
Nayab Saini News : ਵੱਖ-ਵੱਖ ਮੁੱਦਿਆਂ ਤੇ ਵਿਕਾਸ ਯੋਜਨਾਵਾਂ 'ਤੇ ਗਹਿਰਾਈ ਨਾਲ ਕੀਤੀ ਚਰਚਾ
Chief Minister Naib Saini welcomes Captain Amarinder in Chandigarh Latest News in Punjabi : ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਚੰਡੀਗੜ੍ਹ ਦੇ ਸੰਤ ਕਬੀਰ ਕੁਟੀਰ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਿੱਘਾ ਸਵਾਗਤ ਕੀਤਾ। ਇਸ ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੁੱਖ ਮੰਤਰੀ ਨਾਇਬ ਸੈਣੀ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਹੋਈ ਇਸ ਮੁਲਾਕਾਤ ਨੂੰ ਰਾਜਨੀਤਿਕ ਅਤੇ ਪ੍ਰਸ਼ਾਸਕੀ ਦ੍ਰਿਸ਼ਟੀਕੋਣ ਤੋਂ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੌਕੇ ’ਤੇ, ਦੋਵਾਂ ਆਗੂਆਂ ਨੇ ਰਾਜ ਨਾਲ ਸਬੰਧਤ ਮੁੱਦਿਆਂ ਅਤੇ ਵਿਕਾਸ ਯੋਜਨਾਵਾਂ 'ਤੇ ਅਪਣੇ ਵਿਚਾਰ ਸਾਂਝੇ ਕੀਤੇ।
ਇਸ ਮੁਲਾਕਾਤ ਨੂੰ ਲੈ ਕੇ ਰਾਜਨੀਤਿਕ ਹਲਕਿਆਂ ਵਿਚ ਚਰਚਾਵਾਂ ਤੇਜ਼ ਹੋ ਗਈਆਂ ਹਨ, ਕਿਉਂਕਿ ਇਹ ਮੁਲਾਕਾਤ ਆਉਣ ਵਾਲੇ ਸਮੇਂ ਵਿਚ ਕਿਸੇ ਮਹੱਤਵਪੂਰਨ ਰਾਜਨੀਤਿਕ ਵਿਕਾਸ ਵੱਲ ਇਸ਼ਾਰਾ ਕਰ ਸਕਦੀ ਹੈ।