ਬਿਕਰਮ ਸਿੰਘ ਮਜੀਠੀਆ ਦਾ ਕਰੀਬੀ ਹਰਪ੍ਰੀਤ ਗੁਲਾਟੀ ਗ੍ਰਿਫ਼ਤਾਰ
Published : Nov 30, 2025, 12:49 pm IST
Updated : Nov 30, 2025, 12:49 pm IST
SHARE ARTICLE
Harpreet Gulati, close aide of Bikram Singh Majithia, arrested
Harpreet Gulati, close aide of Bikram Singh Majithia, arrested

ਬਿਕਰਮ ਸਿੰਘ ਮਜੀਠੀਆ ਦਾ ਨਜ਼ਦੀਕੀ ਦੱਸਿਆ ਜਾ ਰਿਹਾ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਇਕ ਹੋਰ ਵਿਅਕਤੀ ਨੂੰ ਨਾਮਜਦ ਕਰਦਿਆ ਗ੍ਰਿਫ਼ਤਾਰ ਕੀਤਾ ਹੈ, ਜਿਸਦੀ ਪਛਾਣ ਹਰਪ੍ਰੀਤ ਸਿੰਘ ਗੁਲਾਟੀ ਵਜੋਂ ਹੋਈ ਹੈ। ਜੋਂ ਕਿ ਬਿਕਰਮ ਸਿੰਘ ਮਜੀਠੀਆ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ।

ਉਸ 'ਤੇ ਦੋਸ਼ ਲਗਾਏ ਗਏ ਹਨ ਕਿ ਉਸ ਨੇ ਮਜੀਠੀਆ ਨੂੰ ਸ਼ਿਮਲਾ ਅਤੇ ਦਿੱਲੀ ਵਿਖੇ ਜਾਇਦਾਦ ਬਣਾਉਣ ਵਿਚ ਸਹਾਇਤਾ ਪ੍ਰਦਾਨ ਕੀਤੀ ਸੀ ਅਤੇ ਵਿੱਤੀ ਲੈਣ-ਦੇਣ ਵੀ ਬੈਂਕ ਟਰਾਂਜ਼ੈਕਸ਼ਨ ਰਾਹੀਂ ਕੀਤੇ ਸਨ। ਜਾਣਾਕਰੀ ਅਨੁਸਾਰ ਵਿਜੀਲੈਂਸ ਦੀ ਟੀਮ ਨੇ ਉਸ ਨੂੰ ਬੀਤੀ ਦੇਰ ਰਾਤ ਇਮਾਰ ਸੁਸਾਇਟੀ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਡਿਊਟੀ ਮੈਜਿਸਟਰੇਟ ਅੱਗੇ ਰਿਮਾਂਡ ਹਾਸਲ ਕਰਨ ਲਈ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਦੇ ਗ੍ਰਿਫਤਾਰੀ ਵਾਰੰਟ ਮਾਲੀ ਅਦਾਲਤ ਨੇ ਵਿਜੀਲੈਂਸ ਦੀ ਦਰਖਾਸਤ 'ਤੇ ਜਾਰੀ ਕੀਤੇ ਸਨ, ਜਿਸ ਦੀ ਮਿਆਦ ਬੀਤੇ ਸ਼ਨਿਚਰਵਾਰ ਤੱਕ ਦੀ ਸੀ ਅਤੇ ਮਿਆਦ ਸਮਾਪਤ ਹੋਣ 'ਤੇ ਵਿਜੀਲੈਂਸ ਬਿਊਰੋ ਨੇ ਸਰਕਾਰੀ ਵਕੀਲ ਰਾਹੀਂ ਗੱਜਪਤ ਸਿੰਘ ਗਰੇਵਾਲ ਨੂੰ ਭਗੋੜਾ ਕਰਾਰ ਦੇਣ ਦੀ ਅਰਜ਼ੀ ਦਾਇਰ ਕੀਤੀ ਹੈ, ਜਿਸ ਤੇ ਸੁਣਵਾਈ ਸੋਮਵਾਰ ਨੂੰ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement