Punjab and Haryanan High Court : ਚੰਡੀਗੜ੍ਹ ਅਦਾਲਤ ਨੇ17 ਸਾਲਾਂ ਬਾਅਦ ਹਾਈ ਕੋਰਟ ਦੇ ਜੱਜਾਂ ਨਾਲ ਸਬੰਧਤ ਕੈਸ਼ ਮਾਮਲੇ ’ਚ ਸੁਣਾਇਆ ਫ਼ੈਸਲਾ

By : BALJINDERK

Published : Mar 29, 2025, 5:27 pm IST
Updated : Mar 29, 2025, 5:27 pm IST
SHARE ARTICLE
Punjab and Haryanan High Court
Punjab and Haryanan High Court

Punjab and Haryanan High Court : ਭ੍ਰਿਸ਼ਟਾਚਾਰ ਦੇ ਕੇਸ ’ਚ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਨਿਰਮਲ ਯਾਦਵ ਨੂੰ ਕੀਤਾ ਬਰੀ

Punjab and Chandigarh News : 15 ਲੱਖ ਰੁਪਏ ਨਾਲ ਜੁੜੇ ਬਹੁ-ਚਰਚਿਤ ਚੰਡੀਗੜ੍ਹ ਜੱਜ ਕੈਸ਼-ਐਟ-ਡੋਰ ਮਾਮਲੇ ’ਚ ਆਖਰਕਾਰ 17 ਸਾਲਾਂ ਬਾਅਦ ਫ਼ੈਸਲਾ ਆਇਆ ਹੈ। ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਨਿਰਮਲ ਯਾਦਵ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ 2008 ’ਚ ਸਾਹਮਣੇ ਆਇਆ ਸੀ, ਜਦੋਂ ਜਸਟਿਸ ਨਿਰਮਲ ਯਾਦਵ ਦੇ ਘਰ 15 ਲੱਖ ਰੁਪਏ ਦੀ ਨਕਦੀ ਪਹੁੰਚਾਈ ਗਈ ਸੀ, ਜੋ ਗ਼ਲਤੀ ਨਾਲ ਜਸਟਿਸ ਨਿਰਮਲਜੀਤ ਕੌਰ ਦੇ ਘਰ ਛੱਡ ਗਈ ਸੀ।

ਇਹ ਮਾਮਲਾ 13 ਅਗਸਤ, 2008 ਦਾ ਹੈ, ਜਦੋਂ ਹਾਈ ਕੋਰਟ ਦੀ ਜੱਜ ਨਿਰਮਲਜੀਤ ਕੌਰ ਦੇ ਘਰ 15 ਲੱਖ ਰੁਪਏ ਦੀ ਨਕਦੀ ਪਹੁੰਚਾਈ ਗਈ ਸੀ। ਜਦੋਂ ਉਸਨੇ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਪੁਲਿਸ ਨੂੰ ਸੂਚਿਤ ਕੀਤਾ ਤਾਂ ਮਾਮਲਾ ਵਧ ਗਿਆ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਇਹ ਰਕਮ ਅਸਲ ’ਚ ਜਸਟਿਸ ਨਿਰਮਲ ਯਾਦਵ ਲਈ ਸੀ। ਇਸ ਤੋਂ ਬਾਅਦ ਸੀਬੀਆਈ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਅਤੇ ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ।

ਸੀਬੀਆਈ ਅਦਾਲਤ ਨੇ 17 ਸਾਲਾਂ ਬਾਅਦ ਇਸ ਮਾਮਲੇ ’ਚ ਆਪਣਾ ਫੈਸਲਾ ਸੁਣਾਉਂਦੇ ਹੋਏ ਜਸਟਿਸ ਨਿਰਮਲ ਯਾਦਵ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਸਤਗਾਸਾ ਪੱਖ ਜਸਟਿਸ ਯਾਦਵ ਵਿਰੁੱਧ ਦੋਸ਼ ਸਾਬਤ ਕਰਨ ਵਿੱਚ ਅਸਫਲ ਰਿਹਾ। ਅਦਾਲਤ ਨੇ ਇਹ ਵੀ ਕਿਹਾ ਕਿ ਜਸਟਿਸ ਯਾਦਵ ਦੀ ਸ਼ਮੂਲੀਅਤ ਨੂੰ ਸਾਬਤ ਕਰਨ ਲਈ ਮਾਮਲੇ ਵਿੱਚ ਕਾਫ਼ੀ ਸਬੂਤ ਨਹੀਂ ਹਨ।

ਇਸ ਫੈਸਲੇ ਤੋਂ ਬਾਅਦ ਵਕੀਲ ਵਿਸ਼ਾਲ ਗਰਗ ਨਰਵਾਣਾ ਨੇ ਕਿਹਾ ਕਿ ਇਨਸਾਫ਼ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਈ ਸਾਲਾਂ ਤੋਂ ਚੱਲ ਰਿਹਾ ਸੀ ਅਤੇ ਅੰਤ ਵਿੱਚ ਅਦਾਲਤ ਨੇ ਸਹੀ ਫੈਸਲਾ ਦਿੱਤਾ।

ਇਸ ਮਾਮਲੇ ਵਿੱਚ, ਸੀਬੀਆਈ ਨੇ ਕਈ ਲੋਕਾਂ ਦੇ ਬਿਆਨ ਦਰਜ ਕੀਤੇ ਅਤੇ ਵਿਸਥਾਰਤ ਜਾਂਚ ਕੀਤੀ। ਜਸਟਿਸ ਯਾਦਵ ਵਿਰੁੱਧ 2010 ਵਿੱਚ ਦੋਸ਼ ਪੱਤਰ ਦਾਇਰ ਕੀਤਾ ਗਿਆ ਸੀ। ਕਈ ਕਾਨੂੰਨੀ ਪ੍ਰਕਿਰਿਆਵਾਂ ਅਤੇ ਸੁਣਵਾਈਆਂ ਤੋਂ ਬਾਅਦ, ਅਦਾਲਤ ਨੇ ਅੰਤ ਵਿੱਚ 2025 ਵਿੱਚ ਆਪਣਾ ਫੈਸਲਾ ਸੁਣਾਇਆ।

(For more news apart from Chandigarh court delivers verdict in cash case involving High Court judges after 17 years News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement