Haryana News: ਵਿਆਹ ਤੋਂ ਵਾਪਸ ਆ ਰਹੇ ਪ੍ਰਵਾਰ ਨਾਲ ਵਾਪਰਿਆ ਸੜਕ ਹਾਦਸਾ, 5 ਲੋਕਾਂ ਦੀ ਮੌਤ
Published : Mar 6, 2024, 10:33 am IST
Updated : Mar 6, 2024, 10:33 am IST
SHARE ARTICLE
A road accident happened in Haryana News in punjabi
A road accident happened in Haryana News in punjabi

Haryana News: ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਕਾਰਨ ਵਾਪਰਿਆ ਹਾਦਸਾ

A road accident happened in Haryana News in punjabi : ਹਰਿਆਣਾ ਦੇ ਰੇਵਾੜੀ 'ਚ  ਅੱਜ ਸਵੇਰੇ ਹਰਿਆਣਾ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਹੋ ਗਈ। ਹਾਦਸੇ 'ਚ ਕਾਰ 'ਚ ਸਵਾਰ ਸਾਰੇ 5 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਮਹਿੰਦਰਗੜ੍ਹ ਰੋਡ 'ਤੇ ਸੀਹਾ ਪਿੰਡ ਨੇੜੇ ਵਾਪਰਿਆ।

ਇਹ ਵੀ ਪੜ੍ਹੋ: Petrol Diesel Price: ਪੰਜਾਬ ਵਿਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ

ਮੁੱਢਲੀ ਜਾਣਕਾਰੀ ਅਨੁਸਾਰ ਮ੍ਰਿਤਕ ਚਰਖੀ ਦਾਦਰੀ ਦੇ ਰਹਿਣ ਵਾਲੇ ਸਨ। ਮੰਗਲਵਾਰ ਨੂੰ ਉਹ ਧਾਰੂਹੇੜਾ ਨੇੜਲੇ ਪਿੰਡ ਤਾਤਾਰਪੁਰ ਵਿਖੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਸਨ। ਰਾਤ ਨੂੰ ਵਿਆਹ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਹ ਸਵੇਰੇ ਵਾਪਸ ਚਰਖੀ ਦਾਦਰੀ ਵਾਪਸ ਪਰਤ ਰਹੇ ਸਨ। ਰਸਤੇ 'ਚ ਮਹਿੰਦਰਗੜ੍ਹ ਰੋਡ 'ਤੇ ਪਿੰਡ ਸੀਹਾ ਨੇੜੇ ਉਨ੍ਹਾਂ ਦੀ ਕਾਰ ਸਾਹਮਣੇ ਤੋਂ ਆ ਰਹੀ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ।

ਇਹ ਵੀ ਪੜ੍ਹੋ: Canada News: ਕੈਨੇਡਾ ਹੁਣ ਦੁਨੀਆ ਦੇ ਸਭ ਤੋਂ ਅਮੀਰ ਦੇਸ਼ਾਂ ਦੀ ਸੂਚੀ 'ਚੋਂ ਹੋਇਆ ਬਾਹਰ  

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਹਾਦਸੇ ਤੋਂ ਬਾਅਦ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ। ਸਾਰਿਆਂ ਨੂੰ ਬੜੀ ਮੁਸ਼ਕਲ ਨਾਲ ਕਾਰ 'ਚੋਂ ਬਾਹਰ ਕੱਢ ਕੇ ਤੁਰੰਤ ਟਰਾਮਾ ਸੈਂਟਰ 'ਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰ ਨੇ ਪੰਜਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਹੈ। ਨਾਲ ਹੀ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ।

(For more news apart from A road accident happened in Haryana News in punjabi , stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement