
ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਭਾਜਪਾ ਆਗੂ ਨੂੰ ਅਪਣੇ ਚੈਂਬਰ ਵਿਚ ਸਹੁੰ ਚੁਕਾਈ।
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਵੀਰਵਾਰ ਨੂੰ ਇਥੇ ਵਿਧਾਨ ਸਭਾ ਸਪੀਕਰ ਨੇ ਵਿਧਾਇਕ ਵਜੋਂ ਸਹੁੰ ਚੁਕਾਈ। ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਭਾਜਪਾ ਆਗੂ ਨੂੰ ਅਪਣੇ ਚੈਂਬਰ ਵਿਚ ਸਹੁੰ ਚੁਕਾਈ।
ਸੈਣੀ ਨੇ ਹਾਲ ਹੀ ਵਿਚ ਕਰਨਾਲ ਵਿਧਾਨ ਸਭਾ ਜ਼ਿਮਨੀ ਚੋਣ ਵਿਚ ਕਾਂਗਰਸ ਦੇ ਤਰਲੋਚਨ ਸਿੰਘ ਨੂੰ ਹਰਾਇਆ ਸੀ। ਇਸ ਤੋਂ ਪਹਿਲਾਂ ਇਸ ਸੀਟ ਦੀ ਨੁਮਾਇੰਦਗੀ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਕਰਦੇ ਸਨ। ਖੱਟਰ ਨੇ 2019 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਇਥੋਂ ਤਰਲੋਚਨ ਸਿੰਘ ਨੂੰ ਹਰਾਇਆ ਸੀ।
ਕੁਰੂਕਸ਼ੇਤਰ ਦੇ ਸਾਬਕਾ ਸੰਸਦ ਮੈਂਬਰ ਸੈਣੀ ਨੇ ਖੱਟਰ ਦੀ ਥਾਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਕਰਨਾਲ ਵਿਧਾਨ ਸਭਾ ਸੀਟ ਤੋਂ ਜ਼ਿਮਨੀ ਚੋਣ ਲੜੀ ਸੀ। ਖੱਟਰ ਵਲੋਂ ਕਰਨਾਲ ਦੇ ਵਿਧਾਇਕ ਵਜੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਜ਼ਿਮਨੀ ਚੋਣ ਜ਼ਰੂਰੀ ਹੋ ਗਈ ਸੀ। ਸੈਣੀ ਨੇ 12 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਖੱਟਰ ਕਰਨਾਲ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਜਿੱਤੇ ਹਨ।
(For more Punjabi news apart from Haryana CM Nayab Singh Saini takes oath as BJP MLA from Karnal, stay tuned to Rozana Spokesman)