High Court News : ਹਾਈ ਕੋਰਟ ਨੇ ਕਾਂਗਰਸ ਉਮੀਦਵਾਰ ਦਿਵਯਾਂਸ਼ੂ ਬੁੱਧੀਰਾਜਾ ਨੂੰ ਰਾਹਤ ਦੇਣ ਤੋਂ ਕੀਤਾ ਇਨਕਾਰ

By : BALJINDERK

Published : May 2, 2024, 6:33 pm IST
Updated : May 2, 2024, 6:49 pm IST
SHARE ARTICLE
high Court
high Court

High Court News : ਭਗੌੜਾ ਐਲਾਨ ਮਾਮਲੇ ਦੀ ਸੁਣਵਾਈ 7 ਮਈ ਨੂੰ ਹੋਵੇਗੀ

High Court News : ਕਰਨਾਲ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਹਰਿਆਣਾ ਯੂਥ ਕਾਂਗਰਸ ਦੇ ਪ੍ਰਧਾਨ ਦਿਵਯਾਂਸ਼ੂ ਬੁੱਧੀਰਾਜਾ ਨੂੰ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਬੁੱਧੀਰਾਜਾ ਨੇ ਪੰਚਕੂਲਾ ’ਚ ਦਰਜ ਐਫਆਈਆਰ ਅਤੇ ਉਸ ਨੂੰ ਭਗੌੜਾ ਐਲਾਨਣ ਦੇ ਹੁਕਮ ਨੂੰ ਰੱਦ ਕਰਨ ਦੀ ਬੇਨਤੀ ਕੀਤੀ ਸੀ। ਹੁਣ ਉਸ ਨੂੰ ਭਗੌੜਾ ਐਲਾਨਣ ਦੇ ਮਾਮਲੇ ਦੀ ਸੁਣਵਾਈ 7 ਮਈ ਨੂੰ ਹੋਵੇਗੀ। ਦੱਸ ਦਈਏ ਕਿ 2018 'ਚ ਦਿਵਯਾਂਸ਼ੂ ਬੁੱਧੀਰਾਜਾ ਦੇ ਖ਼ਿਲਾਫ਼ ਸਾਬਕਾ ਸੀਐੱਮ ਮਨੋਹਰ ਲਾਲ ਦੇ ਖ਼ਿਲਾਫ਼ ਬੇਰੋਜ਼ਗਾਰੀ ਨੂੰ ਲੈ ਕੇ ਫਲੈਕਸ ਬੋਰਡ ਲਗਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਬੁੱਧੀਰਾਜਾ ਨੂੰ ਪੇਸ਼ ਹੋਣ ਲਈ ਕਈ ਵਾਰ ਸੰਮਨ ਜਾਰੀ ਕੀਤੇ ਸਨ, ਪਰ ਉਹ ਪੇਸ਼ ਨਹੀਂ ਹੋਏ। ਜਿਸ ਕਾਰਨ ਉਸ ਨੂੰ ਪੰਚਕੂਲਾ ਅਦਾਲਤ ਵੱਲੋਂ ਭਗੌੜਾ ਐਲਾਨ ਦਿੱਤਾ ਗਿਆ ਸੀ।

ਇਹ ਵੀ ਪੜੋ:Punjab news :ਹੜ੍ਹ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ ਰਾਜਪਾਲ ਪੰਜਾਬ ਨੂੰ ਗੁਹਾਰ

ਦੱਸ ਦੇਈਏ ਕਿ ਦਿਵਯਾਂਸ਼ੂ ਬੁੱਧੀਰਾਜਾ ਜਿਨ੍ਹਾਂ ਨੂੰ ਕਾਂਗਰਸ ਨੇ ਕਰਨਾਲ ਤੋਂ ਲੋਕ ਸਭਾ ਦੀ ਟਿਕਟ ਦਿੱਤੀ ਹੈ, ਨੌਜਵਾਨਾਂ ’ਚ ਕਾਫ਼ੀ ਹਰਮਨ ਪਿਆਰੇ ਮੰਨੇ ਜਾਂਦੇ ਹਨ। ਆਪਣੇ ਕਾਲਜ ਦੇ ਦਿਨਾਂ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਪ੍ਰਧਾਨ ਬਣਨ ਤੋਂ ਬਾਅਦ, ਦਿਵਯਾਂਸ਼ੂ NSUI ਦੇ ਪ੍ਰਧਾਨ ਬਣੇ ਅਤੇ ਵਿਦਿਆਰਥੀ ਰਾਜਨੀਤੀ ’ਚ ਆਪਣਾ ਕੈਰੀਅਰ ਸ਼ੁਰੂ ਕੀਤਾ। ਉਹ ਮੂਲ ਰੂਪ ’ਚ ਗੋਹਾਨਾ ਦੇ ਰਹਿਣ ਵਾਲੇ ਹਨ ਅਤੇ ਲੰਬੇ ਸਮੇਂ ਤੋਂ ਰਾਜਨੀਤੀ ’ਚ ਸਰਗਰਮ ਹਨ। ਕਿਹਾ ਜਾਂਦਾ ਹੈ ਕਿ ਉਹ ਇੱਕ ਬਿਹਤਰ ਰਣਨੀਤੀਕਾਰ ਵੀ ਹੈ। ਦਿਵਯਾਂਸ਼ੂ 2013 ਤੋਂ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਦੀਪੇਂਦਰ ਹੁੱਡਾ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਕਿਤੇ ਨਾ ਕਿਤੇ ਕਾਂਗਰਸ ਨੇ ਦਿਵਯਾਂਸ਼ੂ ਨੂੰ ਕਰਨਾਲ ਤੋਂ ਟਿਕਟ ਦੇ ਕੇ ਪੰਜਾਬੀ ਕਾਰਡ ਵੀ ਖੇਡਿਆ ਹੈ।

ਇਹ ਵੀ ਪੜੋ:Madras High Court : ਮਦਰਾਸ ਹਾਈ ਕੋਰਟ ਨੇ ਪ੍ਰੀਖਿਆ ’ਚ ਸੈਨੇਟਰੀ ਨੈਪਕਿਨ ਪਾ ਕੇ ਜਾਣ ਦੀ ਦਿੱਤੀ ਇਜਾਜ਼ਤ, ਜਾਣੋ ਕੀ ਹੈ ਮਾਮਲਾ

ਜ਼ਿਕਰਯੋਗ ਹੈ ਕਿ ਕਰਨਾਲ ਅਤੇ ਪਾਣੀਪਤ 'ਚ ਵੱਡੀ ਗਿਣਤੀ 'ਚ ਪੰਜਾਬੀ ਹਨ ਅਤੇ ਜੇਕਰ ਦਿਵਯਾਂਸ਼ੂ ਉਨ੍ਹਾਂ ਨੂੰ ਇਕੱਠੇ ਕਰਨ 'ਚ ਸਫ਼ਲ ਹੋ ਜਾਂਦੇ ਹਨ ਤਾਂ ਭਾਜਪਾ ਦੇ ਸਮੀਕਰਨ ਵਿਗੜ ਸਕਦੇ ਹਨ। ਇਹ ਨਹੀਂ ਭੁੱਲਣਾ ਚਾਹੀਦਾ ਕਿ ਲੋਕ ਸਭਾ ਚੋਣਾਂ ’ਚ ਪਹਿਲੀ ਵਾਰ ਕਾਂਗਰਸ ਨੇ ਹਰਿਆਣਾ ਤੋਂ ਸਭ ਤੋਂ ਨੌਜਵਾਨ ਆਗੂ ਨੂੰ ਟਿਕਟ ਦਿੱਤੀ ਹੈ, ਜਿਸ ਕਾਰਨ ਨੌਜਵਾਨ ਵੀ ਵੱਡੀ ਗਿਣਤੀ ’ਚ ਕਾਂਗਰਸ ਨੂੰ ਵੋਟ ਪਾ ਸਕਦੇ ਹਨ। ਸਵੇਰ ਤੋਂ ਹੀ ਕਈ ਲੋਕਾਂ ਨਾਲ ਗੱਲ ਕੀਤੀ ਤਾਂ ਭਾਜਪਾ ਲਈ ਇਹ ਚੋਣ ਇੰਨੀ ਆਸਾਨ ਨਹੀਂ ਹੈ, ਇਹ ਤਾਂ ਸਮਾਂ ਹੀ ਦੱਸੇਗਾ। ਦਿਵਯਾਂਸ਼ੂ ਲਈ ਸਭ ਤੋਂ ਵੱਡੀ ਚੁਣੌਤੀ ਕਰਨਾਲ ਦੇ ਸਾਰੇ ਕਾਂਗਰਸੀਆਂ ਨੂੰ ਇਕੱਠੇ ਕਰਨ ਦੀ ਹੋਵੇਗੀ, ਜੇਕਰ ਉਹ ਇਸ 'ਚ ਸਫ਼ਲ ਹੋ ਜਾਂਦੇ ਹਨ ਤਾਂ ਉਨ੍ਹਾਂ ਦੀ ਜਿੱਤ ਕਾਫ਼ੀ ਹੱਦ ਤੱਕ ਯਕੀਨੀ ਹੋ ਜਾਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ ਨੇ ਪਹਿਲੀ ਵਾਰ ਕਰਨਾਲ ਲੋਕ ਸਭਾ ਤੋਂ ਕਿਸੇ ਖੱਤਰੀ ਪੰਜਾਬੀ ਨੂੰ ਟਿਕਟ ਦਿੱਤੀ ਹੈ।

(For more news apart from High Court refused grant relief  Congress candidate Divyanshu Budhiraja News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement