Chandigarh News: ਚੰਡੀਗੜ੍ਹ ਸਾਈਬਰ ਸੈੱਲ ਨੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਕੀਤੇ ਬੰਦ
Published : Sep 30, 2024, 9:35 am IST
Updated : Sep 30, 2024, 9:48 am IST
SHARE ARTICLE
Chandigarh Cyber ​​Cell shut down more than 1900 social media accounts
Chandigarh Cyber ​​Cell shut down more than 1900 social media accounts

Chandigarh News: ਅਪਰਾਧੀ ਇਨ੍ਹਾਂ ਅਕਾਊਂਟਸ 'ਤੇ ਗੈਂਗਸਟਰ ਅਤੇ ਗੰਨ ਕਲਚਰ ਦਾ ਪ੍ਰਚਾਰ ਕਰਦੇ ਸਨ

Chandigarh Cyber ​​Cell shut down more than 1900 social media accounts: ਚੰਡੀਗੜ੍ਹ ਸਾਈਬਰ ਸੈੱਲ ਨੇ ਕਾਰਵਾਈ ਕਰਦੇ ਹੋਏ ਗੈਂਗਸਟਰਾਂ ਅਤੇ ਗੰਨਕਲਚਰ ਦਾ ਪ੍ਰਚਾਰ ਕਰਨ ਵਾਲੇ 1900 ਤੋਂ ਵੱਧ ਸੋਸ਼ਲ ਮੀਡੀਆ ਅਕਾਊਂਟ ਬੰਦ ਕਰ ਦਿੱਤੇ ਹਨ। ਇਹ ਅਕਾਊਂਟ ਜੁਰਮਾਂ ਦੀ ਵਡਿਆਈ ਕਰਕੇ ਨੌਜਵਾਨ ਪੀੜ੍ਹੀ ਨੂੰ ਗਲਤ ਦਿਸ਼ਾ ਵੱਲ ਪ੍ਰੇਰਿਤ ਕਰ ਰਹੇ ਸਨ।

ਇਸ ਕਦਮ ਦਾ ਉਦੇਸ਼ ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿੱਚ ਵਧ ਰਹੇ ਗੈਂਗਸਟਰਾਂ ਦੇ ਪ੍ਰਭਾਵ ਨੂੰ ਘਟਾਉਣਾ ਅਤੇ ਅਪਰਾਧਾਂ ਨੂੰ ਰੋਕਣਾ ਹੈ। ਚੰਡੀਗੜ੍ਹ ਵਿੱਚ ਹਾਲ ਹੀ ਦੇ ਸਾਲਾਂ ਵਿੱਚ ਗੈਂਗਸਟਰਾਂ ਨਾਲ ਜੁੜੇ ਕਈ ਗੰਭੀਰ ਅਪਰਾਧ ਸਾਹਮਣੇ ਆਏ ਹਨ। ਹੁਣ ਚੰਡੀਗੜ੍ਹ ਪੁਲਿਸ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸੋਸ਼ਲ ਮੀਡੀਆ 'ਤੇ ਇਨ੍ਹਾਂ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਕਦਮ ਚੁੱਕੇ ਹਨ।

ਅਪਰਾਧੀਆਂ ਨੇ ਫੇਸਬੁੱਕ, ਐਕਸ, ਇੰਸਟਾਗ੍ਰਾਮ ਅਤੇ ਯੂਟਿਊਬ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰਕੇ ਆਪਣੀਆਂ ਧਮਕੀਆਂ ਫੈਲਾਉਣ ਦਾ ਨਵਾਂ ਤਰੀਕਾ ਅਪਣਾਇਆ ਹੈ। ਉਹ ਅਪਰਾਧ ਕਰਨ ਤੋਂ ਬਾਅਦ ਧਮਕੀ ਭਰੇ ਵੀਡੀਓ ਅਤੇ ਤਸਵੀਰਾਂ ਪੋਸਟ ਕਰਕੇ ਸਮਾਜ ਵਿੱਚ ਡਰ ਪੈਦਾ ਕਰਦੇ ਸਨ। ਇਸ ਡਰ ਤੋਂ ਜਬਰੀ ਵਸੂਲੀ ਅਤੇ ਹੋਰ ਅਪਰਾਧ ਕੀਤੇ ਜਾ ਰਹੇ ਸਨ, ਜਿਸ ਨੂੰ ਹੁਣ ਸਾਈਬਰ ਸੈੱਲ ਦੀ ਇਸ ਕਾਰਵਾਈ ਨਾਲ ਰੋਕਿਆ ਜਾ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement