ ਕਤਲ ਕੇਸ ਵਿਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਨਿਯੁਕਤੀ ਪੱਤਰ ਦੀ ਧਾਰਾ 13 ਦੇ ਤਹਿਤ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੱਦ ਕਰ ਦਿਤਾ ਗਿਆ ਸੀ। ਇਸ ਦਾ ਕਾਰਨ ਇਹ ਸੀ ਕਿ ਉਸ ਦੀਆਂ ਸੇਵਾਵਾਂ ਅਤੇ ਆਚਰਣ ਤਸੱਲੀਬਖਸ਼ ਨਹੀਂ ਸੀ ਕਿਉਂਕਿ ਉਸ ਵਿਰੁਧ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਸ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ।

ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਕਲਿਆਣੀ ਨੇ ਉਚੇਰੀ ਸਿੱਖਿਆ ਦੇ ਡਾਇਰੈਕਟਰ ਨੂੰ ਮੰਗ ਪੱਤਰ ਦੇ ਕੇ ਅਪਣੀਆਂ ਸੇਵਾਵਾਂ ਬਹਾਲ ਕਰਨ ਦੀ ਮੰਗ ਕੀਤੀ ਸੀ। ਇਸ ਦੇ ਲਈ ਉਸ ਨੇ ਹਾਈ ਕੋਰਟ ਤੋਂ 13 ਸਤੰਬਰ 2022 ਨੂੰ ਮਿਲੇ ਜ਼ਮਾਨਤ ਦੇ ਹੁਕਮਾਂ ਦਾ ਹਵਾਲਾ ਦਿਤਾ।।

ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਕੈਟ ਨੇ ਕਿਹਾ ਕਿ ਧਾਰਾ 13 ਦੇ ਤਹਿਤ, ਜਵਾਬਦੇਹ ਧਿਰ ਨੂੰ ਪਟੀਸ਼ਨਕਰਤਾ ਦੀ ਸੇਵਾ ਤਸੱਲੀਬਖਸ਼ ਨਾ ਹੋਣ 'ਤੇ ਅਗਾਊਂ ਨੋਟਿਸ ਦਿਤੇ ਬਿਨਾਂ ਉਸ ਦੀਆਂ ਸੇਵਾਵਾਂ ਖਤਮ ਕਰਨ ਦਾ ਪੂਰਾ ਅਧਿਕਾਰ ਹੈ। ਉਸ ਦੇ ਚਾਲ-ਚਲਣ ਨੂੰ ਉਸ ਵਿਰੁਧ ਦਰਜ ਐਫਆਈਆਰ ਦੇ ਸੰਦਰਭ ਵਿਚ ਦੇਖਿਆ ਗਿਆ ਸੀ। ਕੈਟ ਨੇ ਬਚਾਅ ਪੱਖ ਦੀ ਇਸ ਕਾਰਵਾਈ ਨੂੰ ਨਾ ਤਾਂ ਮਨਮਾਨੀ ਅਤੇ ਨਾ ਹੀ ਪੱਖਪਾਤੀ ਮੰਨਿਆ ਹੈ।

ਜ਼ਿਕਰਯੋਗ ਹੈ ਕਿ ਮੁਹਾਲੀ ਦੇ ਵਸਨੀਕ ਕੌਮੀ ਪੱਧਰ ਦੇ ਨਿਸ਼ਾਨੇਬਾਜ਼ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ 36 ਸਾਲਾ ਸੁਖਮਨਪ੍ਰੀਤ ਸਿੱਧੂ ਉਰਫ਼ ਸਿੱਪੀ ਸਿੱਧੂ ਦੀ ਲਾਸ਼ 20 ਸਤੰਬਰ 2015 ਨੂੰ ਚੰਡੀਗੜ੍ਹ ਸੈਕਟਰ-27 ਸਥਿਤ ਪਾਰਕ ਵਿਚੋਂ ਮਿਲੀ ਸੀ। ਉਸ ਨੂੰ ਚਾਰ ਗੋਲੀਆਂ ਲੱਗੀਆਂ ਸਨ, ਚੰਡੀਗੜ੍ਹ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ। ਇਸ ਮਗਰੋਂ ਸਾਲ 2016 ਵਿਚ ਇਹ ਮਾਮਲਾ ਸੀਬੀਆਈ ਨੂੰ ਸੌਂਪਿਆ ਗਿਆ ਸੀ। ਦਸੰਬਰ 2020 ਵਿਚ, ਸੀਬੀਆਈ ਨੇ ਮਾਮਲੇ ਵਿਚ ਇਕ ਟਰੇਸ ਰੀਪੋਰਟ ਦਾਇਰ ਕੀਤੀ ਸੀ। ਹਾਲਾਂਕਿ ਅਦਾਲਤ ਨੇ ਸੀਬੀਆਈ ਨੂੰ ਮਾਮਲੇ ਦੀ ਜਾਂਚ ਜਾਰੀ ਰੱਖਣ ਦਾ ਹੁਕਮ ਦਿਤਾ ਸੀ ਅਤੇ ਅੰਤਿਮ ਰਪੋਰਟ ਪੇਸ਼ ਕਰਨ ਲਈ ਕਿਹਾ ਸੀ। ਇਸ ਮਾਮਲੇ ਵਿਚ ਕਲਿਆਣੀ ਨੂੰ 15 ਜੂਨ 2022 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸੀਬੀਆਈ ਮੁਤਾਬਕ ਕਲਿਆਣੀ ਦੇ ਨਾਲ ਮੌਕੇ 'ਤੇ ਇਕ ਹੋਰ ਸ਼ੂਟਰ ਸੀ। ਦੋਵਾਂ ਨੇ ਮਿਲ ਕੇ ਸਿੱਪੀ ਦਾ ਕਤਲ ਕੀਤਾ ਸੀ।

(For more Punjabi news apart from Sippy Sidhu murder case update, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement