Haryana News: ਚਾਚੇ ਨੇ 7 ਸਾਲਾ ਭਤੀਜੀ ਦਾ ਕੀਤਾ ਕਤਲ, ਗਲਾ ਘੁੱਟ ਕੇ ਮਾਰਨ ਤੋਂ ਬਾਅਦ ਖੇਤ 'ਚ ਦੱਬੀ ਲਾਸ਼
Published : Mar 2, 2024, 2:10 pm IST
Updated : Mar 2, 2024, 2:15 pm IST
SHARE ARTICLE
Uncle killed 7-year-old niece Haryana News in punjabi
Uncle killed 7-year-old niece Haryana News in punjabi

Haryana News: ਪ੍ਰਵਾਰਕ ਮੈਂਬਰਾਂ ਨੇ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕੀਤੇ ਜਾਣ ਦਾ ਖਦਸ਼ਾ ਪ੍ਰਗਟਾਇਆ

Uncle killed 7-year-old niece Haryana News in punjabi: ਹਰਿਆਣਾ ਦੇ ਨੂਹ ਜ਼ਿਲ੍ਹੇ 'ਚ ਚਾਚੇ ਨੇ 7 ਸਾਲਾ ਭਤੀਜੀ ਦਾ ਕਤਲ ਕਰ ਦਿਤਾ। ਇਸ ਤੋਂ ਬਾਅਦ ਉਸ ਨੇ ਲਾਸ਼ ਨੂੰ ਖੇਤਾਂ ਵਿਚ ਦਫ਼ਨਾ ਦਿਤਾ। ਗ੍ਰਿਫਤਾਰੀ ਤੋਂ ਬਚਣ ਲਈ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਲੜਕੀ ਦੀ ਭਾਲ ਕਰਦਾ ਰਿਹਾ ਪਰ ਜਦੋਂ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕੀਤਾ ਤਾਂ ਉਸ ਨੇ ਸੱਚਾਈ ਦਾ ਖੁਲਾਸਾ ਕੀਤਾ।

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ NRI ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ

ਸ਼ੁੱਕਰਵਾਰ ਦੇਰ ਰਾਤ ਲੜਕੀ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਪਰਿਵਾਰਕ ਮੈਂਬਰਾਂ ਨੇ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਕਤਲ ਕੀਤੇ ਜਾਣ ਦਾ ਖਦਸ਼ਾ ਪ੍ਰਗਟਾਇਆ ਹੈ। ਉਹ ਦੂਜੀ ਜਮਾਤ ਵਿਚ ਪੜ੍ਹਦੀ ਸੀ। ਜਾਣਕਾਰੀ ਅਨੁਸਾਰ ਥਾਣਾ ਝਿਰਕਾ ਅਧੀਨ ਪੈਂਦੇ ਪਿੰਡ ਦੀ ਰਹਿਣ ਵਾਲੀ ਲੜਕੀ ਦੇ ਮਾਪੇ ਤਿੰਨ ਦਿਨ ਪਹਿਲਾਂ ਖੇਤਾਂ ਵਿੱਚ ਕੰਮ ਕਰਨ ਗਏ ਸਨ। ਜਦੋਂ ਸ਼ਾਮ ਨੂੰ ਮਾਤਾ-ਪਿਤਾ ਘਰ ਪਰਤੇ ਤਾਂ ਲੜਕੀ ਗਾਇਬ ਪਾਈ ਗਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਲੜਕੀ ਦੀ ਕਾਫੀ ਭਾਲ ਕੀਤੀ ਪਰ ਕੁਝ ਪਤਾ ਨਹੀਂ ਲੱਗਾ।

ਇਹ ਵੀ ਪੜ੍ਹੋ: Indian apps removed News: Google ਦਾ ਵੱਡਾ ਫੈਸਲਾ, Play Store ਤੋਂ ਹਟਾਈਆਂ ਜਾਣਗੀਆਂ ਇਹ 10 ਵੱਡੀਆਂ ਐਪਸ

ਉਸ ਦਾ 27 ਸਾਲਾ ਚਾਚਾ ਅੱਬਾਸ ਵੀ ਲੜਕੀ ਦੀ ਭਾਲ ਕਰ ਰਿਹਾ ਸੀ। ਇਸ ਦੌਰਾਨ ਬੱਚੀ ਨਾਲ ਖੇਡ ਰਹੇ ਬੱਚਿਆਂ ਨੇ ਪੁਲਿਸ ਨੂੰ ਦੱਸਿਆ ਕਿ ਲੜਕੀ ਨੂੰ ਆਖਰੀ ਵਾਰ ਉਸ ਦੇ ਚਾਚੇ ਨਾਲ ਦੇਖਿਆ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅੱਬਾਸ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਗੁਨਾਹ ਕਬੂਲ ਕਰ ਲਿਆ।

ਪੁਲਿਸ ਅਨੁਸਾਰ ਅੱਬਾਸ ਨੇ ਕਤਲ ਕਰਕੇ ਲਾਸ਼ ਪਿੰਡ ਤੋਂ ਤਿੰਨ ਕਿਲੋਮੀਟਰ ਦੂਰ ਖੇਤਾਂ ਵਿਚ ਦੱਬ ਦਿਤੀ ਸੀ ਤਾਂ ਜੋ ਕਿਸੇ ਨੂੰ ਲਾਸ਼ ਨਾ ਮਿਲੇ। ਦੋਸ਼ੀ ਦੇ ਇਸ਼ਾਰੇ 'ਤੇ ਖੇਤ 'ਚ ਦੱਬੀ ਬੱਚੀ ਦੀ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਜ਼ਿਲਾ ਹਸਪਤਾਲ ਮੰਡੀਖੇੜਾ ਭੇਜ ਦਿੱਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਡੀਐਸਪੀ ਕਪਤਾਨ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮ ਤੋਂ ਸਾਰੀ ਘਟਨਾ ਬਾਰੇ ਪਤਾ ਲਗਾ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ ਕਿ ਬੱਚੀ ਨਾਲ ਬਲਾਤਕਾਰ ਹੋਇਆ ਹੈ ਜਾਂ ਨਹੀਂ। ਫਿਲਹਾਲ ਪੁਲਿਸ ਸਾਰੇ ਪਹਿਲੂਆਂ ਦੀ ਜਾਂਚ 'ਚ ਜੁਟੀ ਹੋਈ ਹੈ।

(For more news apart from Uncle killed 7-year-old niece Haryana News in punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement