
Ambala Accident News: 2 ਲੋਕ ਹੋਏ ਗੰਭੀਰ ਜ਼ਖ਼ਮੀ
Ambala Haryana Accident News : ਹਰਿਆਣਾ ਤੋਂ ਇਕ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਅੰਬਾਲਾ ਛਾਉਣੀ ਵਿਚ ਦਿੱਲੀ ਰਾਸ਼ਟਰੀ ਹਾਈਵੇਅ ’ਤੇ ਸ਼ਹੀਦੀ ਸਮਾਰਕ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਦਾਦੀ-ਪੋਤੀ ਦੀ ਮੌਤ ਹੋ ਗਈ, ਜਦਕਿ ਦੋ ਲੋਕ ਜ਼ਖ਼ਮੀ ਹੋਏ ਹਨ। ਸੂਚਨਾ ਮਿਲਣ ’ਤੇ ਥਾਣਾ ਪੜਾਵ ਮੁਖੀ ਧਰਮਵੀਰ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।
ਦੱਸਿਆ ਜਾ ਰਿਹਾ ਹੈ ਕਿ ਚਾਰ ਲੋਕ ਕਾਰ ਵਿਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਤਾਂ ਅੰਬਾਲਾ ਛਾਉਣੀ ਵਿਚ ਦਿੱਲੀ ਰਾਸ਼ਟਰੀ ਹਾਈਵੇਅ ’ਤੇ ਸ਼ਹੀਦੀ ਸਮਾਰਕ ਦੇ ਪਿੱਛੇ ਤੇਜ਼ ਰਫ਼ਤਾਰ ਵਿਚ ਆ ਰਹੇ ਟਰੱਕ ਨੇ ਕਾਰ ਨੂੰ ਟੱਕਰ ਮਾਰ ਦਿੱਤੀ ਅਤੇ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ। ਜਿਸ ਵਿਚ 67 ਸਾਲਾ ਬਜ਼ੁਰਗ ਔਰਤ ਅਤੇ 20 ਸਾਲਾ ਪੋਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਕਿਸੇ ਤਰ੍ਹਾਂ ਉਨ੍ਹਾਂ ਨੂੰ ਅੰਬਾਲਾ ਕੈਂਟ ਦੇ ਨਾਗਰਿਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਦਾਦੀ ਅਤੇ ਪੋਤੀ ਦੀ ਮੌਤ ਹੋ ਗਈ।
ਉੱਥੇ ਹੀ ਦੋ ਲੋਕ ਜ਼ਖ਼ਮੀ ਹੋ ਗਏ। ਇਹ ਲੋਕ ਸ਼ਾਮ ਨੂੰ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਪਰਤ ਰਹੇ ਸਨ। ਫ਼ਿਲਹਾਲ ਉਨ੍ਹਾਂ ਦੀਆਂ ਲਾਸ਼ਾਂ ਨੂੰ ਨਾਗਰਿਕ ਹਸਪਤਾਲ ਵਿਚ ਪੋਸਟਮਾਰਟਮ ਲਈ ਰੱਖਿਆ ਗਿਆ ਹੈ। ਕਾਰ ਨੂੰ ਪਿੱਛੋਂ ਟੱਕਰ ਮਾਰਨ ਵਾਲਾ ਟਰੱਕ ਡਰਾਈਵਰ ਫ਼ਰਾਰ ਹੋ ਗਿਆ। ਛਾਣਬੀਣ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਟਰੱਕ ਡਰਾਈਵਰ ਨੂੰ ਫੜ ਲਿਆ ਜਾਵੇਗਾ।
(For more news apart from 'Ambala Haryana Accident News ' stay tuned to Rozana Spokesman)