Farmers Protest: ਪ੍ਰਦਰਸ਼ਨਕਾਰੀ ਕਿਸਾਨਾਂ ਦੇ ਪਾਸਪੋਰਟ ਤੇ ਵੀਜ਼ੇ ਰੱਦ ਕਰਨ ਦੀ ਕਾਰਵਾਈ 'ਤੇ ਬੋਲੇ MP; ਅੰਬਾਲਾ ਦੇ ਐਸਪੀ ਨੂੰ ਲਿਖਿਆ ਪੱਤਰ
Published : Mar 1, 2024, 3:06 pm IST
Updated : Mar 1, 2024, 3:15 pm IST
SHARE ARTICLE
Farmers Protest: MP Saket Gokhale Letter on police statement regarding cancellation of passports and visas
Farmers Protest: MP Saket Gokhale Letter on police statement regarding cancellation of passports and visas

ਕਿਹਾ, ਕਾਨੂੰਨ ’ਚ ਅਜਿਹੀ ਕੋਈ ਵਿਵਸਥਾ ਨਹੀਂ ਹੈ ਜੋ ਮਨਮਨਜ਼ੀ ਨਾਲ ਅਜਿਹਾ ਕਰਨ ਦੀ ਇਜਾਜ਼ਤ ਦੇਵੇ

Farmers Protest: ਤ੍ਰਿਣਮੂਲ ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਕੌਮੀ ਬੁਲਾਰੇ ਸਾਕੇਤ ਗੋਖਲੇ ਨੇ ਪੰਜਾਬ-ਹਰਿਆਣਾ ਦੀ ਸ਼ੰਭੂ ਅਤੇ ਖਨੌਰੀ ਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਲੈ ਕੇ ਅੰਬਾਲਾ ਦੇ ਐਸਪੀ ਜਸ਼ਨਦੀਪ ਸਿੰਘ ਰੰਧਾਵਾ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਧਰਨਾਕਾਰੀ ਕਿਸਾਨਾਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦੀ ਕਾਰਵਾਈ 'ਤੇ ਸਵਾਲ ਉਠਾਏ ਹਨ ਅਤੇ 5 ਦਿਨਾਂ 'ਚ ਜਾਣਕਾਰੀ ਮੰਗੀ ਹੈ।

ਸਾਕੇਤ ਗੋਖਲੇ ਨੇ ਲਿਖਿਆ, "2 ਦਿਨ ਪਹਿਲਾਂ ਅੰਬਾਲਾ ਦੇ ਡੀਐਸਪੀ ਨੇ ਇਕ ਪ੍ਰੈਸ ਕਾਨਫ਼ਰੰਸ ਵਿਚ ਕਿਹਾ ਸੀ ਕਿ ਹਰਿਆਣਾ ਪੁਲਿਸ ‘ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਲਈ ਕਦਮ ਚੁੱਕ ਰਹੀ ਹੈ।‘ ਇਹ ਹਾਸੋਹੀਣਾ ਹੈ ਕਿਉਂਕਿ ਕਾਨੂੰਨ ਵਿਚ ਅਜਿਹੀ ਕੋਈ ਵਿਵਸਥਾ ਨਹੀਂ ਹੈ ਜੋ ਮਨਮਨਜ਼ੀ ਨਾਲ ਅਜਿਹਾ ਕਰਨ ਦੀ ਇਜਾਜ਼ਤ ਦਿੰਦੀ ਹੈ”।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੁਲਿਸ ਕੋਲ ਵਿਦੇਸ਼ ਮੰਤਰਾਲੇ ਨੂੰ ਨਜ਼ਰ ਅੰਦਾਜ਼ ਕਰਨ ਅਤੇ ਵਿਦੇਸ਼ੀ ਦੂਤਾਵਾਸਾਂ ਨੂੰ "ਵੀਜ਼ਾ ਰੱਦ ਕਰਨ" ਲਈ ਲਿਖਣ ਦਾ ਕੋਈ ਅਧਿਕਾਰ ਨਹੀਂ ਹੈ, ਖਾਸ ਕਰਕੇ ਜਦੋਂ ਵੀਜ਼ਾ ਦੇਣਾ ਭਾਰਤੀ ਅਧਿਕਾਰੀਆਂ ਦੇ ਅਧਿਕਾਰ ਖੇਤਰ ਵਿਚ ਕੋਈ ਮੁੱਦਾ ਨਹੀਂ ਹੈ। ਮੈਂ ਅੰਬਾਲਾ ਦੇ ਐਸਪੀ ਨੂੰ ਪੱਤਰ ਲਿਖ ਕੇ ਪ੍ਰਦਰਸ਼ਨਕਾਰੀ ਕਿਸਾਨਾਂ ਵਿਰੁਧ ਕੀਤੀ ਜਾ ਰਹੀ ਇਸ ਗੈਰ-ਕਾਨੂੰਨੀ ਅਤੇ ਮਨਮਾਨੀ ਕਾਰਵਾਈ ਬਾਰੇ ਹੋਰ ਜਾਣਕਾਰੀ ਮੰਗੀ ਹੈ।

ਉਧਰ ਅੰਬਾਲਾ ਦੇ ਡੀਐਸਪੀ ਜੋਗਿੰਦਰ ਸ਼ਰਮਾ ਨੇ ਕਿਹਾ ਕਿ ਪੁਲਿਸ ਕਾਨੂੰਨ ਅਨੁਸਾਰ ਕਾਰਵਾਈ ਕਰ ਰਹੀ ਹੈ। ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਕੋਈ ਕੀ ਪ੍ਰਤੀਕਿਰਿਆ ਦੇ ਰਿਹਾ ਹੈ। ਪੁਲਿਸ ਪਾਸਪੋਰਟ ਐਕਟ ਤਹਿਤ ਕਾਰਵਾਈ ਕਰ ਰਹੀ ਹੈ।

Photo

ਦਰਅਸਲ 2 ਦਿਨ ਪਹਿਲਾਂ ਅੰਬਾਲਾ ਦੇ ਡੀਐਸਪੀ ਜੋਗਿੰਦਰ ਸ਼ਰਮਾ ਨੇ ਕਿਹਾ ਸੀ, ''ਅਸੀਂ ਪੰਜਾਬ ਤੋਂ ਹਰਿਆਣਾ ਵਿਚ ਆ ਕੇ ਹਿੰਸਾ ਕਰਨ ਵਾਲਿਆਂ ਦੀ ਸੀਸੀਟੀਵੀ ਤੇ ਡਰੋਨ ਕੈਮਰਿਆਂ ਰਾਹੀਂ ਪਛਾਣ ਕਰ ਲਈ ਹੈ। ਅਸੀਂ ਮੰਤਰਾਲੇ ਅਤੇ ਅੰਬੈਸੀ ਨੂੰ ਅਪੀਲ ਕਰਾਂਗੇ ਕਿ ਹਿੰਸਾ ਕਰਨ ਵਾਲਿਆਂ ਦੇ ਵੀਜ਼ੇ ਅਤੇ ਪਾਸਪੋਰਟ ਰੱਦ ਕੀਤੇ ਜਾਣ। ਉਨ੍ਹਾਂ ਦੀਆਂ ਤਸਵੀਰਾਂ, ਨਾਂ ਤੇ ਪਤੇ ਪਾਸਪੋਰਟ ਦਫ਼ਤਰ ਨਾਲ ਸਾਂਝੇ ਕਰ ਦਿਤੇ ਜਾਣਗੇ। ਅਸੀਂ ਉਨ੍ਹਾਂ ਦੇ ਪਾਸਪੋਰਟ ਰੱਦ ਕਰਵਾਉਣ ਲਈ ਕਾਰਵਾਈ ਕਰ ਰਹੇ ਹਾਂ।''

ਜ਼ਿਕਰਯੋਗ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ 13 ਫਰਵਰੀ ਤੋਂ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਡਟੇ ਹਨ। ਧਰਨੇ ਦਾ ਅੱਜ 18ਵਾਂ ਦਿਨ ਹੈ। 21 ਫਰਵਰੀ ਨੂੰ ਖਨੌਰੀ ਹੱਦ ਵਿਖੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤਕ ਮੁਲਤਵੀ ਕਰ ਦਿਤਾ ਸੀ ਪਰ ਫਿਰ ਵੀ 29 ਫਰਵਰੀ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਸਬੰਧੀ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ। ਹੁਣ ਕਿਸਾਨ 3 ਮਾਰਚ ਨੂੰ ਸ਼ੁਭਕਰਨ ਸਿੰਘ ਦੇ ਭੋਗ ਤੋਂ ਬਾਅਦ ਹੀ ਅਗਲੀ ਰਣਨੀਤੀ ਦਾ ਐਲਾਨ ਕਰਨਗੇ।

 (For more Punjabi news apart from Farmers Protest: MP Saket Gokhale Letter on police statement regarding cancellation of passports and visas, stay tuned to Rozana Spokesman)

Location: India, Haryana, Ambala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement