
ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
A check of Rs 1.11 crore handed over to the Governor for the welfare of poor meritorious students: ਪੰਜਾਬ ਅਤੇ ਯੂ.ਟੀ ਚੰਡੀਗੜ੍ਹ ਦੇ ਗਰੀਬ ਹੋਣਹਾਰ ਵਿਦਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਪਹਿਲਕਦਮੀ ਕਰਦਿਆਂ ਸਮਾਜ ਸੇਵੀ ਅਤੇ ਪ੍ਰਸਿੱਧ ਕਾਰੋਬਾਰੀ ਵਿਜੈ ਪਾਸੀ ਨੇ ਪੰਜਾਬ ਰਾਜ ਭਵਨ ਵਿੱਚ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਹਨਾ ਰਾਜਪਾਲ ਨੂੰ 1.11 ਕਰੋੜ ਰੁਪਏ ਦਾ ਚੈੱਕ ਸੌਂਪਿਆ। ਪੰਜਾਬ ਦੇ ਰਾਜਪਾਲ ਨੇ ਦੱਸਿਆ ਕਿ ਇਸ ਰਾਸ਼ੀ ਦੀ ਵਰਤੋਂ 'ਸੋਸਾਇਟੀ ਫ਼ਾਰ ਇੰਪਾਵਰਮੈਂਟ ਆਫ਼ ਡਿਸਐਡਵਾਂਟੇਜਡ ਟੇਲੈਂਟਡ ਯੂਥ' ਦੇ ਤਹਿਤ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਹੋਣਹਾਰ ਨੌਜਵਾਨਾਂ ਦੀ ਵਿੱਤੀ ਸਹਾਇਤਾ ਲਈ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ‘ਸੋਸਾਇਟੀ ਫ਼ਾਰ ਇੰਪਾਵਰਮੈਂਟ ਆਫ਼ ਡਿਸਐਡਵਾਂਟੇਜਡ ਟੇਲੈਂਟਡ ਯੂਥ’ ਵਲੋਂ ਪੰਜਾਬ ਅਤੇ ਯੂ.ਟੀ. ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ 10 ਵੀਂ ਅਤੇ 8ਵੀਂ ਜਮਾਤ ਦੇ ਹੋਣਹਾਰ ਵਿਦਆਰਥੀਆਂ ਨੂੰ ਨਕਦ ਵਜ਼ੀਫੇ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕਰਨ ਵਾਸਤੇ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ।
ਰਾਜਪਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਇਸ ਸਾਲ ਜੁਲਾਈ ਅਤੇ ਫ਼ਰਵਰੀ ਵਿਚ ਸੁਸਾਇਟੀ ਵੱਲੋਂ ਲਗਭਗ 600 ਵਿਦਆਰਥੀਆਂ ਨੂੰ 40 ਲੱਖ ਤੋਂ ਵੱਧ ਦੀ ਵਿੱਤੀ ਸਹਾਇਤਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਕੀਮ ਦੇ ਤਹਿਤ ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਰਾਜ ਭਵਨ ਦਾ ਦੌਰਾ ਕਰਵਾਇਆ ਜਾਂਦਾ ਹੈ। ਇਹਨਾਂ ਵਿੱਚੋਂ ਬਹੁਤ ਸਾਰੇ ਵਿਦਿਆਰਥੀ ਖਾਸ ਕਰਕੇ ਪੰਜਾਬ ਦੇ ਦੂਰ-ਦੁਰਾਡੇ ਦੇ ਖੇਤਰਾਂ ਵਾਲੇ ਹੁੰਦੇ ਹਨ। ਜਿਹਨਾਂ ਨੂੰ ਕਦੇ ਵੀ ਚੰਡੀਗੜ੍ਹ ਆਉਣ ਦਾ ਮੌਕਾ ਨਹੀਂ ਮਿਲਿਆ ਹੁੰਦਾ।