Lok Sabha Election 2024: ਪੰਜਾਬ ਦੇ ਕੈਬਨਿਟ ਮੰਤਰੀ ਹਰਿਆਣਾ ’ਚ ਬਣੇ ਸਟਾਰ ਪ੍ਰਚਾਰਕ, ਲਿਸਟ ਜਾਰੀ
Published : May 5, 2024, 9:35 am IST
Updated : May 5, 2024, 9:49 am IST
SHARE ARTICLE
Punjab cabinet minister became star campaigner in Haryana Lok Sabha Election 2024
Punjab cabinet minister became star campaigner in Haryana Lok Sabha Election 2024

Lok Sabha Election 2024: CM ਭਗਵੰਤ ਮਾਨ, ਕੇਜਰੀਵਾਲ ਤੇ ਰਾਘਵ ਚੱਢਾ ਦਾ ਨਾਂ ਵੀ ਸ਼ਾਮਲ

Punjab cabinet minister became star campaigner in Haryana Lok Sabha Election 2024: ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਦਿੱਲੀ ਅਤੇ ਹਰਿਆਣਾ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿਤੀ ਹੈ। ਸੂਚੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸੁਨੀਤਾ ਕੇਜਰੀਵਾਲ ਦਾ ਨਾਂ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਜੇਲ੍ਹ 'ਚ ਬੰਦ ਡਿਪਟੀ ਮਨੀਸ਼ ਸਿਸੋਦੀਆ ਅਤੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਵੀ ਸਟਾਰ ਪ੍ਰਚਾਰਕ ਬਣਾਇਆ ਗਿਆ ਹੈ। ਮੁੱਖ ਮੰਤਰੀ ਕੇਜਰੀਵਾਲ, ਮਨੀਸ਼ ਸਿਸੋਦੀਆ ਜੇਲ ਵਿਚ ਬੰਦ ਹਨ।

ਇਹ ਵੀ ਪੜ੍ਹੋ: Kareena Kapoor Khan: ਕਰੀਨਾ ਕਪੂਰ ਖਾਨ ਯੂਨੀਸੇਫ (ਭਾਰਤ) ਦੀ ਕੌਮੀ ਰਾਜਦੂਤ ਨਿਯੁਕਤ, ਬੱਚਿਆਂ ਲਈ ਕਰਨਗੇ ਕੰਮ

ਕੇਜਰੀਵਾਲ ਦੀ ਗੈਰ-ਮੌਜੂਦਗੀ ਵਿਚ ਪਾਰਟੀ ਵਲੋਂ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਭਗਵੰਤ ਮਾਨ ਅਤੇ ਸੰਜੇ ਸਿੰਘ ਹੀ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਰਹੇ ਹਨ। ਪੰਜਾਬ ਦੇ ਜਿਹੜੇ ਕੈਬਨਿਟ ਮੰਤਰੀਆਂ, ਆਗੂਆਂ ਨੂੰ ਸਟਾਰ ਪ੍ਰਚਾਰਕਾਂ ਦੀ ਲਿਸਟ ਵਿਚ ਸ਼ਾਮਲ ਕੀਤਾ ਹੈ, ਉਨ੍ਹਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ, ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਗਗਨ ਅਨਮੋਲ ਮਾਨ, ਚੇਤਨ ਸਿੰਘ ਜੋੜਾਮਾਜਰਾ, ਹਰਜੋਤ ਸਿੰਘ ਬੈਂਸ, ਬਲਕਾਰ ਸਿੰਘ, ਬਲਜਿੰਦਰ ਕੌਰ ਨੂੰ ਲਿਸਟ ਵਿਚ ਸ਼ਾਮਲ ਕੀਤਾ ਹੈ।

ਇਹ ਵੀ ਪੜ੍ਹੋ: Lok Sabha Election 2024: ਸ਼ਮਸ਼ੇਰ ਦੂਲੋ ਨੇ ਪੰਜਾਬ ਕਾਂਗਰਸ ਦੇ ਉਮੀਦਵਾਰਾਂ 'ਤੇ ਚੁੱਕੇ ਸਵਾਲ, ਕਾਂਗਰਸ ਹਾਈਕਮਾਨ ਨੂੰ ਲਿਖਿਆ ਪੱਤਰ 

ਪਾਰਟੀ ਵੱਲੋਂ ਜਾਰੀ ਲਿਸਟ ਅਨੁਸਾਰ ਹੋਰਨਾਂ ਆਗੂਆਂ ਵਿਚ ਸੰਜੇ ਸਿੰਘ, ਡਾ. ਸੰਦੀਪ ਪਾਠਕ, ਪੰਕਜ ਕੁਮਾਰ ਗੁਪਤਾ, ਐੱਨਡੀ ਗੁਪਤਾ, ਗੋਪਾਲ ਰਾਏ, ਸਤੇਂਦਰ ਜੈਨ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ, ਮੋਹਿੰਦਰ ਗੋਇਲ, ਅਨੁਰਾਗ ਢਾਂਡਾ, ਬਲਵੀਰ ਸੈਣੀ, ਹਰਪਾਲ ਭੱਟੀ, ਜੈਪਾਲ ਸ਼ਰਮਾ, ਇੰਦੂ ਸ਼ਰਮਾ, ਅਨਿਲ ਰੰਗਾ, ਡਾ. ਬੀਕੇ ਕੌਸ਼ਿਕ, ਡਾ. ਮੁਨੀਸ਼ ਯਾਦਵ, ਕੁਲਬੀਰ ਢਾਂਡਾ, ਅਨੂ ਕਾਦਿਆਨ, ਰਾਜਿੰਦਰ ਸ਼ਰਮਾ, ਆਦਰਸ਼ ਪਾਲ, ਅਸ਼ਵਨੀ ਧਾਹੁਲੇੜਾ, ਰਵਿੰਦਰ ਸਿੰਘ ਮੱਟੂ, ਰਣਦੀਪ ਰਾਣਾ, ਡਾ. ਰਜਨੀਸ਼ ਜੈਨ ਤੇ ਰਾਜ ਕੁਮਾਰ ਗਿੱਲ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Punjab cabinet minister became star campaigner in Haryana Lok Sabha Election 2024 , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement