
ਪਾਇਲਟ ਸੁਰੱਖਿਅਤ ਬਾਹਰ ਨਿਕਲਿਆ
ਪੰਚਕੂਲਾ : ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਭਾਰਤੀ ਹਵਾਈ ਫੌਜ ਦਾ ਇਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ 'ਚ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ।
ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਪਾਇਲਟ ਨੇ ਜਹਾਜ਼ ਨੂੰ ਜ਼ਮੀਨ 'ਤੇ ਅਜਿਹੀ ਥਾਂ ਉਤਾਰਿਆ ਜਿਥੇ ਕੋਈ ਆਬਾਦੀ ਨਹੀਂ ਸੀ। ਜ਼ਮੀਨ ’ਤੇ ਕਿਸੇ ਨੂੰ ਜਾਨੀ ਨੁਕਸਾਨ ਜਾਂ ਸੱਟ ਲੱਗਣ ਦੀ ਕੋਈ ਖ਼ਬਰ ਨਹੀਂ ਹੈ।
ਪੰਚਕੂਲਾ ਜ਼ਿਲ੍ਹੇ ਦੇ ਰਾਏਪੁਰਰਾਣੀ ਦੇ ਐਸ.ਐਚ.ਓ. ਨੇ ਦੱਸਿਆ, ‘‘ਭਾਰਤੀ ਹਵਾਈ ਫੌਜ ਦਾ ਜਹਾਜ਼ ਪੰਚਕੂਲਾ ਜ਼ਿਲ੍ਹੇ ਦੇ ਪਹਾੜੀ ਇਲਾਕੇ 'ਚ ਹਾਦਸਾਗ੍ਰਸਤ ਹੋ ਗਿਆ। ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ।’’