
Chandigarh School Winter Vacation: ਚੰਡੀਗੜ੍ਹ ਵਿਚ ਰਹੀ ਕੜਾਕੇ ਦੀ ਠੰਢ
Chandigarh School Winter Vacation: ਪੰਜਾਬ ਦੇ ਨਾਲ-ਨਾਲ ਚੰਡੀਗੜ੍ਹ ਵਿਚ ਵੀ ਠੰਢ ਦਾ ਕਹਿਰ ਜਾਰੀ ਹੈ। ਸਕੂਲੀ ਵਿਦਿਆਰਥੀਆਂ ਨੂੰ ਫ਼ਿਲਹਾਲ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਹਨ। ਉਹਨਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿਚ ਵਾਧਾ ਹੋ ਸਕਦਾ ਹੈ। ਇਹ ਵਾਧਾ ਕਿੰਨੇ ਦਿਨਾਂ ਦਾ ਹੋਵੇਗਾ ਇਸ ਬਾਰੇ ਅਜੇ ਕੋਈ ਵੀ ਅਪਡੇਟ ਨਹੀਂ ਆਈ ਹੈ।
ਜ਼ਿਕਰਯੋਗ ਹੈ ਕਿ ਚੰਡੀਗੜ੍ਹ ਦੇ ਸਕੂਲਾਂ 'ਚ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਪਰ ਹੁਣ ਵਧ ਰਹੀ ਠੰਢ ਨੂੰ ਦੇਖਦੇ ਹੋਏ ਛੁੱਟੀਆਂ ਹੋਰ ਵਧ ਸਕਦੀਆਂ ਹਨ। ਚੰਡੀਗੜ੍ਹ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ। ਇਸ ਕਾਰਨ ਮਾਪੇ, ਅਧਿਆਪਕ ਤੇ ਵਿਦਿਆਰਥੀ ਚਿੰਤਾ 'ਚ ਹਨ ਅਤੇ ਸ਼ਾਇਦ ਇਸੇ ਚਿੰਤਾ ਕਰ ਕੇ ਪ੍ਰਸ਼ਾਸਨ ਵੀ ਛੁੱਟੀਆਂ ਬਾਰੇ ਕੋਈ ਵੱਡਾ ਫ਼ੈਸਲਾ ਲੈ ਸਕਦਾ ਹੈ।
ਮੌਸਮ ਦੀ ਗੱਲ ਕੀਤੀ ਜਾਵੇ ਤਾਂ ਚੰਡੀਗੜ੍ਹ ਵਿਚ ਹੋਰ ਠੰਢ ਦਾ ਅਸਰ ਦੇਖਣ ਨੂੰ ਮਿਲੇਗਾ। ਜਿਸ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।
ਮੌਸਮ ਕੇਂਦਰ ਮੁਤਾਬਕ ਦਸੰਬਰ ਦੇ ਆਖ਼ਰੀ ਦਿਨਾਂ 'ਚ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਬਾਰਿਸ਼ ਦੇਖਣ ਨੂੰ ਮਿਲੀ। 1 ਤੋਂ 6 ਜਨਵਰੀ ਦਰਮਿਆਨ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ।
ਜਿਸ ਦਾ ਅਸਰ ਪੱਛਮੀ ਹਿਮਾਲੀਅਨ ਪਰਬਤ ਲੜੀ 'ਤੇ ਦੇਖਣ ਨੂੰ ਮਿਲੇਗਾ। ਜਿਸ ਤੋਂ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲ-ਨਾਲ ਮੈਦਾਨੀ ਇਲਾਕਿਆਂ 'ਚ ਵੀ ਬਾਰਿਸ਼ ਹੋ ਸਕਦੀ ਹੈ। ਜਿਸ ਤੋਂ ਬਾਅਦ ਪੰਜਾਬ-ਚੰਡੀਗੜ੍ਹ 'ਚ ਇਕ ਵਾਰ ਫਿਰ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ।