Haryana Accident News: ਵਿਆਹ ਜਾ ਰਹੇ ਚਾਰ ਜਿਗਰੀ ਯਾਰਾਂ ਦੀ ਸੜਕ ਹਾਦਸੇ ਵਿਚ ਇਕੱਠਿਆਂ ਹੋਈ ਮੌਤ
Published : Mar 6, 2025, 11:40 am IST
Updated : Mar 6, 2025, 11:40 am IST
SHARE ARTICLE
Four people died in a road accident Hisar Haryana Accident News
Four people died in a road accident Hisar Haryana Accident News

Haryana Accident News: ਨੌਜਵਾਨਾਂ ਦੀ ਤੇਜ਼ ਰਫ਼ਤਾਰ ਕਾਰ ਦਰੱਖ਼ਤ ਨਾਲ ਟਕਰਾਈ

 

ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੇ ਮੰਗਲੀ ਰੋਡ 'ਤੇ ਬੁੱਧਵਾਰ ਰਾਤ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਚਾਰੋਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਿਕਲੇ ਸਨ ਪਰ ਰਸਤੇ ਵਿੱਚ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ।

ਚਸ਼ਮਦੀਦਾਂ ਮੁਤਾਬਕ ਕਾਰ ਦੀ ਰਫ਼ਤਾਰ ਬਹੁਤ ਜ਼ਿਆਦਾ ਸੀ, ਜਿਸ ਕਾਰਨ ਇਹ ਮੋੜ 'ਤੇ ਕੰਟਰੋਲ ਗੁਆ ਬੈਠੀ ਅਤੇ ਸਿੱਧੀ ਦਰੱਖ਼ਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਏਅਰਬੈਗ ਖੁੱਲ੍ਹਣ ਦੇ ਬਾਵਜੂਦ ਕੋਈ ਵੀ ਬਚ ਨਹੀਂ ਸਕਿਆ। ਹਾਦਸੇ 'ਚ ਇਕ ਨੌਜਵਾਨ ਹਿਤੇਸ਼ ਕਾਰ 'ਚੋਂ ਡਿੱਗ ਗਿਆ, ਜਦਕਿ ਬਾਕੀ ਤਿੰਨ ਨੌਜਵਾਨ ਕਾਰ 'ਚ ਹੀ ਫਸ ਗਏ।

ਮ੍ਰਿਤਕਾਂ ਦੀ ਪਛਾਣ ਅੰਕੁਸ਼ (19), ਨਿਖਿਲ, ਹਿਤੇਸ਼ ਅਤੇ ਸਾਹਿਲ ਵਜੋਂ ਹੋਈ ਹੈ। ਚਾਰੋਂ ਪੋਲੀਟੈਕਨਿਕ ਕਾਲਜ ਵਿੱਚ ਪੜ੍ਹਦੇ ਸਨ ਅਤੇ ਕਰੀਬੀ ਦੋਸਤ ਸਨ। ਉਹ ਮੰਗਲੀ ਆਪਣੇ ਇੱਕ ਦੋਸਤ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਏ ਸਨ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement