Chandigarh Weather News: ਚੰਡੀਗੜ੍ਹ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅੱਜ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ
Published : Jul 31, 2024, 10:16 am IST
Updated : Jul 31, 2024, 10:16 am IST
SHARE ARTICLE
Chandigarh Weather News in punjabi
Chandigarh Weather News in punjabi

Chandigarh Weather News: ਕੱਲ੍ਹ ਟ੍ਰਾਈਸਿਟੀ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ

Chandigarh Weather News in punjabi : ਮੌਸਮ ਵਿਭਾਗ ਨੇ ਅੱਜ ਅਤੇ 1 ਅਗਸਤ ਨੂੰ ਚੰਡੀਗੜ੍ਹ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਦੋਵਾਂ ਦਿਨਾਂ 'ਚ ਸ਼ਹਿਰ 'ਚ ਭਾਰੀ ਬਾਰਿਸ਼ ਹੋਵੇਗੀ। ਇਸ ਦੌਰਾਨ ਤੂਫਾਨ ਆਉਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Himachal Tourist Reel News: ਜਾਨ ਤੋਂ ਵੱਧ ਪਿਆਰੀ ਰੀਲ, ਸ਼ਿਮਲਾ 'ਚ ਕੁੜੀ ਨੇ ਚੱਲਦੀ ਕਾਰ 'ਚੋਂ ਬਾਹਰ ਨਿਕਲ ਕੇ ਬਣਾਈ ਰੀਲ

ਇਸ ਮਾਨਸੂਨ ਸੀਜ਼ਨ ਵਿੱਚ ਮੌਸਮ ਵਿਭਾਗ ਨੇ ਇਨ੍ਹਾਂ ਦੋ ਦਿਨਾਂ ਵਿੱਚ ਮੀਂਹ ਪੈਣ ਦੀ ਸਭ ਤੋਂ ਵੱਧ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਮੀਂਹ ਦੌਰਾਨ ਬਾਹਰ ਨਾ ਨਿਕਲਣ, ਦਰੱਖਤਾਂ ਦਾ ਸਹਾਰਾ ਨਾ ਲੈਣ ਅਤੇ ਬਿਜਲੀ ਦੀਆਂ ਤਾਰਾਂ ਤੋਂ ਦੂਰ ਖੜ੍ਹੇ ਰਹਿਣ ਦੀ ਵੀ ਸਲਾਹ ਦਿੱਤੀ ਹੈ।

ਇਹ ਵੀ ਪੜ੍ਹੋ: Himachal Weather Update: ਪਹਾੜਾਂ ਵਿਚ ਜਾਣ ਤੋਂ ਪਹਿਲਾਂ ਪੜ੍ਹੋ ਇਹ ਖਬਰ, ਹਿਮਾਚਲ 'ਚ ਪਵੇਗਾ ਭਾਰੀ ਮੀਂਹ, ਅਲਰਟ ਜਾਰੀ  

ਕੱਲ੍ਹ ਟ੍ਰਾਈ ਸਿਟੀ ਦੇ ਕੁਝ ਹਿੱਸਿਆਂ ਵਿੱਚ ਮੀਂਹ ਪਿਆ।  ਅਜਿਹੇ 'ਚ ਸ਼ਹਿਰ ਦਾ ਤਾਪਮਾਨ ਨਹੀਂ ਘਟਿਆ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 36.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਅਜੇ ਵੀ ਆਮ ਨਾਲੋਂ 3 ਡਿਗਰੀ ਸੈਲਸੀਅਸ ਵੱਧ ਹੈ। ਮੌਸਮ ਵਿਭਾਗ ਨੇ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿਚ ਗਿਰਾਵਟ ਦੀ ਉਮੀਦ ਜਤਾਈ ਹੈ। ਫਿਲਹਾਲ ਸ਼ਹਿਰ ਦਾ ਤਾਪਮਾਨ 29 ਡਿਗਰੀ ਸੈਲਸੀਅਸ ਦੇ ਕਰੀਬ ਦਰਜ ਕੀਤਾ ਗਿਆ ਹੈ। ਹਵਾ ਵਿੱਚ ਨਮੀ ਦਾ ਪੱਧਰ 91% ਦਰਜ ਕੀਤਾ ਗਿਆ ਹੈ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Chandigarh Weather News in punjabi  , stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement