Haryana News: ਕਲਯੁਗੀ ਪੁੱਤ ਨੇ ਮਾਂ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
Published : Apr 7, 2024, 7:41 pm IST
Updated : Apr 7, 2024, 7:42 pm IST
SHARE ARTICLE
Kalyugi's son killed his mother with a sharp weapon Haryana News
Kalyugi's son killed his mother with a sharp weapon Haryana News

Haryana News: ਮਾਂ ਨੇ ਮਾੜੀ ਸੰਗਤ ਵਿਚ ਜਾਣ ਤੋਂ ਸੀ ਰੋਕਿਆ

Kalyugi's son killed his mother with a sharp weapon Haryana News: ਹਰਿਆਣਾ ਦੇ ਸੋਨੀਪਤ ਦੇ ਪਿੰਡ ਖੇੜੀ ਮਨਜਾਤ ਵਿੱਚ ਇੱਕ ਨੌਜਵਾਨ ਨੇ ਆਪਣੀ ਮਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਔਰਤ ਦਾ ਕਸੂਰ ਸਿਰਫ ਇਹ ਸੀ ਕਿ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਬਦਮਾਸ਼ ਨੌਜਵਾਨਾਂ ਨਾਲ ਰਹਿਣ ਤੋਂ ਰੋਕਿਆ ਸੀ। ਕਤਲ ਦਾ ਪਤਾ ਉਦੋਂ ਲੱਗਾ ਜਦੋਂ ਔਰਤ ਦੀਆਂ ਚੀਕਾਂ ਸੁਣੀਆਂ। ਜਦੋਂ ਲੋਕ ਪਹੁੰਚੇ ਤਾਂ ਉਹ ਖੂਨ ਨਾਲ ਲੱਥਪੱਥ ਹਾਲਤ 'ਚ ਪਈ ਸੀ।

ਇਹ ਵੀ ਪੜ੍ਹੋ: Sidhu Moosewala News: ਪੁੱਤ ਦੇ ਜਨਮ ਦੀ ਖੁਸ਼ੀ ਵਿਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੰਡੇ ਲੱਡੂ ਤੇ ਪਾਏ ਭੰਗੜੇ

ਕਤਲ ਤੋਂ ਬਾਅਦ ਕਾਤਲ ਪੁੱਤਰ ਕੰਧ ਟੱਪ ਕੇ ਫਰਾਰ ਹੋ ਗਿਆ। ਮੁੱਢਲੀ ਜਾਣਕਾਰੀ ਅਨੁਸਾਰ ਔਰਤ ਨਿਰਮਲਾ (49) ਐਤਵਾਰ ਸ਼ਾਮ ਨੂੰ ਪਿੰਡ ਖੇੜੀ ਮਨਜਾਤ ਸਥਿਤ ਆਪਣੇ ਘਰ ਸੀ। ਇਸ ਦੌਰਾਨ ਉਸ ਦੀ ਆਪਣੇ ਬੇਟੇ ਨਵੀਨ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਦੋਸ਼ ਹੈ ਕਿ ਬੇਟੇ ਨੇ ਆਪਣੀ ਮਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿਤਾ। ਔਰਤ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਬੇਟੇ ਨੇ ਉਸ ਨੂੰ ਕਮਰੇ ਤੋਂ ਬਾਹਰ ਨਹੀਂ ਜਾਣ ਦਿੱਤਾ। ਜਦੋਂ ਤੱਕ ਆਸਪਾਸ ਦੇ ਲੋਕਾਂ ਨੇ ਉਸ ਦੀਆਂ ਚੀਕਾਂ ਸੁਣੀਆਂ, ਉਦੋਂ ਤੱਕ ਔਰਤ ਮਰ ਚੁੱਕੀ ਸੀ।

ਇਹ ਵੀ ਪੜ੍ਹੋ: Haryana News: ਜਰਮਨੀ ਜਾ ਰਹੇ ਨੌਜਵਾਨ ਦੀ ਅੱਧ ਵਿਚਕਾਰ ਹੋਈ ਮੌਤ

ਮ੍ਰਿਤਕਾ ਦੇ ਪਤੀ ਬਲਰਾਜ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਬਲਰਾਜ ਨੇ ਦੱਸਿਆ ਕਿ ਉਸ ਦੀਆਂ ਦੋ ਬੇਟੀਆਂ ਅਤੇ ਇਕ ਬੇਟਾ ਹੈ। ਉਸ ਦੀਆਂ ਧੀਆਂ ਵਿਆਹੀਆਂ ਹੋਈਆਂ ਹਨ। ਇਕਲੌਤਾ ਪੁੱਤਰ  ਮਾੜੀ ਸੰਗਤ ਵਿਚ ਚਲਾ ਗਿਆ। ਉਸ ਖ਼ਿਲਾਫ਼ ਗੁਰੂਗ੍ਰਾਮ ਵਿੱਚ ਅਸਲਾ ਐਕਟ ਦਾ ਕੇਸ ਦਰਜ ਹੈ। ਪਿੰਡ ਵਿੱਚ ਲੜਾਈ ਵੀ ਹੋਈ। ਉਸ ਦੀ ਪਤਨੀ ਨੇ ਆਪਣੇ ਬੇਟੇ ਨੂੰ ਗਲਤ ਰਸਤੇ 'ਤੇ ਨਾ ਚੱਲਣ ਲਈ ਕਿਹਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਸ ਕਾਰਨ ਉਹ ਗੁੱਸੇ 'ਚ ਆ ਗਿਆ ਅਤੇ ਵਾਰਦਾਤ ਨੂੰ ਅੰਜਾਮ ਦੇ ਕੇ ਭੱਜ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਨੇ ਉਸ ਦੀਆਂ ਹਰਕਤਾਂ ਤੋਂ ਤੰਗ ਆ ਕੇ ਉਸ ਨੂੰ ਬੇਦਖਲ ਕਰ ਦਿਤਾ ਹੈ। ਸੂਚਨਾ ਤੋਂ ਬਾਅਦ ਕੁੰਡਲੀ ਥਾਣੇ ਦੀ ਟੀਮ ਮੌਕੇ 'ਤੇ ਪਹੁੰਚ ਗਈ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ।

(For more Punjabi news apart from Kalyugi's son killed his mother with a sharp weapon Haryana News, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement