
Haryana CM News: ਕਿਹਾ, ਲੋਹਾਰੂ ਵਿਖੇ ਵਿਦਿਆਰਥਣ ਦੇ ਖ਼ੁਦਕੁਸ਼ੀ ਮਾਮਲੇ ’ਤੇ ਕਾਂਗਰਸ ਕਰ ਰਹੀ ਸਿਆਸਤ
Haryana CM News: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਇਤਿਹਾਸਕ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ। ਖ਼ਾਲਸਾ ਪੰਥ ਦੇ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਵਾਰ ਦੀ ਸਮਾਜ, ਧਰਮ ਅਤੇ ਕੌਮ ਦੀ ਰਖਿਆ ਲਈ ਕੁਰਬਾਨੀ ਬੇਮਿਸਾਲ ਹੈ।
Haryana Chief Minister Saini paid obeisance at Gurdwara Nada Sahib
ਪੰਚਕੂਲਾ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸੈਣੀ ਨੇ ਸੂਬੇ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੂੰ ਤੀਜੀ ਵਾਰ ਵੱਡੀ ਬਹੁਮਤ ਨਾਲ ਚੁਣਨ ਲਈ ਲੋਕਾਂ ਦਾ ਧਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀਸੀ) ਅਤੇ ਐਸਪੀ ਮਹੀਨੇ ਵਿਚ ਇਕ ਵਾਰ ਪਿੰਡਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਮੌਕੇ ’ਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
Haryana Chief Minister Saini paid obeisance at Gurdwara Nada Sahib
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਧੀਆਂ ਦੀ ਸਿਖਿਆ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਵਿਚ ਧੀਆਂ ਨੂੰ ਮੁਫ਼ਤ ਸਿਖਿਆ ਦੇਣ ਦਾ ਫ਼ੈਸਲਾ ਕੀਤਾ ਹੈ, ਜੋ ਜਾਰੀ ਰਹੇਗਾ। ਉਨ੍ਹਾਂ ਕਾਂਗਰਸ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਣਦੀਪ ਸੁਰਜੇਵਾਲਾ, ਕੁਮਾਰੀ ਸ਼ੈਲਜਾ ਸਮੇਤ ਕਾਂਗਰਸੀ ਆਗੂ ਬਿਨਾਂ ਤੱਥਾਂ ਦੇ ਟਵੀਟ ਕਰ ਕੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ। ਕਿਸੇ ਨਾਲ ਵੀ ਬੇਇਨਸਾਫ਼ੀ ਨਹੀਂ ਹੋਵੇਗੀ, ਪਰ ਦੋਸ਼ੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
Haryana Chief Minister Saini paid obeisance at Gurdwara Nada Sahib
ਲੋਹਾਰੂ ਵਿਖੇ ਦਲਿਤ ਵਿਦਿਆਰਥਣ ਦੇ ਖ਼ੁਦਕੁਸ਼ੀ ਦੇ ਮਾਮਲੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਗੰਭੀਰ ਮਾਮਲਾ ਹੈ ਅਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਕਾਂਗਰਸੀ ਆਗੂ ਇਸ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਸਾਡੀ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇ ਲੋੜ ਪਈ ਤਾਂ ਸੀਬੀਆਈ ਜਾਂਚ ਕਰਵਾਈ ਜਾਵੇਗੀ। ਪਰ ਕਾਂਗਰਸ ਪਾਰਟੀ ਨੇ ਇਸ ਨਾਜ਼ੁਕ ਮੁੱਦੇ ’ਤੇ ਵੀ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ ਹੈ।
Haryana Chief Minister Saini paid obeisance at Gurdwara Nada Sahib