Haryana News : ਗ੍ਰਹਿ ਮੰਤਰੀ ਦੇ ਘਰ ਦੇ ਬਾਹਰ ਭਾਜਪਾ ਆਗੂ ਨੇ ਨਿਗਲਿਆ ਜ਼ਹਿਰ

By : BALJINDERK

Published : Mar 6, 2024, 7:03 pm IST
Updated : Mar 6, 2024, 7:03 pm IST
SHARE ARTICLE
 BJP leader Gurjatan Singh
BJP leader Gurjatan Singh

Haryana News : ਭਾਜਪਾ ਆਗੂ ਨੇ ਅਨਿਲ ਵਿੱਜ ਦੇ ਘਰ ਝਗੜੇ ਤੋਂ ਬਾਅਦ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਹਸਪਤਾਲ ’ਚ ਭਰਤੀ

Haryana News : ਹਰਿਆਣਾ ਦੇ ਅੰਬਾਲਾ ਵਿੱਚ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਘਰ ਦੇ ਬਾਹਰ ਇੱਕ ਵਿਅਕਤੀ ਨੇ ਜ਼ਹਿਰ ਨਿਗਲ ਲਿਆ। ਇਸ ਦਾ ਪਤਾ ਲੱਗਦਿਆਂ ਹੀ ਉਥੇ ਹੰਗਾਮਾ ਹੋ ਗਿਆ। ਉਸ ਨੂੰ ਤੁਰੰਤ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਨਿਗਰਾਨੀ ਹੇਠ ਰੱਖਿਆ ਹੈ।

ਇਹ ਵੀ ਪੜੋ:High Court News : ਦਿੱਲੀ ਹਾਈ ਕੋਰਟ ਨੇ ਭਾਜਪਾ ਦੇ 7 ਵਿਧਾਇਕਾਂ ਦੀ ਵਿਧਾਨ ਸਭਾ ਤੋਂ ਮੁਅੱਤਲੀ ਰੱਦ ਕੀਤੀ


ਜ਼ਹਿਰ ਨਿਗਲਣ ਵਾਲਾ ਵੀ ਭਾਜਪਾ ਆਗੂ ਹੈ। ਉਹ ਬੁੱਧਵਾਰ ਨੂੰ ਅੰਬਾਲਾ ਕੈਂਟ ਦੇ ਸ਼ਾਸਤਰੀ ਨਗਰ ਸਥਿਤ ਵਿਜ ਦੇ ਘਰ ਆਇਆ ਸੀ। ਉਸ ਦੀ ਪਛਾਣ ਗੁਰਜਤਨ ਸਿੰਘ ਉਰਫ ਬਿੱਲੂ ਟੁੰਡਲਾ ਵਜੋਂ ਹੋਈ ਹੈ। ਉਹ ਪਿੰਡ ਟੁੰਡਲਾ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਦਾ ਭਰਾ ਹੈ।

ਇਹ ਵੀ ਪੜੋ:Faridkot cirme News: CIA ਸਟਾਫ਼ ਨੇ 4 ਵਿਅਕਤੀਆਂ ਨੂੰ 40 ਕਿੱਲੋ ਤਾਂਬਾ ਅਤੇ ਵਾਹਨਾਂ ਸਮੇਤ ਕੀਤਾ ਕਾਬੂ 

ਭਾਜਪਾ ਆਗੂ ਨਾਲ ਬਹਿਸ ਤੋਂ ਬਾਅਦ ਜ਼ਹਿਰ ਨਿਗਲਿਆ
ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਗੁਰਜਤਨ ਸਿੰਘ ਕਿਸੇ ਕੰਮ ਦੇ ਸਿਲਸਿਲੇ ’ਚ ਗ੍ਰਹਿ ਮੰਤਰੀ ਅਨਿਲ ਵਿਜ ਦੇ ਘਰ ਪਹੁੰਚੇ ਸਨ। ਇੱਥੇ ਉਸ ਦੀ ਕਿਸੇ ਗੱਲ ਨੂੰ ਲੈ ਕੇ ਭਾਜਪਾ ਆਗੂ ਨਾਲ ਬਹਿਸ ਹੋ ਗਈ।ਇਸ ਤਕਰਾਰ ਤੋਂ ਗੁੱਸੇ ਵਿੱਚ ਆ ਕੇ ਗੁਰਜਤਨ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਕਿਸ ਬਾਰੇ ਬਹਿਸ ਹੋਈ? ਪਤਾ ਨਹੀਂ ਲੱਗ ਸਕਿਆ।

ਇਹ ਵੀ ਪੜੋ:Amritsar News : ਅੰਮ੍ਰਿਤਸਰ ’ਚ ਦੋ ਗੁੱਟਾਂ ਵਿਚਾਲੇ ਹੋਈ ਲੜਾਈ, 2 ਨੌਜਵਾਨ ਜ਼ਖ਼ਮੀ 

ਐੱਸ. ਐੱਚ. ਓ ਨੇ ਕਿਹਾ- ਬਿਆਨ ਦਾ ਇੰਤਜ਼ਾਰ ਕਰ ਰਹੇ ਹਾਂ
ਅੰਬਾਲਾ ਦੇ ਪੜਾਵ ਥਾਣੇ ਦੇ ਐੱਸ. ਐੱਚ. ਓ. ਦਲੀਪ ਕੁਮਾਰ ਨੇ ਦੱਸਿਆ ਕਿ ਗੁਰਜਤਨ ਸਿੰਘ ਨੇ ਬੁੱਧਵਾਰ ਸਵੇਰੇ ਕਰੀਬ 11 ਵਜੇ ਗ੍ਰਹਿ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜੋ:Bengaluru Rameshwaram Cafe Blast Case: ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ ਧਮਾਕਾ ਮਾਮਲਾ  


ਜਿਥੇ ਡਾਕਟਰ ਉਸ ਦੀ ਹਾਲਤ ’ਤੇ ਨਜ਼ਰ ਰੱਖ ਰਹੇ ਹਨ। ਗੁਰਜਤਨ ਸਿੰਘ ਦੀ ਹਾਲਤ ਠੀਕ ਹੋਣ ਤੋਂ ਬਾਅਦ ਪੁਲਿਸ ਉਸ ਦੇ ਬਿਆਨ ਦਰਜ ਕਰੇਗੀ। ਇਸ ਤੋਂ ਉਸ ਦੇ ਜ਼ਹਿਰ ਖਾਣ ਦਾ ਕਾਰਨ ਪਤਾ ਲੱਗ ਜਾਵੇਗਾ। ਉਸ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:Road Accident in Nangal: ਨੰਗਲ ਸੜਕ ਹਾਦਸਾ, ਵਿਆਹ ਸਮਾਗਮ ਤੋਂ ਪਰਤ ਰਹੇ ਨੌਜਵਾਨ ਦੀ ਹੋਈ ਮੌਤ

 (For more news apart from       News in Punjabi, stay tuned to Rozana Spokesman)

Location: India, Haryana, Ambala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement