ਸੰਯੁਕਤ ਕਿਸਾਨ ਮੋਰਚੇ ਵੱਲੋਂ ਵੱਡਾ ਐਲਾਨ, 2 ਸਤੰਬਰ ਨੂੰ ਚੰਡੀਗੜ੍ਹ ਦੇ ਸੈਕਟਰ 34 ਵਿਖੇ ਕੀਤੀ ਜਾਵੇਗੀ ਰੈਲੀ
Published : Aug 31, 2024, 8:23 pm IST
Updated : Aug 31, 2024, 8:23 pm IST
SHARE ARTICLE
A big announcement by the United Farmers' Front
A big announcement by the United Farmers' Front

ਮੋਰਚੇ ਵੱਲੋਂ ਕਿਸਾਨਾਂ ਨੂੰ ਰੈਲੀ ਵਿੱਚ ਆਉਣ ਲਈ ਕੀਤੀ ਅਪੀਲ

ਚੰਡੀਗੜ੍ਹ:  ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਦੋ ਸਤੰਬਰ ਨੂੰ ਚੰਡੀਗੜ੍ਹ ਦੇ 34 ਸੈਕਟਰ ਵਿਖੇ ਵਿਸ਼ਾਲ ਇਕੱਠ ਕੀਤਾ ਜਾਵੇਗਾ। ਸਵੇਰ ਤੋਂ ਹੀ ਅੱਜ ਚੰਡੀਗੜ੍ਹ ਪ੍ਰਸ਼ਾਸਨ ਤੇ ਸੰਯੁਕਤ ਕਿਸਾਨ ਮੋਰਚੇ ਦੇ ਵਿਚਕਾਰ ਹੋਣ ਵਾਲੇ ਇਕੱਠ ਦੀ ਜਗ੍ਹਾ ਨੂੰ ਲੈ ਕੇ ਵਿਚਾਰ ਚਰਚਾ ਜਾਰੀ ਸੀ ਅੱਜ ਸ਼ਾਮ ਨੂੰ ਸੈਕਟਰ 34 ਦੇ ਪੁਲਿਸ ਸਟੇਸ਼ਨ ਵਿਖੇ ਪੁਲਿਸ ਅਧਿਕਾਰੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਵਿਚਕਾਰ ਸੈਕਟਰ 34 ਵਿੱਚ ਇਕੱਠ ਕਰਨ ਨੂੰ ਲੈ ਕੇ ਸਹਿਮਤੀ ਬਣ ਗਈ।


ਸੰਯੁਕਤ ਕਿਸਾਨ ਮੋਰਚੇ ਦੇ ਵਫਦ ਵਿੱਚ ਹਰਿੰਦਰ ਸਿੰਘ ਲੱਖੋਵਾਲ ਰਮਿੰਦਰ ਸਿੰਘ ਪਟਿਆਲਾ,ਰਵਨੀਤ ਸਿੰਘ ਬਰਾੜ, ਪ੍ਰੇਮ ਸਿੰਘ ਭੰਗੂ,ਬਲਦੇਵ ਸਿੰਘ ਨਿਹਾਲਗੜ੍ਹ, ਪਰਮਦੀਪ ਸਿੰਘ ਬੈਦਵਾਨ ਅਤੇ ਕਿਰਪਾਲ ਸਿੰਘ ਸਿਆਊ ਹਾਂਜੀ ਸ਼ਾਮਿਲ ਸਨ ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਐਸਐਸਪੀ ਚੰਡੀਗੜ੍ਹ, ਟ੍ਰੈਫਿਕ ਡੀਐਸਪੀ ਦੇ ਨਾਲ ਨਾਲ ਪੰਜਾਬ ਪੁਲਿਸ ਦੇ ਉੱਚ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਐਸ ਐਸ ਪੀ ਮੋਹਾਲੀ ਡੀਐਸਪੀ ਮੋਹਾਲੀ ਤੋ ਇਲਾਵਾ ਹੋਰ ਕਈ ਪੁਲਿਸ ਅਧਿਕਾਰੀ ਹਾਜ਼ਰ ਸਨ।


ਵਰਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰ ਖੇਤ ਤੱਕ ਨਹਿਰੀ ਪਾਣੀ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਦੇ ਨਾਲ ਨਾਲ ਪਾਣੀ ਅਤੇ ਵਾਤਾਵਰਨ ਨਾਲ ਸਬੰਧਤ ਮੰਗਾਂ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ,ਐਮਐਸਪੀ ਦੀ ਕਾਨੂੰਨੀ ਗਾਰੰਟੀ,ਸਹਿਕਾਰੀ ਸੰਸਥਾਵਾਂ ਦੀ ਮਜਬੂਤੀ ਅਤੇ ਭਾਰਤ ਪਾਕਿਸਤਾਨ ਵਪਾਰ ਸੜਕੀ ਲੰਘਿਆ ਰਾਹੀਂ ਖੋਲਣ ਆਦਿ ਮੰਗਾਂ ਨੂੰ ਲੈ ਕੇ ਆਵਾਜ਼ ਬੁਲੰਦ ਕਰਨ ਲਈ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement