Haryana News : ਬਹਾਦਰਗੜ੍ਹ ’ਚ ਔਰਤ ਨੇ ਫਾਹਾ ਕੀਤੀ ਖੁਦਕੁਸ਼ੀ

By : BALJINDERK

Published : Apr 2, 2024, 7:40 pm IST
Updated : Apr 2, 2024, 7:40 pm IST
SHARE ARTICLE
suicide
suicide

Haryana News :ਸਵੇਰੇ ਫਾਹੇ ਨਾਲ ਲਟਕੀ ਮਿਲੀ ਲਾਸ਼, ਮਾਨਸਿਕ ਤੌਰ ’ਤੇ ਸੀ ਪ੍ਰੇਸ਼ਾਨ

Haryana News :ਹਰਿਆਣਾ ਦੇ ਬਹਾਦਰਗੜ੍ਹ ਦੇ ਪਿੰਡ ਨੀਲੋਠੀ ’ਚ ਇੱਕ ਔਰਤ ਨੇ ਸ਼ੱਕੀ ਹਾਲਾਤਾਂ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਰਿਵਾਰਕ ਮੈਂਬਰਾਂ ਅਨੁਸਾਰ ਔਰਤ ਨੇ ਮਾਨਸਿਕ ਪ੍ਰੇਸ਼ਾਨੀ ਤੋਂ ਤੰਗ ਆ ਕੇ ਇਹ ਕਦਮ ਚੁੱਕਿਆ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਫ਼ਿਲਹਾਲ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜੋ:Lok Sabha Election 2024 : CM ਮਾਨ ਹੋਏ ਸਰਗਰਮ, ਅਗਾਮੀ ਚੋਣਾਂ ਲਈ ਵਿਧਾਇਕਾਂ ਨਾਲ ਮੀਟਿੰਗਾਂ ਸ਼ੁਰੂ  

ਪ੍ਰਾਪਤ ਜਾਣਕਾਰੀ ਅਨੁਸਾਰ ਸੰਦੋਆ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਨੀਲੋਠੀ ਦੀ ਰਹਿਣ ਵਾਲੀ ਪਿੰਕੀ (37) ਸੋਮਵਾਰ ਰਾਤ ਹਰ ਰੋਜ਼ ਦੀ ਤਰ੍ਹਾਂ ਖਾਣਾ ਖਾਣ ਤੋਂ ਬਾਅਦ ਘਰ ’ਚ ਸੌਂ ਰਹੀ ਸੀ। ਇਸ ਦੌਰਾਨ ਪਿੰਕੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪਿੰਕੀ ਨੂੰ ਲਟਕਦਾ ਦੇਖ ਪਰਿਵਾਰ ਵਾਲਿਆਂ ਨੇ ਉਸ ਨੂੰ ਸੰਭਾਲਿਆ ਪਰ ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ।

ਇਹ ਵੀ ਪੜੋ:Delhi News : JNU ਯੌਨ ਸ਼ੋਸ਼ਣ ਮਾਮਲਾ: ਅਣਮਿੱਥੇ ਸਮੇਂ ਦੀ ਹੜਤਾਲ ’ਤੇ ਬੈਠੀ ਵਿਦਿਆਰਥਣ

ਸੂਚਨਾ ਮਿਲਣ ਦੇ ਬਾਅਦ ਥਾਣਾ ਸੰਦੋਆ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਗਰੋਂ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ। ਮੰਗਲਵਾਰ ਨੂੰ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਔਰਤ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤਣਾਅ ’ਚ ਸੀ। ਸ਼ਾਇਦ ਇਸੇ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ ਹੈ।

ਇਹ ਵੀ ਪੜੋ:Pondicherry University News : ਪੁਡੂਚੇਰੀ ’ਚ ਧਾਰਮਿਕ ਭਾਵਨਾਵਾਂ ਨੂੰ ਕਥਿਤ ਢਾਹ ਲਾਉਣ ਵਾਲੇ ਨਾਟਕ ਦਾ ਮੰਚਨ ਕਰਨ ਵਾਲਿਆਂ ’ਤੇ ਮਾਮਲਾ ਦਰਜ 


ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਘਟਨਾ ਨੂੰ ਇਤਫ਼ਾਕ ਸਮਝਦਿਆਂ ਕਾਰਵਾਈ ਕੀਤੀ ਹੈ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਪੂਰੇ ਮਾਮਲੇ ਦਾ ਪਤਾ ਲੱਗੇਗਾ। ਦੱਸ ਦੇਈਏ ਕਿ ਪਿਛਲੇ ਕੁਝ ਸਮੇਂ ਤੋਂ ਬਹਾਦੁਰਗੜ੍ਹ ਇਲਾਕੇ ’ਚ ਖੁਦਕੁਸ਼ੀ ਦੇ ਮਾਮਲਿਆਂ ’ਚ ਵਾਧਾ ਹੋਇਆ ਹੈ। ਸ਼ਹਿਰ ਤੋਂ ਇਲਾਵਾ ਪੇਂਡੂ ਖੇਤਰਾਂ ’ਚ ਵੀ ਪਿਛਲੇ ਇੱਕ ਹਫ਼ਤੇ ਦੌਰਾਨ 4 ਤੋਂ ਵੱਧ ਵਿਅਕਤੀ ਖ਼ੁਦਕੁਸ਼ੀ ਕਰ ਚੁੱਕੇ ਹਨ।

ਇਹ ਵੀ ਪੜੋ:Deepak Sharma Suspended News: AIFF ਨੇ ਸ਼ਰਮਾ ਨੂੰ ਦੋ ਮਹਿਲਾ ਖਿਡਾਰਨਾਂ ਨਾਲ ਕੁੱਟਮਾਰ ਕਰਨ ਲਈ ਕੀਤਾ ਮੁਅੱਤਲ

 (For more news apart from  Woman committed suicide by hanging herself in Haryana News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement