Chandigarh Police News : ਪੁਲਿਸ ਨੇ ਸਰਚ ਆਪ੍ਰੇਸ਼ਨ ਦੌਰਾਨ ਕਾਰ ’ਚੋਂ 35 ਲੱਖ ਦੀ ਨਕਦੀ ਬਰਾਮਦ ਕੀਤੀ

By : BALJINDERK

Published : Mar 30, 2024, 1:36 pm IST
Updated : Mar 30, 2024, 1:36 pm IST
SHARE ARTICLE
Chandigarh Police
Chandigarh Police

Chandigarh Police News : ਅਧਿਕਾਰੀ ਨੇ ਕਿਹਾ- ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਪੁਲਿਸ ਪੂਰੀ ਤਿਆਰੀ ’ਚ, ਸਰਹੱਦੀ ਇਲਾਕੇ ’ਚ ਸਰਚ ਅਭਿਆਨ ਜਾਰੀ

Chandigarh Police  News :ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਚੋਣਾਂ ਦੌਰਾਨ ਅਪਰਾਧੀ ਇਸ ’ਚ ਕੋਈ ਗੜਬੜੀ ਨਾ ਕਰਨ ਜਿਸ ਕਾਰਨ ਚੰਡੀਗੜ੍ਹ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ ਹੈ। ਇਸ ਦੌਰਾਨ ਚੰਡੀਗੜ੍ਹ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜੋ:Punjab News : ਕਪੂਰਥਲਾ ’ਚ ਕਬਾੜ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ 

ਚੰਡੀਗੜ੍ਹ ਦੀ SSP ਕੰਵਰਦੀਪ ਕੌਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਪੁਲਿਸ ਨੇ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਚੋਣਾਂ ’ਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਵੱਲੋਂ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਬਿਨਾਂ ਚੈਕਿੰਗ ਦੇ ਕਿਸੇ ਵੀ ਵਾਹਨ ਨੂੰ ਲੰਘਣ ਨਹੀਂ ਦਿੱਤਾ ਜਾ ਰਿਹਾ ਹੈ।  ਚੰਡੀਗੜ੍ਹ ਪੁਲਿਸ ਨੇ ਸਰਹੱਦੀ ਖੇਤਰ ਨੇੜੇ ਸਰਚ ਅਭਿਆਨ ਚਲਾਇਆ। ਇਸ ਦੌਰਾਨ IT ਪਾਰਕ ਮਨਸਾ ਦੇਵੀ, ਇੰਦਰਾ ਕਲੋਨੀ ’ਚ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਰਸਤੇ ਵਿਚ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ IT ਪਾਰਕ ਥਾਣੇ ਦੇ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜੋ:Punjab News : ਲੁਧਿਆਣਾ ’ਚ ਹੋਈ ਗੈਂਗਵਾਰ ਦਾ ਮੁੱਖ ਆਰੋਪੀ ਗ੍ਰਿਫ਼ਤਾਰ, ਝੜਪ ’ਚ ਚੱਲੀਆਂ ਸੀ ਗੋਲ਼ੀਆਂ

ਸੈਕਟਰ 36 ਦੀ ਪੁਲਿਸ ਨੇ ਪੁਲਿਸ ਪਾਰਟੀ ਸਮੇਤ ਸੈਕਟਰ 35/36 ਛੋਟਾ ਚੌਕ ਨੇੜੇ ਖੁਸ਼ਬੂ ਗਾਰਡਨ ਸੈਕਟਰ 36 ਵੱਲ ਨਾਕਾ ਲਾਇਆ ਹੋਇਆ ਸੀ। ਚੌਕੀ ’ਤੇ ਇਕ ਕਾਰ ਨੰ. HR91ਸੀ0433 ਸਵਿਫ਼ਟ ਡਿਜ਼ਾਇਰ ਨੂੰ ਰੋਕ ਕੇ ਉਸ ਵਿਚ ਸਵਾਰ ਡਰਾਈਵਰ ਰਾਜ ਕੁਮਾਰ ਅਤੇ ਸਵਾਰ ਦੇਸ ਰਾਜ ਵਾਸੀ ਕਰਨਾਲ ਹਰਿਆਣਾ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਕੁੱਲ 35 ਲੱਖ 21 ਹਜ਼ਾਰ 71 ਰੁਪਏ ਦੀ ਨਕਦੀ ਬਰਾਮਦ ਹੋਈ। ਇਨ੍ਹਾਂ ਵਿਚੋਂ 12 ਲੱਖ 8 ਹਜ਼ਾਰ ਰੁਪਏ ਦੇ ਜਿਸ ਵਿਚ 4 ਨੋਟ 2000/- ਰੁਪਏ, USD-15000,ASD-6000, ਪੌਂਡ-7000 ਯਾਤਰੀ ਦੇ ਕਬਜੇ ਦੇ ਕਬਜੇ ਤੋਂ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਪੁੱਛਣ ’ਤੇ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ ਅਤੇ ਨਾ ਹੀ ਆਦਰਸ਼ ਚੋਣ ਜ਼ਾਬਤੇ ਦੌਰਾਨ ਉਕਤ ਨਕਦੀ ਆਪਣੇ ਨਾਲ ਲਿਜਾਣ ਲਈ ਕੋਈ ਦਸਤਾਵੇਜ਼ ਜਾਂ ਇਜਾਜ਼ਤ ਦੇ ਸਕਿਆ।

ਇਹ ਵੀ ਪੜੋ:Health news: ਸਿਹਤਮੰਦ ਰਹਿਣ ਲਈ ਚੰਗੀ ਅਤੇ ਗੂੜੀ ਨੀਂਦ ਲੈਣਾ ਬਹੁਤ ਜ਼ਰੂਰੀ, ਅਪਣਾਓ ਇਹ 5 ਤਰੀਕੇ 

ਇਸ ਨਕਦੀ ਦੀ ਸੂਚਨਾ ਆਮਦਨ ਕਰ ਵਿਭਾਗ ਅਤੇ ਚੋਣ ਕਮਿਸ਼ਨ ਨੂੰ ਦੇ ਦਿੱਤੀ ਗਈ ਹੈ। ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜੋ:Delhi News : ਮੁੱਖ ਜਲ ਭੰਡਾਰਾਂ ’ਚ ਭੰਡਾਰਨ ਸਮਰੱਥਾ ਘਟ ਕੇ 36 ਪ੍ਰਤੀਸ਼ਤ ਰਹਿ ਗਈ  

 (For more news apart from Chandigarh Police recovered 35 lakh cash from car during search operation News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement