ਖੁੱਲ੍ਹੇ ਮੈਨ ਹੋਲ ਲਈ ਕੌਣ ਜ਼ਿੰਮੇਵਾਰ, ਜਾਂਚ ਕਰਕੇ ਕਾਰਵਾਈ ਕਰੇ ਸਰਕਾਰ : ਹਾਈਕੋਰਟ
Published : Oct 29, 2024, 9:03 pm IST
Updated : Oct 29, 2024, 9:09 pm IST
SHARE ARTICLE
Who is responsible for the open main hole, the government should investigate and take action: High Court
Who is responsible for the open main hole, the government should investigate and take action: High Court

ਮਹੀਨੇ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ

ਚੰਡੀਗੜ੍ਹ: ਖੁੱਡਾ ਅਲੀ ਸ਼ੇਰ ਤੋਂ ਨਵਾਂ ਗਾਓਂ ਵਿਚਕਾਰਲੇ ਰਸਤੇ 'ਤੇ ਖੁੱਲ੍ਹੇ ਮੈਨਹੋਲਾਂ ਨੂੰ ਤੁਰੰਤ ਬੰਦ ਕਰਨ ਦੇ ਹੁਕਮਾਂ ਤੋਂ ਬਾਅਦ ਨਗਰ ਕੌਂਸਲ ਨਵਾਂ ਗਾਓਂ ਨੇ ਸਾਰੇ 33 ਮੈਨਹੋਲਾਂ ਨੂੰ ਢੱਕ ਦਿੱਤਾ ਹੈ। ਇਸ ਸੂਚਨਾ 'ਤੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਖੁੱਲ੍ਹੇ ਮੈਨਹੋਲ ਦੀ ਜ਼ਿੰਮੇਵਾਰੀ ਤੈਅ ਕਰਨ ਅਤੇ ਅਧਿਕਾਰੀ ਖਿਲਾਫ ਕਾਰਵਾਈ ਕਰਕੇ ਇਕ ਮਹੀਨੇ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਪਟੀਸ਼ਨ ਦਾਇਰ ਕਰਦੇ ਹੋਏ ਸ਼ੇਰ ਸਿੰਘ ਨੇ ਹਾਈ ਕੋਰਟ ਨੂੰ ਦੱਸਿਆ ਕਿ ਖੁੱਡਾ ਅਲੀ ਸ਼ੇਰ ਤੋਂ ਨਵਾਂ ਗਾਓਂ ਅਤੇ ਅੱਗੇ ਫੋਰੈਸਟ ਹਿੱਲ ਕਲੱਬ ਨੂੰ ਜਾਣ ਵਾਲੀ ਸੜਕ 'ਤੇ ਮੇਨ ਹੋਲ ਖੁੱਲ੍ਹੇ ਹੋਏ ਹਨ। ਇੱਕ ਪਾਸੇ ਇਹ ਆਮ ਲੋਕਾਂ ਲਈ ਖਤਰਾ ਬਣਦੇ ਹਨ ਅਤੇ ਦੂਜੇ ਪਾਸੇ ਨੇੜਲੇ ਸਕੂਲਾਂ ਦੇ ਬੱਚਿਆਂ ਦੀ ਜਾਨ ਵੀ ਲੈ ਸਕਦੇ ਹਨ। ਪਟੀਸ਼ਨਰ ਨੇ ਕਿਹਾ ਕਿ ਇਸ ਸਬੰਧੀ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਕੀਤੀ ਗਈ ਸੀ ਪਰ ਕੋਈ ਫਾਇਦਾ ਨਹੀਂ ਹੋਇਆ। ਅਜਿਹੇ 'ਚ ਹਾਈਕੋਰਟ 'ਚ ਲੋਕ ਹਿੱਤ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ।

ਹਾਈਕੋਰਟ ਨੇ ਪਟੀਸ਼ਨਕਰਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਨੂੰ ਗੰਭੀਰ ਮੰਨਦਿਆਂ ਨਵਾਂ ਗਾਓਂ ਨਗਰ ਕੌਂਸਲ ਨੂੰ ਇਨ੍ਹਾਂ ਮੇਲ ਹੋਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਸਨ। ਜਦੋਂ ਮਾਮਲਾ ਦੁਬਾਰਾ ਸੁਣਵਾਈ ਲਈ ਆਇਆ ਤਾਂ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਸਾਰੇ 33 ਮੇਨ ਹੋਲ ਬੰਦ ਕਰ ਦਿੱਤੇ ਗਏ ਹਨ। ਹਾਈ ਕੋਰਟ ਨੇ ਕਿਹਾ ਕਿ ਅਦਾਲਤ ਨੂੰ ਉਸ ਕੰਮ ਲਈ ਆਪਣਾ ਕੀਮਤੀ ਸਮਾਂ ਬਰਬਾਦ ਕਰਨਾ ਪੈਂਦਾ ਹੈ ਜੋ ਅਫਸਰਾਂ ਨੂੰ ਕਰਨਾ ਚਾਹੀਦਾ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤੇ ਹਨ ਕਿ ਉਹ ਇਸ ਮਾਮਲੇ ਦੀ ਜਾਂਚ ਕਰੇ ਅਤੇ ਪਤਾ ਲਾਇਆ ਜਾਵੇ ਕਿ ਇਸ ਲਈ ਕਿਹੜਾ ਅਧਿਕਾਰੀ ਜ਼ਿੰਮੇਵਾਰ ਹੈ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਇਕ ਮਹੀਨੇ ਦੇ ਅੰਦਰ ਰਿਪੋਰਟ ਹਾਈ ਕੋਰਟ ਨੂੰ ਸੌਂਪੀ ਜਾਵੇ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM
Advertisement