ਖ਼ਬਰਾਂ |

ਤਾਜ਼ਾ |

ਸੂਬੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਈ ਜਾਵੇ: ਮੁੱਖ ਮੰਤਰੀ ਨਾਇਬ ਸਿੰਘ ਸੈਣੀ
Published : May 2, 2026, 5:16 pm IST
Updated : May 2, 2026, 5:16 pm IST
SHARE ARTICLE
Supply of drinking water in the state should be ensured on priority basis: Chief Minister Naib Singh Saini
Supply of drinking water in the state should be ensured on priority basis: Chief Minister Naib Singh Saini

ਮੁੱਖ ਮੰਤਰੀ ਨੇ ਜਨ ਸਿਹਤ ਅਤੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਪੀਣ ਵਾਲੇ ਅਤੇ ਸਿੰਚਾਈ ਦੇ ਪਾਣੀ ਦੀ ਸਥਿਤੀ ਦੀ ਕੀਤੀ ਸਮੀਖਿਆ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਹਿੱਸਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਈ ਜਾਵੇ। ਸਾਰੇ ਤਲਾਬ, ਵਾਟਰ ਵਰਕਸ (ਜਲਘਰ) ਅਤੇ ਹੋਰ ਜਲ ਭੰਡਾਰ ਭਰ ਕੇ ਰੱਖੇ ਜਾਣ।
ਇਹ ਨਿਰਦੇਸ਼ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ਨੀਵਾਰ ਨੂੰ ਸਕੱਤਰੇਤ ਵਿਖੇ ਜਨ ਸਿਹਤ ਵਿਭਾਗ ਅਤੇ ਸਿੰਚਾਈ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੀਣ ਵਾਲੇ ਅਤੇ ਖੇਤੀਬਾੜੀ ਸਿੰਚਾਈ ਲਈ ਪਾਣੀ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਦਿੱਤੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਨਾਲ ਸਬੰਧਤ ਹੋਰ ਜਲ ਪ੍ਰਾਜੈਕਟਾਂ ਦੇ ਸਬੰਧ ਵਿੱਚ ਜਲ ਸ਼ਕਤੀ ਮੰਤਰਾਲੇ ਨਾਲ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਇਨ੍ਹਾਂ ਸੂਬਿਆਂ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਸੂਬੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਪੀਣ ਵਾਲੇ ਅਤੇ ਸਿੰਚਾਈ ਦੇ ਪਾਣੀ ਦੀ ਕਮੀ ਨਾ ਰਹਿਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਲਈ ਨਹਿਰਾਂ ਨਾਲ ਜੁੜੇ ਸਾਰੇ ਜਲਘਰਾਂ ਅਤੇ ਤਲਾਬਾਂ ਨੂੰ ਭਰ ਕੇ ਰੱਖਿਆ ਜਾਵੇ। ਜਿੱਥੇ ਟਿਊਬਵੈੱਲ ਅਧਾਰਤ ਪਾਣੀ ਦੀ ਸਪਲਾਈ ਹੈ, ਉੱਥੇ ਜੇਕਰ ਕੋਈ ਟਿਊਬਵੈੱਲ ਖਰਾਬ ਹੋ ਜਾਂਦਾ ਹੈ ਤਾਂ ਉਸ ਨੂੰ ਪਹਿਲ ਦੇ ਆਧਾਰ 'ਤੇ ਠੀਕ ਕਰਵਾਇਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਲੋੜ ਪਵੇ ਤਾਂ ਲੋਕਾਂ ਨੂੰ ਟੈਂਕਰਾਂ ਰਾਹੀਂ ਵੀ ਪਾਣੀ ਮੁਹੱਈਆ ਕਰਵਾਇਆ ਜਾਵੇ।

ਮੀਟਿੰਗ ਵਿੱਚ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਵਾਰ ਭਾਖੜਾ ਡੈਮ ਵਿੱਚ ਪਾਣੀ ਦੀ ਸਥਿਤੀ ਕਾਫੀ ਚੰਗੀ ਹੈ। ਇਸ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 36 ਫੁੱਟ ਵੱਧ ਹੈ। ਹਰਿਆਣਾ ਨੇ ਭਾਖੜਾ ਡੈਮ ਤੋਂ ਆਪਣੇ ਕੋਟੇ ਦਾ ਅਜੇ ਤੱਕ ਸਿਰਫ਼ 75-76 ਫੀਸਦੀ ਪਾਣੀ ਹੀ ਵਰਤਿਆ ਹੈ।

ਮੁੱਖ ਮੰਤਰੀ ਨੇ ਪੇਂਡੂ ਖੇਤਰਾਂ ਵਿੱਚ ਜਲਘਰਾਂ ਵਿੱਚ ਪਾਣੀ ਦੀ ਉਪਲਬਧਤਾ ਦੀ ਸਮੀਖਿਆ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਵਿੱਚ 4,000 ਇਕੱਲੇ ਪਿੰਡ-ਆਧਾਰਿਤ ਜਲਘਰ ਹਨ, ਜਦਕਿ 2,500 ਜਲਘਰ ਇੱਕ ਤੋਂ ਵੱਧ ਪਿੰਡਾਂ ਲਈ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਜਲਘਰ ਨਹਿਰਾਂ ਨਾਲ ਜੁੜੇ ਹੋਏ ਹਨ ਅਤੇ ਫਿਲਹਾਲ ਇਨ੍ਹਾਂ ਵਿੱਚ ਲੋੜੀਂਦਾ ਪੀਣ ਵਾਲਾ ਪਾਣੀ ਉਪਲਬਧ ਹੈ। ਮੁੱਖ ਮੰਤਰੀ ਨੇ ਨਹਿਰਾਂ ਦੀ ਸਫ਼ਾਈ, ਮੁਰੰਮਤ ਅਤੇ ਮੁੜ ਨਿਰਮਾਣ ਕਾਰਜਾਂ ਦੀ ਵੀ ਸਮੀਖਿਆ ਕੀਤੀ ਅਤੇ ਇਹ ਸਾਰੇ ਕਾਰਜ ਤੇਜ਼ੀ ਨਾਲ ਕਰਵਾਉਣ ਦੇ ਨਿਰਦੇਸ਼ ਅਧਿਕਾਰੀਆਂ ਨੂੰ ਦਿੱਤੇ।

ਸ੍ਰੀ ਨਾਇਬ ਸਿੰਘ ਸੈਣੀ ਨੇ ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਨਾਲ ਸਬੰਧਤ ਕੰਮ ਵੀ ਪਹਿਲ ਦੇ ਆਧਾਰ 'ਤੇ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਸਬੰਧੀ ਵਧੀਕ ਮੁੱਖ ਸਕੱਤਰਾਂ ਨਾਲ ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਵਿੱਚ ਸਟ੍ਰੀਟ ਲਾਈਟਾਂ ਅਤੇ ਫਿਰਨੀ ਨਾਲ ਸਬੰਧਤ ਕੰਮ ਵੀ ਪਹਿਲ ਦੇ ਆਧਾਰ 'ਤੇ ਕਰਵਾਏ ਜਾਣ। ਮਾਨਸੂਨ ਦੇ ਮੱਦੇਨਜ਼ਰ ਪਿੰਡਾਂ ਨੂੰ ਜਾਣ ਵਾਲੇ ਰਸਤਿਆਂ ਅਤੇ ਪਿੰਡ ਦੀਆਂ ਫਿਰਨੀਆਂ 'ਤੇ ਬੂਟੇ ਲਗਾਏ ਜਾਣ। ਪਿੰਡਾਂ ਵਿੱਚ ਸਰਪੰਚਾਂ ਤੋਂ ਵੀ ਅਜਿਹੇ ਸਥਾਨਾਂ ਦੀ ਸੂਚੀ ਮੰਗੀ ਜਾਵੇ ਜਿੱਥੇ ਬੂਟੇ ਲਗਾਏ ਜਾ ਸਕਣ।

ਇਸ ਮੌਕੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਅਰੁਣ ਗੁਪਤਾ, ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਪੰਚਾਇਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਵਿਜੇਂਦਰ ਕੁਮਾਰ ਅਤੇ ਜਨ ਸਿਹਤ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਜੇ. ਗਣੇਸ਼ਨ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement