Haryana News: ਅੰਬਾਲਾ ਛਾਉਣੀ 'ਚ ਫੌਜੀ ਨੇ ਕੀਤੀ ਖ਼ੁਦਕੁਸ਼ੀ, ਰੱਸੀ ਨਾਲ ਲਟਕਦੀ ਮਿਲੀ ਲਾਸ਼
Published : Mar 1, 2024, 7:09 pm IST
Updated : Mar 2, 2024, 11:11 am IST
SHARE ARTICLE
A soldier committed suicide in Ambala news in punjabi
A soldier committed suicide in Ambala news in punjabi

Haryana News: ਮਹਾਰਾਸ਼ਟਰ ਦਾ ਰਹਿਣ ਵਾਲਾ ਸੀ ਮ੍ਰਿਤਕ

A soldier committed suicide in Ambala news in punjabi: ਹਰਿਆਣਾ ਦੇ ਅੰਬਾਲਾ ਕੈਂਟ ਵਿਚ ਤਾਇਨਾਤ ਇਕ ਫੌਜੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਦੀਪਕ ਕਾਕੜੇ (33 ਸਾਲ) ਵਾਸੀ ਪਿੰਡ ਸੁਕਤਾ (ਉਸਮਾਨਾਬਾਦ), ਮਹਾਰਾਸ਼ਟਰ ਵਜੋਂ ਹੋਈ ਹੈ। ਦੀਪਕ ਕਾਕੜੇ ਅੰਬਾਲਾ ਛਾਉਣੀ ਵਿੱਚ ਫੌਜ ਦੀ 901AD ਵਰਕਸ਼ਾਪ ਬਟਾਲੀਅਨ ਵਿੱਚ ਤਾਇਨਾਤ ਸਨ।

ਇਹ ਵੀ ਪੜ੍ਹੋ: Punjab News: ਵਿਆਹ ਤੋਂ ਬਾਅਦ ਆਪਣੇ ਪਤੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰਾ ਰਕੁਲਪ੍ਰੀਤ ਸਿੰਘ

ਪੁਲਿਸ ਮੁਤਾਬਕ ਦੀਪਕ ਕਾਕੜੇ ਫੌਜ 'ਚ ਹੌਲਦਾਰ ਦੇ ਅਹੁਦੇ 'ਤੇ ਤਾਇਨਾਤ ਸੀ। ਵੀਰਵਾਰ ਦੇਰ ਸ਼ਾਮ ਉਹ ਆਪਣੀ ਬੈਰਕ ਵਿੱਚ ਸੀ। ਇੱਥੇ ਦੀਪਕ ਨੇ ਪੱਖੇ ਨਾਲ ਰੱਸੀ ਬੰਨ੍ਹ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: Punjab News: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ

ਪੁਲਿਸ ਮੁਤਾਬਕ ਵੀਰਵਾਰ ਸਵੇਰੇ ਦੀਪਕ ਨੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਫੋਨ 'ਤੇ ਗੱਲ ਕੀਤੀ ਸੀ। ਦਿਨ ਵੇਲੇ ਆਪਣੇ ਹੋਰ ਦੋਸਤਾਂ ਨਾਲ ਵੀ ਗੱਲ ਕੀਤੀ। ਪਰਿਵਾਰਕ ਮੈਂਬਰਾਂ ਅਨੁਸਾਰ ਦੀਪਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਖ਼ੁਦਕੁਸ਼ੀ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from A soldier committed suicide in Ambala news in punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement