Lok Sabha Elections 2024: ਮਨੋਹਰ ਲਾਲ ਖੱਟਰ ਨੇ ਕਰਨਾਲ ਲੋਕ ਸਭਾ ਸੀਟ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ
Published : May 6, 2024, 2:39 pm IST
Updated : May 6, 2024, 2:40 pm IST
SHARE ARTICLE
Manohar Lal Khattar files nomination from Karnal Lok Sabha seat
Manohar Lal Khattar files nomination from Karnal Lok Sabha seat

ਨਾਇਬ ਸਿੰਘ ਸੈਣੀ ਨੇ ਕਰਨਾਲ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕੀਤੀ।

Lok Sabha Elections 2024: ਕਰਨਾਲ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਸੂਬੇ ਦੀ ਕਰਨਾਲ ਲੋਕ ਸਭਾ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ।ਖੱਟਰ ਦੇ ਨਾਲ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਸਨ। ਸੈਣੀ ਨੇ ਕਰਨਾਲ ਵਿਧਾਨ ਸਭਾ ਜ਼ਿਮਨੀ ਚੋਣ ਲਈ ਨਾਮਜ਼ਦਗੀ ਦਾਖਲ ਕੀਤੀ। ਕਰਨਾਲ ਦੇ ਮੌਜੂਦਾ ਸੰਸਦ ਮੈਂਬਰ ਸੰਜੇ ਭਾਟੀਆ ਨੇ ਮਨੋਹਰ ਲਾਲ ਲਈ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ ਅਤੇ ਉਨ੍ਹਾਂ ਦੀ ਪਤਨੀ ਸੁਨੀਤਾ ਸੈਣੀ ਨੇ ਮੁੱਖ ਮੰਤਰੀ ਨਾਇਬ ਸੈਣੀ ਲਈ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਦਾਖ਼ਲ ਕੀਤੀ।

ਭਾਜਪਾ ਨੇ ਕਰਨਾਲ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਸੰਜੇ ਭਾਟੀਆ ਦੀ ਟਿਕਟ ਕੱਟ ਕੇ ਖੱਟਰ ਨੂੰ ਅਪਣਾ ਉਮੀਦਵਾਰ ਬਣਾਇਆ ਹੈ। ਜਦਕਿ ਕਰਨਾਲ ਵਿਧਾਨ ਸਭਾ ਸੀਟ ਤੋਂ ਖੱਟਰ ਦੇ ਅਸਤੀਫੇ ਤੋਂ ਬਾਅਦ ਭਾਜਪਾ ਨੇ ਸੀਐਮ ਸੈਣੀ ਨੂੰ ਜ਼ਿਮਨੀ ਚੋਣ ਲਈ ਅਪਣਾ ਉਮੀਦਵਾਰ ਬਣਾਇਆ ਹੈ। ਮਨੋਹਰ ਲਾਲ ਨੇ ਕਿਹਾ ਕਿ ਅੱਜ ਜਨਤਾ 'ਚ ਜੋ ਉਤਸ਼ਾਹ ਦਿਖਾਇਆ ਗਿਆ ਹੈ, ਉਸ ਨਾਲ ਸਾਨੂੰ ਪੂਰਾ ਭਰੋਸਾ ਹੈ ਕਿ ਭਾਜਪਾ ਹਰਿਆਣਾ ਦੀਆਂ 10 'ਚੋਂ 10 ਸੀਟਾਂ 'ਤੇ ਵੱਡੀ ਜਿੱਤ ਦਰਜ ਕਰੇਗੀ। ਮੁੱਖ ਮੰਤਰੀ ਨਾਇਬ ਸੈਣੀ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤਣਗੇ।

ਕਰਨਾਲ ਲੋਕ ਸਭਾ ਚੋਣਾਂ ਲਈ ਹੁਣ ਤਕ 7 ਉਮੀਦਵਾਰਾਂ ਨੇ ਅਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿਚ ਕਾਂਗਰਸ ਵਲੋਂ ਦਿਵਯਾਂਸ਼ੂ ਬੁੱਧੀਰਾਜਾ, ਬਸਪਾ ਦੇ ਇੰਦਰ ਸਿੰਘ ਅਤੇ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਨਰਿੰਦਰ ਕੌਰ, ਜੇਜੇਪੀ ਦੇ ਦੇਵੇਂਦਰ ਕਾਦਿਆਨ ਅਤੇ ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਕਪਿਲਾ, ਰਾਸ਼ਟਰੀ ਗਰੀਬ ਦਲ ਵਲੋਂ ਰੂਪ ਸਿੰਘ ਅਤੇ ਆਜ਼ਾਦ ਉਮੀਦਵਾਰ ਵਜੋਂ ਨਵਜੋਤ ਰੰਧਾਵਾ ਦਾ ਨਾਂ ਸ਼ਾਮਲ ਹੈ।

ਇਸ ਦੇ ਨਾਲ ਹੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਹੁਣ ਤਕ ਕੁੱਲ 3 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿਚ ਕਾਂਗਰਸ ਵਲੋਂ ਤ੍ਰਿਲੋਚਨ ਸਿੰਘ, ਜੇਜੇਪੀ ਵਲੋਂ ਰਮਾ ਮਦਾਨ ਅਤੇ ਭਾਜਪਾ ਦੇ ਸਾਬਕਾ ਵਰਕਰ ਸ਼ਮਸ਼ੇਰ ਸਿੰਘ ਨੈਨ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹਨ।

(For more Punjabi news apart from Manohar Lal Khattar files nomination from Karnal Lok Sabha seat, stay tuned to Rozana Spokesman)

Location: India, Haryana, Karnal

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement