SYL Controversy : ਪੰਜਾਬ ਤੇ ਹਰਿਆਣਾ ਵਿਚਕਾਰ SYL ਵਿਵਾਦ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ
Published : May 6, 2025, 12:51 pm IST
Updated : May 6, 2025, 12:51 pm IST
SHARE ARTICLE
Hearing in Supreme Court on SYL dispute between Punjab and Haryana Latest News in Punjabi
Hearing in Supreme Court on SYL dispute between Punjab and Haryana Latest News in Punjabi

SYL Controversy : ਸੁਪਰੀਮ ਕੋਰਟ ਨੇ ਦੋਵਾਂ ਰਾਜਾਂ ਨੂੰ ਕੇਂਦਰ ਨਾਲ ਸਹਿਯੋਗ ਕਰਨ ਲਈ ਕਿਹਾ

Hearing in Supreme Court on SYL dispute between Punjab and Haryana Latest News in Punjabi : ਹਰਿਆਣਾ ਅਤੇ ਪੰਜਾਬ ਵਿਚਕਾਰ SYL (ਸਤਲੁਜ - ਯਮੁਨਾ ਲਿੰਕ ਨਹਿਰ) ਨਹਿਰ ਨੂੰ ਲੈ ਕੇ ਵਿਵਾਦ 'ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਦੋਵਾਂ ਰਾਜਾਂ ਨੂੰ ਦੋਸਤਾਨਾ ਹੱਲ 'ਤੇ ਪਹੁੰਚਣ ਲਈ ਕੇਂਦਰ ਨਾਲ ਸਹਿਯੋਗ ਕਰਨ ਲਈ ਕਿਹਾ। ਅਦਾਲਤ ਨੇ ਕਿਹਾ ਕਿ ਜੇ ਕੋਈ ਹੱਲ ਨਹੀਂ ਨਿਕਲਦਾ ਹੈ ਤਾਂ ਸੁਪਰੀਮ ਕੋਰਟ 13 ਅਗੱਸਤ ਨੂੰ ਮਾਮਲੇ ਦੀ ਸੁਣਵਾਈ ਕਰੇਗਾ।

ਸੁਣਵਾਈ ਦੌਰਾਨ, ਕੇਂਦਰ ਸਰਕਾਰ ਵਲੋਂ ਏਐਸਜੀ ਨੇ ਕਿਹਾ ਕਿ ਜਲ ਸ਼ਕਤੀ ਮੰਤਰੀ ਨੇ ਇਕ ਮੀਟਿੰਗ ਕੀਤੀ ਹੈ ਅਤੇ ਪਾਣੀ ਦੀ ਵੰਡ 'ਤੇ ਵਿਚਾਰ ਕਰਨ ਲਈ ਇਕ ਕਮੇਟੀ ਬਣਾਈ ਗਈ ਹੈ। ਦੋਵਾਂ ਰਾਜਾਂ ਦੇ ਮੁੱਖ ਸਕੱਤਰ ਇਸ ਕਮੇਟੀ ਦੇ ਚੇਅਰਪਰਸਨ ਹਨ ਅਤੇ ਇਸ ਮਾਮਲੇ ਵਿਚ 1 ਅਪ੍ਰੈਲ 2025 ਨੂੰ ਇਕ ਵਾਧੂ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ।

ਹਰਿਆਣਾ ਸਰਕਾਰ ਦੇ ਵਕੀਲ ਸ਼ਿਆਮ ਦੀਵਾਨ ਨੇ ਕਿਹਾ ਕਿ ਗੱਲਬਾਤ ਰਾਹੀਂ ਕੋਈ ਹੱਲ ਨਹੀਂ ਨਿਕਲ ਸਕਦਾ। ਜਿੱਥੋਂ ਤਕ ਨਹਿਰ ਦੀ ਉਸਾਰੀ ਦਾ ਸਵਾਲ ਹੈ, ਹਰਿਆਣਾ ਨੇ ਅਪਣੇ ਖੇਤਰ ਵਿਚ ਕੰਮ ਪੂਰਾ ਕਰ ਲਿਆ ਹੈ। ਇਕ ਮਹੱਤਵਪੂਰਨ ਮੁੱਦਾ ਇਹ ਹੈ ਕਿ ਪਾਣੀ ਨਹੀਂ ਛੱਡਿਆ ਜਾ ਰਿਹਾ।

ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਫ਼ਰਮਾਨ ਵਾਧੂ ਪਾਣੀ ਲਈ ਸੀ। ਨਹਿਰ ਅਜੇ ਨਹੀਂ ਬਣਾਈ ਗਈ। ਇਹ ਮੁੱਦਾ ਕਿ ਹਰਿਆਣਾ ਨੂੰ ਵਾਧੂ ਪਾਣੀ ਮਿਲਣਾ ਚਾਹੀਦਾ ਹੈ ਜਾਂ ਨਹੀਂ, ਟ੍ਰਿਬਿਊਨਲ ਦੇ ਸਾਹਮਣੇ ਵਿਚਾਰ ਅਧੀਨ ਹੈ।

ਕੇਂਦਰ ਸਰਕਾਰ ਵਲੋਂ ਏਐਸਜੀ ਐਸ਼ਵਰਿਆ ਭਾਟੀ ਨੇ ਕਿਹਾ ਕਿ ਅਸੀਂ ਵਿਚੋਲਗੀ ਲਈ ਯਤਨ ਕੀਤੇ ਸਨ। ਹਰਿਆਣਾ ਦੇ ਵਕੀਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਅਧਿਕਾਰਤ ਤੌਰ 'ਤੇ ਕਿਹਾ ਹੈ ਕਿ ਅਸੀਂ ਸਹਿਯੋਗ ਨਹੀਂ ਕਰਾਂਗੇ, ਇਸ ਲਈ ਗੱਲਬਾਤ ਅਸਫ਼ਲ ਹੋ ਗਈ ਹੈ। ਅਸੀਂ 2016 ਤੋਂ ਕੋਸ਼ਿਸ਼ ਕਰ ਰਹੇ ਹਾਂ, ਪਰ ਕੁੱਝ ਨਹੀਂ ਹੋਇਆ।
 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement