
Haryana Cirme News : ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ, ਪੁਲਿਸ ਜਾਂਚ ’ਚ ਜੁਟੀ
Haryana Cirme News : ਹਰਿਆਣਾ ਦੇ ਝੱਜਰ ’ਚ ਇਕ ਕਿਸਾਨ ਨੇ ਸ਼ੱਕੀ ਹਾਲਾਤਾਂ ’ਚ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਉਹ ਤਿੰਨ ਧੀਆਂ ਅਤੇ ਇੱਕ ਪੁੱਤਰ ਦਾ ਪਿਤਾ ਸੀ। ਕਿਸਾਨ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਥਾਣਾ ਸਲਹਾਸ ਦੀ ਪੁਲਿਸ ਘਟਨਾ ਦੀ ਜਾਂਚ ’ਚ ਲੱਗੀ ਹੋਈ ਹੈ।
ਇਹ ਵੀ ਪੜੋ:Saudi Arabia News: ਸਾਊਦੀ ਅਦਾਲਤ ਨੇ 5 ਪਾਕਿਸਤਾਨੀਆਂ ਨੂੰ ਦਿੱਤੀ ਫਾਂਸੀ ਦੀ ਸਜਾ
ਜਾਣਕਾਰੀ ਮੁਤਾਬਕ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਝੱਜਰ ਦੇ ਪਿੰਡ ਨੀਲਹੇੜੀ ਨੇੜੇ ਇਕ ਕਿਸਾਨ ਨੇ ਜ਼ਹਿਰੀਲੀ ਚੀਜ਼ ਖਾ ਲਈ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਉਸ ਦੀ ਪਛਾਣ 50 ਸਾਲਾ ਅਸ਼ੋਕ ਵਾਸੀ ਪਿੰਡ ਨੀਲਹੇੜੀ ਵਜੋਂ ਕੀਤੀ। ਉਹ ਖੇਤੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਕਿਸਾਨ ਦੀਆਂ ਤਿੰਨ ਧੀਆਂ ਅਤੇ ਇੱਕ ਪੁੱਤਰ ਸੀ।
ਇਹ ਵੀ ਪੜੋ:Abohar Road Accident : ਅਬੋਹਰ ਵਿੱਚ ਸੜਕ ਹਾਦਸੇ ਵਿੱਚ ਬੈਂਕ ਮੈਨੇਜਰ ਦੀ ਹੋਈ ਮੌਤ
ਥਾਣਾ ਸੱਲਹਵਾਸ ਤੋਂ ਆਏ ਤਫ਼ਤੀਸ਼ੀ ਅਫ਼ਸਰ ਐੱਸਆਈ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਨੀਲਹੇੜੀ ਨੇੜੇ ਇੱਕ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ। ਮ੍ਰਿਤਕ ਦੇ ਭਰਾ ਸੁਰੇਸ਼ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜੋ:Punjab Weather News : ਪੰਜਾਬ ’ਚ ਮੌਸਮ ਵਿਭਾਗ ਵਲੋਂ ਚੇਤਾਵਨੀ ਕੀਤੀ ਜਾਰੀ
ਉਨ੍ਹਾਂ ਦੱਸਿਆ ਕਿ ਕਿਸਾਨ ਦੀ ਲਾਸ਼ ਦਾ ਝੱਜਰ ਦੇ ਸਿਵਲ ਹਸਪਤਾਲ ’ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
(For more news apart from Farmer ate poison and ended his life News in Punjabi, stay tuned to Rozana Spokesman)