HC ਦੇ ਜਸਟਿਸ ਸ਼ੇਖਾਵਤ ਦੀ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ, ਸੁਰੱਖਿਆ 'ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਟਾਇਆ
Published : Sep 30, 2024, 4:54 pm IST
Updated : Sep 30, 2024, 4:55 pm IST
SHARE ARTICLE
Case of lapse in security of Justice Shekhawat of HC
Case of lapse in security of Justice Shekhawat of HC

ਬਰਨਾਲਾ ਵਿੱਚ ਕਿਸਾਨਾਂ ਵੱਲੋਂ ਜਸਟਿਸ ਸ਼ੇਖਾਵਤ ਦੀ ਗੱਡੀ ਨੂੰ ਰੋਕਿਆ ਗਿਆ ਸੀ।

ਚੰਡੀਗੜ੍ਹ: ਜਸਟਿਸ ਸ਼ੇਖਾਵਤ ਦੀ ਸੁਰੱਖਿਆ ਤੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਹਟਾਉਣ ਦੇ ਹੁਕਮ ਦਿੰਦਿਆਂ ਹੁਣ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਚੰਡੀਗੜ੍ਹ ਤੇ ਹਰਿਆਣਾ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਹਾਈਕੋਰਟ ਨੂੰ ਦੱਸਿਆ ਕਿ ਇਸ ਮਾਮਲੇ 'ਚ ਐਫ.ਆਈ.ਆਰ ਹੋ ਚੁੱਕੀ ਹੈ।

ਪਹਿਲੀ ਐਫਆਈਆਰ 22 ਸਤੰਬਰ ਦੀ ਘਟਨਾ ਸਬੰਧੀ ਦਰਜ ਕੀਤੀ ਗਈ ਹੈ ਜਦਕਿ ਦੂਜੀ ਐਫਆਈਆਰ 23 ਸਤੰਬਰ ਨੂੰ ਬਰਨਾਲਾ ਵਿੱਚ ਕਿਸਾਨਾਂ ਅਤੇ ਭੀੜ ਵੱਲੋਂ ਜਸਟਿਸ ਸ਼ੇਖਾਵਤ ਦੀ ਗੱਡੀ ਨੂੰ ਰੋਕਣ ਸਬੰਧੀ ਦਰਜ ਕੀਤੀ ਗਈ ਹੈ ਕਿਉਂਕਿ ਉਸ ਦਿਨ ਬਰਨਾਲਾ ਵਿੱਚ ਕਿਸਾਨਾਂ ਵੱਲੋਂ ਜਸਟਿਸ ਸ਼ੇਖਾਵਤ ਦੀ ਗੱਡੀ ਨੂੰ ਰੋਕਿਆ ਗਿਆ ਸੀ। ਅਤੇ ਭੀੜ ਨੇ ਘੇਰ ਲਿਆ ਸੀ, ਹਾਈਕੋਰਟ ਨੇ ਕਿਹਾ ਕਿ ਇਹ ਜੱਜ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਗੰਭੀਰ ਮਾਮਲਾ ਹੈ, ਇਸਦੀ ਜਾਂਚ ਹੋਣੀ ਚਾਹੀਦੀ ਹੈ ਅਤੇ 1 ਅਕਤੂਬਰ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।

ਸਰਕਾਰ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਐਫਆਈਆਰਜ਼ ਦੀ ਜਾਂਚ ਲਈ ਏਡੀਜੀਪੀ ਬੀ ਚੰਦਰਸ਼ੇਖਰ ਦੀ ਪ੍ਰਧਾਨਗੀ ਹੇਠ ਇੱਕ ਐਸਆਈਟੀ ਬਣਾਈ ਗਈ ਹੈ। ਜਿਸ ਨੌਜਵਾਨ ਨੇ ਜੱਜ ਦੇ ਸੁਰੱਖਿਆ ਗਾਰਡ ਦਾ ਪਿਸਤੌਲ ਖੋਹ ਲਿਆ ਸੀ, ਉਸ ਦੀ ਪਛਾਣ ਤਾਮਿਲਨਾਡੂ ਦੇ ਹਰੀ ਪ੍ਰਸਾਦ ਵਜੋਂ ਹੋਈ ਹੈ, ਜਿਸ ਕਾਰਨ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਲਈ ਏਐਸਆਈ ਅਸ਼ਵਨੀ ਕੁਮਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਹਾਲਾਂਕਿ ਜਸਟਿਸ ਸ਼ੇਖਾਵਤ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਇੱਕ ਐਸਕਾਰਟ ਵਾਹਨ ਵੀ ਤਾਇਨਾਤ ਕੀਤਾ ਗਿਆ ਹੈ, ਇਸ ਤੋਂ ਇਲਾਵਾ ਉਨ੍ਹਾਂ ਦੀ ਸੁਰੱਖਿਆ ਲਈ ਤਿੰਨ ਹੋਰ ਹਥਿਆਰਬੰਦ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

ਦੱਸ ਦੇਈਏ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ, ਪੰਜਾਬ ਵਿੱਚ ਇੱਕ ਵਿਅਕਤੀ ਨੇ ਹਾਈ ਕੋਰਟ ਦੇ ਮੌਜੂਦਾ ਜੱਜ ਦੇ ਪੀਐਸਓ ਦੀ ਬੰਦੂਕ ਕੱਢ ਲਈ ਅਤੇ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਬੀਤੇ ਐਤਵਾਰ ਜਸਟਿਸ ਐਨਐਸ ਸ਼ੇਖਾਵਤ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਸਨ। ਇਸ ਦੌਰਾਨ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਵੀ ਉਥੇ ਮੌਜੂਦ ਸਨ। ਏਐਸਆਈ ਅਸ਼ਵਨੀ ਐਸਕਾਰਟ ਗੱਡੀ ਨਾਲ ਮੌਜੂਦ ਸਨ। ਅਚਾਨਕ ਇੱਕ ਵਿਅਕਤੀ ਆਇਆ ਅਤੇ ਏਐਸਆਈ ਦੀ ਪਿਸਤੌਲ ਖੋਹ ਲਈ। ਇਸ ਤੋਂ ਪਹਿਲਾਂ ਕਿ ਕੋਈ ਵੀ ਸਮਾਂ ਪਾਉਂਦਾ, ਉਸਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਸੁਰੱਖਿਆ ਕਰਮੀਆਂ ਨੇ ਜਲਦਬਾਜ਼ੀ ਵਿੱਚ ਜੱਜ ਨੂੰ ਸੁਰੱਖਿਅਤ ਕੀਤਾ। ਹਾਈਕੋਰਟ ਨੇ ਕਿਹਾ ਕਿ ਇਹ ਸਿੱਧੇ ਤੌਰ 'ਤੇ ਸੁਰੱਖਿਆ 'ਚ ਕੁਤਾਹੀ ਦਾ ਮਾਮਲਾ ਬਣਦਾ ਹੈ ਜੋ ਕਿ ਗੰਭੀਰ ਮਾਮਲਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM
Advertisement