ਖ਼ਬਰਾਂ |

ਤਾਜ਼ਾ |

ਗੁਰਦੁਆਰਾ ਨਾਢਾ ਸਾਹਿਬ ਦੀ ਪਾਰਕਿੰਗ 'ਚੋਂ ਆਟੋ ਚੋਰੀ

By : JAGDISH

Published : Jun 7, 2026, 5:26 pm IST
Updated : Jun 7, 2026, 6:01 pm IST
SHARE ARTICLE
Auto stolen from the parking lot of Gurdwara Nada Sahib
Auto stolen from the parking lot of Gurdwara Nada Sahib

ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

ਪੰਚਕੂਲਾ (ਨਾਢਾ ਸਾਹਿਬ) : ਗੁਰਦੁਆਰਾ ਨਾਢਾ ਸਾਹਿਬ ਸਾਹਿਬ ਕੰਪਲੈਕਸ ਦੇ ਨੇੜੇ ਇੱਕ ਪਾਰਕਿੰਗ ਤੋਂ ਇੱਕ ਆਟੋ ਚੋਰੀ ਹੋਣ ਦੀ ਖ਼ਬਰ ਮਿਲੀ ਹੈ। ਪੀੜਤ ਦੇ ਅਨੁਸਾਰ ਆਟੋ ਡਰਾਈਵਰ ਇੱਕ ਯਾਤਰੀ ਦੇ ਨਾਲ ਨਾਡਾ ਸਾਹਿਬ ਗੁਰਦੁਆਰੇ ਵਿਖੇ ਪਹੁੰਚਿਆ ਸੀ ਅਤੇ ਉਹ ਵੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ। ਡਰਾਈਵਰ ਨੇ ਦੱਸਿਆ ਕਿ ਉਸ ਨੇ ਆਪਣਾ ਆਟੋ ਪਾਰਕਿੰਗ ਵਿੱਚ ਖੜ੍ਹਾ ਕੀਤਾ ਸੀ, ਪਰ ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਆਟੋ ਗਾਇਬ ਸੀ। ਵਿਆਪਕ ਤਲਾਸ਼ੀ ਲਈ ਗਈ ਪਰ ਆਟੋ ਸਬੰਧੀ ਕੋਈ ਸੁਰਾਗ ਨਹੀਂ ਮਿਲਿਆ।

ਸਾਰੀ ਘਟਨਾ ਪਾਰਕਿੰਗ ਖੇਤਰ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ। ਇੱਕ ਵਿਅਕਤੀ ਆਟੋ ਲੈ ਕੇ ਭੱਜ ਦਾ ਦਿਖਾਈ ਦੇ ਰਿਹਾ ਹੈ। ਪੁਲਿਸ ਨੂੰ ਤੁਰੰਤ ਘਟਨਾ ਦੀ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ ਅਤੇ ਜਾਂਚ ਸ਼ੁਰੂ ਕੀਤੀ ਗਈ।

ਪੀੜਤ ਆਟੋ ਡਰਾਈਵਰ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਚੋਰੀ ਹੋਏ ਆਟੋ ਬਾਰੇ ਕੋਈ ਜਾਣਕਾਰੀ ਹੈ, ਤਾਂ ਉਹ ਤੁਰੰਤ ਉਸ ਨਾਲ ਜਾਂ ਪੁਲਿਸ ਨਾਲ ਸੰਪਰਕ ਕਰੇ । ਡਰਾਈਵਰ ਨੇ ਆਟੋ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ 10,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਜਲਦੀ ਹੀ ਮਾਮਲੇ ਨੂੰ ਹੱਲ ਕਰ ਲਿਆ ਜਾਵੇਗਾ ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM

NEET UG 'ਚ Punjab ਦੇ ਪੁੱਤ Aryan Gupta ਨੇ ਕੀਤਾ Top | ਜਾਣੋ ਕਾਮਯਾਬੀ ਦਾ ਰਾਜ਼ | Exclusive Interview

17 Jul 2026 3:01 PM

ਬਹਿਬਲ ਕਲਾਂ ਗੋਲੀ ਕਾਂਡ ਦਾ ਗਵਾਹ ਪਹਿਲੀ ਵਾਰ ਆਇਆ ਸਾਹਮਣੇ, ਜਿਸ ਦੇ ਵੀ ਵੱਜੀਆਂ ਸੀ ਗੋਲੀਆਂ !

17 Jul 2026 3:02 PM

Trump ਦੀ ਟੈਰਿਫ WAR, ਕੀ ਬਚੇਗਾ ਭਾਰਤੀ ਵਪਾਰ? ਭਾਰਤ 'ਤੇ 100% ਟੈਕਸ ਦੀ ਤਿਆਰੀ! ਝੁਕੇਗਾ ਭਾਰਤ ਜਾਂ ਮੰਨੇਗਾ ਟਰੰਪ?

16 Jul 2026 3:00 PM
Advertisement