Gulab Chand Kataria : ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ ਨਵੇਂ ਗਵਰਨਰ ਵਜੋਂ ਚੁੱਕੀ ਸਹੁੰ, CM ਮਾਨ ਨੇ ਗਲ ਲੱਗ ਕੇ ਦਿਤੀ ਵਧਾਈ
Published : Jul 31, 2024, 10:25 am IST
Updated : Jul 31, 2024, 10:50 am IST
SHARE ARTICLE
Gulab Chand Kataria took oath as the new governor of Punjab News
Gulab Chand Kataria took oath as the new governor of Punjab News

Gulab Chand Kataria : ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਚੁਕਵਾਈ ਸਹੁੰ

Gulab Chand Kataria took oath as the new governor of Punjab News: ਪੰਜਾਬ ਦੇ ਨਵੇਂ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਅੱਜ ਅਹੁਦੇ ਦੀ ਸਹੁੰ ਚੁੱਕੀ। ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨੇ ਸਹੁੰ ਚੁੱਕਵਾਈ। ਇਸ ਦੌਰਾਨ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਲਾਬ ਚੰਦ ਕਟਾਰੀਆ ਦੇ ਚਰਨ ਛੂਹ ਕੇ ਅਸ਼ੀਰਵਾਦ ਲਿਆ।

ਇਹ ਵੀ ਪੜ੍ਹੋ: Chandigarh Weather News: ਚੰਡੀਗੜ੍ਹ ਵਾਸੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, ਅੱਜ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ 

ਗੁਲਾਬ ਚੰਦ ਕਟਾਰੀਆ ਰਾਜਸਥਾਨ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਸਰਕਾਰ ਵਿਚ ਗ੍ਰਹਿ ਮੰਤਰੀ ਰਹਿ ਚੁੱਕੇ ਹਨ ਤੇ ਇਸ ਦੇ ਨਾਲ ਹੀ ਉਹ 8 ਵਾਰ ਐਮ.ਐਲ.ਏ. ਅਤੇ ਇਕ ਵਾਰ ਐਮ.ਪੀ. ਵੀ ਰਹੇ ਹਨ। ਉਨ੍ਹਾਂ ਦਾ ਜਨਮ 13 ਅਕਤੂਬਰ 1944 ਨੂੰ ਰਾਜਸਥਾਨ ਦੇ ਉਦੈਪੁਰ ‘ਚ ਹੋਇਆ।

ਇਹ ਵੀ ਪੜ੍ਹੋ: Himachal Tourist Reel News: ਜਾਨ ਤੋਂ ਵੱਧ ਪਿਆਰੀ ਰੀਲ, ਸ਼ਿਮਲਾ 'ਚ ਕੁੜੀ ਨੇ ਚੱਲਦੀ ਕਾਰ 'ਚੋਂ ਬਾਹਰ ਨਿਕਲ ਕੇ ਬਣਾਈ ਰੀਲ

1977 ਵਿੱਚ, ਗੁਲਾਬ ਚੰਦ ਕਟਾਰੀਆ ਨੇ ਪਹਿਲੀ ਵਾਰ ਉਦੈਪੁਰ ਵਿਧਾਨ ਸਭਾ ਹਲਕੇ ਤੋਂ ਛੇਵੀਂ ਰਾਜਸਥਾਨ ਵਿਧਾਨ ਸਭਾ ਲਈ ਨਾਮਜ਼ਦਗੀ ਦਾਖਲ ਕੀਤੀ ਅਤੇ ਜਿੱਤੇ। ਗੁਲਾਬ ਚੰਦ ਕਟਾਰੀਆ ਵੀ ਭਾਰਤੀ ਜਨਤਾ ਪਾਰਟੀ ਦੇ ਇੱਕ ਭਾਰਤੀ ਸਿਆਸਤਦਾਨ ਹਨ। ਕਿਉਂਕਿ ਉਨ੍ਹਾਂ ਕੋਲ ਸਿਆਸਤ ਦਾ ਲੰਬਾ ਤਜਰਬਾ ਹੈ। ਗੁਲਾਬ ਚੰਦ ਕਟਾਰੀਆ ਨੇ 11 ਚੋਣਾਂ ਲੜੀਆਂ ਹਨ, 9 ਜਿੱਤੇ ਹਨ। ਉਹ ਉਦੈਪੁਰ ਤੋਂ 9ਵੀਂ ਲੋਕ ਸਭਾ ਦੇ ਮੈਂਬਰ ਵੀ ਰਹਿ ਚੁੱਕੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸ ਦੇਈਏ ਕਿ ਪੰਜਾਬ 'ਚ ਸਾਬਕਾ ਰਾਜਪਾਲ ਬੀ.ਐੱਲ. ਪੁਰੋਹਿਤ ਅਤੇ ਸੀ.ਐੱਮ ਭਗਵੰਤ ਮਾਨ ਵਿਚਾਲੇ ਟਕਰਾਅ ਚੱਲਦਾ ਰਿਹਾ। ਦੋਹਾਂ ਨੇ ਇਕ-ਦੂਜੇ ਖਿਲਾਫ ਕਾਫੀ ਬਿਆਨਬਾਜ਼ੀ ਕੀਤੀ। ਕੁਝ ਸਮਾਂ ਪਹਿਲਾਂ ਬੀਐੱਲ ਪੁਰੋਹਿਤ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਕੁਝ ਦਿਨ ਪਹਿਲਾਂ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ ਸੀ ਅਤੇ ਕਟਾਰੀਆ ਨੂੰ ਨਵਾਂ ਰਾਜਪਾਲ ਬਣਾਇਆ ਸੀ।

​(For more Punjabi news apart from Gulab Chand Kataria took oath as the new governor of Punjab News  , stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement