Haryana News : ਕੁਮਾਰੀ ਸ਼ੈਲਜਾ ਨੇ CM ਸੈਣੀ ਨੂੰ ਲਿਖੀ ਚਿੱਠੀ, ਹਰਿਆਣਾ-ਪੰਜਾਬ ਨੂੰ ਜੋੜਨ ਵਾਲੀਆਂ ਸੜਕਾਂ ਦਾ ਮੁੱਦਾ ਉਠਾਇਆ

By : BALJINDERK

Published : Dec 1, 2024, 2:23 pm IST
Updated : Dec 1, 2024, 2:23 pm IST
SHARE ARTICLE
Kumari Selja
Kumari Selja

Haryana News : ਲਿਖਿਆ ਕਿ ਰਤੀਆ ’ਚ ਫਤਿਹਾਬਾਦ ਰੋਡ ਤੋਂ ਮਹਿਲਾ ਕਾਲਜ ਨੂੰ ਜਾਂਦੀ ਸੜਕ ਦੀ ਉਸਾਰੀ ਦਾ ਕੰਮ ਹੈ ਅਧੂਰਾ

Haryana News in punjbai : ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ, ਸਾਬਕਾ ਕੇਂਦਰੀ ਮੰਤਰੀ ਅਤੇ ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਦੇ ਸੀਐਮ ਸੈਣੀ ਨੂੰ ਪੱਤਰ ਲਿਖਿਆ ਹੈ। ਜਿਸ ’ਚ ਉਨ੍ਹਾਂ ਕਿਹਾ ਕਿ ਮੈਂ ਹਰਿਆਣਾ-ਪੰਜਾਬ ਨੂੰ ਜੋੜਨ ਵਾਲੇ ਰਾਜ ਮਾਰਗ ਅਤੇ ਫਤਿਹਾਬਾਦ ਜ਼ਿਲ੍ਹੇ ਦੇ ਰਤੀਆ ਵਿਖੇ ਫਤਿਹਾਬਾਦ ਰੋਡ ਤੋਂ ਮਹਿਲਾ ਕਾਲਜ ਤੱਕ ਜਾਣ ਵਾਲੀ ਸੜਕ ਦੇ ਨਿਰਮਾਣ ਸਬੰਧੀ ਤੁਹਾਡਾ ਧਿਆਨ ਖਿੱਚਣਾ ਚਾਹੁੰਦੀ ਹਾਂ।

ਕੁਮਾਰੀ ਸ਼ੈਲਜਾ ਨੇ ਪੱਤਰ ਵਿੱਚ ਲਿਖਿਆ ਕਿ ਮੇਰੇ ਲੋਕ ਸਭਾ ਹਲਕਾ ਸਿਰਸਾ ਦੇ ਰਤੀਆ ਕਸਬੇ ਵਿੱਚ ਹਰਿਆਣਾ ਅਤੇ ਪੰਜਾਬ ਨੂੰ ਜੋੜਨ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਰਾਤ ਸਮੇਂ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ। ਦਿਨ ਵੇਲੇ ਲੋਕਾਂ ਨੂੰ ਦੂਜੇ ਰਸਤਿਆਂ ਤੋਂ ਲੰਘਣਾ ਪੈਂਦਾ ਹੈ, ਜਿਸ ਕਾਰਨ ਸਮੇਂ ਅਤੇ ਪੈਸੇ ਦੋਵਾਂ ਦੀ ਬਰਬਾਦੀ ਹੁੰਦੀ ਹੈ। ਦੂਜੇ ਪਾਸੇ ਰਤੀਆ ’ਚ ਫਤਿਹਾਬਾਦ ਰੋਡ ਤੋਂ ਮਹਿਲਾ ਕਾਲਜ ਨੂੰ ਜਾਂਦੀ ਸੜਕ ਦੀ ਉਸਾਰੀ ਦਾ ਕੰਮ ਵੀ ਅਧੂਰਾ ਹੈ। ਠੇਕੇਦਾਰ ਨੇ ਸੜਕ ਤਾਂ ਤੋੜ ਦਿੱਤੀ ਪਰ ਅਜੇ ਤੱਕ ਇਸ ਦੀ ਉਸਾਰੀ ਨਹੀਂ ਹੋਈ। ਇਸ ਸੜਕ ਰਾਹੀਂ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥਣਾਂ ਕਾਲਜ ਵਿੱਚ ਆਉਂਦੀਆਂ ਹਨ ਅਤੇ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹਰ ਸਮੇਂ ਧੂੜ ਉੱਡਦੀ ਰਹਿੰਦੀ ਹੈ ਅਤੇ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ।

ਮੈਂ ਆਸ ਕਰਦਾ ਹਾਂ ਕਿ ਆਪ ਜੀ ਇਸ ਸਮੱਸਿਆ ਵੱਲ ਧਿਆਨ ਦੇ ਕੇ ਜਲਦ ਤੋਂ ਜਲਦ ਦੋਵਾਂ ਸੜਕਾਂ ਦੇ ਨਿਰਮਾਣ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਹਦਾਇਤਾਂ ਦੇਣਗੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।

(For more news apart from Kumari Selja's letter to CM Saini raised issue of Haryana-Punjab connecting roads News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement