
ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ
Haryana News: ਸਾਬਕਾ ਕੇਂਦਰੀ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਭਾਜਪਾ ਨੂੰ ਅਲਵਿਦਾ ਕਹਿ ਦਿਤਾ ਹੈ। ਹਾਲਾਂਕਿ, ਜਦੋਂ ਤੋਂ ਸਾਬਕਾ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਨੇ ਭਾਜਪਾ ਛੱਡ ਦਿਤੀ ਸੀ, ਉਦੋਂ ਤੋਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਦੋਵੇਂ ਪਿਓ-ਪੁੱਤ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਇਸੇ ਦੌਰਾਨ ਅੱਜ ਚੌਧਰੀ ਬੀਰੇਂਦਰ ਸਿੰਘ ਦੇ ਨਾਲ ਉਨ੍ਹਾਂ ਦੀ ਪਤਨੀ ਨੇ ਵੀ ਅਪਣਾ ਅਸਤੀਫ਼ਾ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਭੇਜ ਦਿਤਾ ਹੈ।
ਇਸ ਸਮੇਂ ਬੀਰੇਂਦਰ ਸਿੰਘ ਦੀ ਕਾਂਗਰਸ ਵਿਚ ਵਾਪਸੀ ਨੂੰ ਲੈ ਕੇ ਹਰਿਆਣਾ ਦੀ ਸਿਆਸਤ ਵਿਚ ਜ਼ੋਰਦਾਰ ਚਰਚਾ ਚੱਲ ਰਹੀ ਹੈ। ਹਾਲਾਂਕਿ ਉਹ ਪਹਿਲਾਂ ਹੀ ਜਨਤਕ ਤੌਰ 'ਤੇ ਕਹਿ ਚੁੱਕੇ ਹਨ ਕਿ ਉਹ ਵੱਡੀ ਗਿਣਤੀ 'ਚ ਕਾਂਗਰਸੀ ਵਰਕਰਾਂ ਅਤੇ ਕੁੱਝ ਸਾਬਕਾ ਵਿਧਾਇਕਾਂ ਨਾਲ ਕਾਂਗਰਸ 'ਚ ਸ਼ਾਮਲ ਹੋਣਗੇ। ਖ਼ਬਰ ਹੈ ਕਿ ਕੱਲ੍ਹ ਬੀਰੇਂਦਰ ਸਿੰਘ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ।
(For more Punjabi news apart from Former Union Minister Chaudhary Birender Singh resigns from BJP, stay tuned to Rozana Spokesman)