Haryana News: ਹਰਿਆਣਾ ਦੇ 487 ਸਰਕਾਰੀ ਪ੍ਰਾਇਮਰੀ ਸਕੂਲ ਅਧਿਆਪਕਾਂ ਤੋਂ ਸੱਖਣੇ, 294 ਸਕੂਲਾਂ ਵਿੱਚ ਇੱਕ ਵੀ ਵਿਦਿਆਰਥੀ ਨਹੀਂ
Published : Mar 4, 2025, 10:06 am IST
Updated : Mar 4, 2025, 10:12 am IST
SHARE ARTICLE
487 government primary schools of Haryana without teachers
487 government primary schools of Haryana without teachers

Haryana News: ਵਿਦਿਆਰਥੀ-ਅਧਿਆਪਕ ਅਨੁਪਾਤ ਲਗਭਗ 28:1 ਹੈ।

ਚੰਡੀਗੜ੍ਹ: ਹਰਿਆਣਾ ਐਲੀਮੈਂਟਰੀ ਸਿੱਖਿਆ ਵਿਭਾਗ ਵੱਲੋਂ ਕਰਵਾਏ ਗਏ ਪੁਨਰਗਠਨ ਅਭਿਆਸ ਵਿੱਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਸੂਬੇ ਦੇ 487 ਸਰਕਾਰੀ ਪ੍ਰਾਇਮਰੀ ਸਕੂਲ ਅਜਿਹੇ ਹਨ, ਜਿੱਥੇ ਇੱਕ ਵੀ ਅਧਿਆਪਕ ਨਹੀਂ ਹੈ, ਜਦਕਿ 294 ਸਕੂਲਾਂ ਵਿੱਚ ਇਸ ਵਿੱਦਿਅਕ ਸੈਸ਼ਨ ਵਿੱਚ ਇੱਕ ਵੀ ਵਿਦਿਆਰਥੀ ਦਾਖ਼ਲ ਨਹੀਂ ਹੋਇਆ ਹੈ।

ਹਾਲਾਂਕਿ, ਅਧਿਆਪਕਾਂ ਦੀਆਂ ਅਸਾਮੀਆਂ ਦੀ ਮੁੜ ਵੰਡ ਹੋਣ ਦੇ ਬਾਵਜੂਦ, ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 2,262 ਅਧਿਆਪਕਾਂ ਦੀ ਕਮੀ ਦਾ ਅਨੁਮਾਨ ਹੈ। ਇਸ ਸਮੇਂ ਸੂਬੇ ਦੇ 8,185 ਸਰਕਾਰੀ ਸਕੂਲਾਂ ਵਿੱਚ 7,18,964 ਵਿਦਿਆਰਥੀ ਪੜ੍ਹ ਰਹੇ ਹਨ ਅਤੇ ਇਨ੍ਹਾਂ ਸਕੂਲਾਂ ਵਿੱਚ 25,762 ਅਧਿਆਪਕ ਪੜਾਉਂਦੇ ਹਨ। ਵਿਦਿਆਰਥੀ-ਅਧਿਆਪਕ ਅਨੁਪਾਤ ਲਗਭਗ 28:1 ਹੈ।

ਸਰਕਾਰ ਨੇ ਪ੍ਰਾਇਮਰੀ ਸਕੂਲਾਂ ਦੇ ਪੁਨਰਗਠਨ ਪ੍ਰਕਿਰਿਆ ਦੇ ਹਿੱਸੇ ਵਜੋਂ 5,313 ਅਧਿਆਪਕਾਂ ਦੀਆਂ ਅਸਾਮੀਆਂ ਕੱਟ ਦਿੱਤੀਆਂ ਹਨ। ਪਹਿਲਾਂ ਇਹ ਗਿਣਤੀ 37,487 ਸੀ, ਜੋ ਹੁਣ ਘਟ ਕੇ 32,174 ਰਹਿ ਗਈ ਹੈ।

ਹਾਲਾਂਕਿ, ਇੱਕ ਸੀਨੀਅਰ ਅਧਿਕਾਰੀ ਨੇ ਸਪੱਸ਼ਟ ਕੀਤਾ ਕਿ ਇਨ੍ਹਾਂ ਅਸਾਮੀਆਂ ਨੂੰ ਖ਼ਤਮ ਨਹੀਂ ਕੀਤਾ ਗਿਆ ਹੈ ਬਲਕਿ ਅਗਲੇ ਅਕਾਦਮਿਕ ਸੈਸ਼ਨ ਵਿੱਚ ਹੋਰ ਪ੍ਰਭਾਵਸ਼ਾਲੀ ਵੰਡ ਲਈ ਪੁਨਰਗਠਿਤ ਕੀਤਾ ਗਿਆ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement