Abhay Singh Chautala ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਦਰਵਾਜ਼ਾ
Published : Dec 2, 2025, 11:58 am IST
Updated : Dec 2, 2025, 11:58 am IST
SHARE ARTICLE
Abhay Singh Chautala knocked on the door of the High Court.
Abhay Singh Chautala knocked on the door of the High Court.

ਜਾਨ ਨੂੰ ਖਤਰਾ ਦੱਸ ਕੇ Z ਪਲੱਸ ਸੁਰੱਖਿਆ ਦੀ ਕੀਤੀ ਮੰਗ

ਚੰਡੀਗੜ੍ਹ : ਸਾਬਕਾ ਵਿਧਾਇਕ ਅਤੇ ਇਨੈਲੋ ਆਗੂ ਅਭੈ ਸਿੰਘ ਚੌਟਾਲਾ ਨੇ ਆਪਣੇ ਅਤੇ ਪਰਿਵਾਰ ਲਈ ਜ਼ੈੱਡ ਪਲੱਸ ਸੁਰੱਖਿਆ ਲੈਣ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ । ਉਨ੍ਹਾਂ ਨੂੰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਅਣਪਛਾਤੇ ਵਿਅਕਤੀਆਂ, ਵਿਦੇਸ਼ੀ ਨੰਬਰਾਂ ਅਤੇ ਅੰਤਰਰਾਸ਼ਟਰੀ ਗੈਂਗਸਟਰਾਂ ਤੋਂ ਧਮਕੀਆਂ ਮਿਲ ਰਹੀਆਂ ਹਨ । ਚੌਟਾਲਾ ਨੇ ਕੇਂਦਰੀ ਸੁਰੱਖਿਆ ਬਲ ਦੀ ਸੁਰੱਖਿਆ ਮੁਹੱਈਆ ਕਰਨ ਦੀ ਮੰਗ ਕੀਤੀ ਹੈ । ਪਟੀਸ਼ਨ ਵਿੱਚ ਸੱਤਾਧਾਰੀ ਧਿਰ ਨਾਲ ਜੁੜੇ ਅਸਮਾਜਿਕ ਤੱਤਾਂ 'ਤੇ ਗੰਭੀਰ ਆਰੋਪ ਲਗਾਏ ਗਏ ਹਨ ।

ਪਟੀਸ਼ਨ ਵਿੱਚ ਦਰਜ ਘਟਨਾਕ੍ਰਮ ਅਨੁਸਾਰ 15 ਜੂਨ 2023 ਤੋਂ ਲੈ ਕੇ 15 ਜੁਲਾਈ 2025 ਤੱਕ ਕਈ ਵਾਰ ਧਮਕੀਆਂ ਮਿਲਣ ਦਾ ਦਾਅਵਾ ਕੀਤਾ ਗਿਆ ਹੈ । ਚੌਟਾਲਾ ਨੇ ਹਾਈਕੋਰਟ ਨੂੰ ਦੱਸਿਆ ਹੈ ਕਿ ਉਨ੍ਹਾਂ ਨੂੰ ਫ਼ੋਨ ਅਤੇ ਵਟਸਐਪ ਸੁਨੇਹੇ ਆਏ । ਫੋਨ ਕਰਨ ਵਾਲਿਆਂ ਨੇ ਕਿਹਾ ਇਹ ਆਖਰੀ ਚੇਤਾਵਨੀ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਧਮਕੀ ਦਿੱਤੀ ਗਈ । ਪਟੀਸ਼ਨ ਵਿੱਚ ਇਹ ਵੀ ਆਰੋਪ ਹੈ ਕਿ ਲਗਾਤਾਰ ਅਰਜ਼ੀਆਂ ਅਤੇ ਸ਼ਿਕਾਇਤਾਂ ਭੇਜੇ ਜਾਣ ਦੇ ਬਾਵਜੂਦ ਦੀ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਉਪਲਬਧਨ ਨਹੀਂ ਕਰਵਾਈ ਗਈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement