ਕਾਂਗਰਸ ਨੇ ਹਰਿਆਣਾ ’ਚ ਭਾਜਪਾ ਸਰਕਾਰ ਨੂੰ ਬਰਖਾਸਤ ਕਰਨ ਅਤੇ ਚੋਣਾਂ ਕਰਵਾਉਣ ਦੀ ਮੰਗ ਕੀਤੀ, JJP ਦਾ ਵੀ ਮਿਲਿਆ ਸਾਥ
Published : May 8, 2024, 9:57 pm IST
Updated : May 8, 2024, 9:57 pm IST
SHARE ARTICLE
Bhupinder Singh Hooda and Dushyant Chautala
Bhupinder Singh Hooda and Dushyant Chautala

ਜੇਕਰ ਕਾਂਗਰਸ ਸੈਣੀ ਸਰਕਾਰ ਨੂੰ ਢਾਹੁਣ ਲਈ ਕਦਮ ਚੁੱਕਦੀ ਹੈ ਤਾਂ ਅਸੀਂ ਸਮਰਥਨ ਕਰਾਂਗੇ : ਦੁਸ਼ਯੰਤ ਚੌਟਾਲਾ 

ਭਾਜਪਾ ਸਰਕਾਰ ਸੰਕਟ ’ਚ ਨਹੀਂ, ਕਾਂਗਰਸ ‘ਭੰਬਲਭੂਸਾ ਪੈਦਾ ਕਰਨ’ ਲਈ ਜ਼ਿੰਮੇਵਾਰ : ਮੁੱਖ ਮੰਤਰੀ ਸੈਣੀ 

ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ’ਚ ਤਿੰਨ ਆਜ਼ਾਦ ਵਿਧਾਇਕਾਂ ਦੇ ਸਮਰਥਨ ਵਾਪਸ ਲੈਣ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਘੱਟ ਗਿਣਤੀ ’ਚ ਆਉਣ ਤੋਂ ਬਾਅਦ ਕਾਂਗਰਸ ਨੇ ਬੁਧਵਾਰ ਨੂੰ ਹਰਿਆਣਾ ’ਚ ਰਾਸ਼ਟਰਪਤੀ ਸ਼ਾਸਨ ਲਗਾਉਣ ਅਤੇ ਚੋਣਾਂ ਕਰਵਾਉਣ ਦੀ ਮੰਗ ਕੀਤੀ। ਪਾਰਟੀ ਨੇ ਕਿਹਾ ਕਿ ਉਹ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਯ ਨੂੰ ਚਿੱਠੀ ਲਿਖ ਕੇ ਭਾਜਪਾ ਸਰਕਾਰ ਨੂੰ ਬਰਖਾਸਤ ਕਰਨ ਦੀ ਮੰਗ ਕਰੇਗੀ। 

ਪਾਰਟੀ ਨੇ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.), ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਅਤੇ ਆਜ਼ਾਦ ਵਿਧਾਇਕ ਬਲਰਾਜ ਕੁੰਡੂ ਨੂੰ ਵੀ ਇਸੇ ਤਰ੍ਹਾਂ ਰਾਜਪਾਲ ਨੂੰ ਚਿੱਠੀ ਲਿਖ ਕੇ ਭਾਜਪਾ ਦਾ ਵਿਰੋਧ ਕਰਨ ਦੇ ਅਪਣੇ ਦਾਅਵੇ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ। ਹਾਲਾਂਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁਧਵਾਰ ਨੂੰ ਸਿਰਸਾ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੰਕਟ ’ਚ ਨਹੀਂ ਹੈ ਅਤੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੈ ਭਾਨ ਨੇ ਕਿਹਾ ਕਿ ਤਿੰਨ ਆਜ਼ਾਦ ਵਿਧਾਇਕ ਪਹਿਲਾਂ ਹੀ ਸਮਰਥਨ ਵਾਪਸ ਲੈਣ ਬਾਰੇ ਰਾਜਪਾਲ ਨੂੰ ਚਿੱਠੀ ਲਿਖ ਚੁਕੇ ਹਨ। 

ਦੂਜੇ ਪਾਸੇ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਆਗੂ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਜੇਕਰ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਸੂਬੇ ’ਚ ਨਾਇਬ ਸੈਣੀ ਸਰਕਾਰ ਨੂੰ ਢਾਹੁਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਦੀ ਪਾਰਟੀ ਇਸ ਕਦਮ ਦਾ ਸਮਰਥਨ ਕਰੇਗੀ। ਚੌਟਾਲਾ ਨੇ ਕਿਹਾ ਕਿ ਜੇਕਰ ਸੈਣੀ ਸਰਕਾਰ ਵਿਰੁਧ ਬੇਭਰੋਸਗੀ ਮਤਾ ਲਿਆਂਦਾ ਜਾਂਦਾ ਹੈ ਤਾਂ ਉਹ ਸਰਕਾਰ ਦੇ ਵਿਰੁਧ ਵੋਟ ਪਾਉਣਗੇ। 

ਉਨ੍ਹਾਂ ਕਿਹਾ, ‘‘ਮੈਂ ਰੀਕਾਰਡ ’ਤੇ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਭਰੋਸੇ ਦਾ ਵੋਟ ਹੁੰਦਾ ਹੈ ਤਾਂ ਸਾਡੇ ਵਿਧਾਇਕ ਸਰਕਾਰ ਨੂੰ ਢਾਹੁਣ ਲਈ ਵੋਟ ਪਾਉਣਗੇ। ਜੇ.ਜੇ.ਪੀ. ਵ੍ਹਿਪ ਜਾਰੀ ਕਰੇਗੀ ਅਤੇ ਸਰਕਾਰ ਦੇ ਵਿਰੁਧ ਵੋਟ ਦੇਵੇਗੀ।’’ 

ਤਿੰਨ ਆਜ਼ਾਦ ਵਿਧਾਇਕਾਂ ਵਲੋਂ ਸਰਕਾਰ ਤੋਂ ਸਮਰਥਨ ਵਾਪਸ ਲੈਣ ਦਾ ਜ਼ਿਕਰ ਕਰਦਿਆਂ ਚੌਟਾਲਾ ਨੇ ਕਿਹਾ ਕਿ ਕੱਲ੍ਹ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਹੋਏ ਹਨ। ਉਨ੍ਹਾਂ ਕਿਹਾ, ‘‘ਅਸੀਂ ਮੰਗ ਕਰਦੇ ਹਾਂ ਕਿ ਮੁੱਖ ਮੰਤਰੀ ਨੂੰ ਬਹੁਮਤ ਸਾਬਤ ਕਰਨਾ ਚਾਹੀਦਾ ਹੈ ਜਾਂ ਨੈਤਿਕ ਆਧਾਰ ’ਤੇ ਅਸਤੀਫਾ ਦੇਣਾ ਚਾਹੀਦਾ ਹੈ।’’ ਜੇ.ਜੇ.ਪੀ. ਪ੍ਰਧਾਨ ਨੇ ਕਿਹਾ ਕਿ ਉਹ ਰਾਜਪਾਲ ਨੂੰ ਬੇਨਤੀ ਕਰਦੇ ਹਾਂ ਅਤੇ ਉਨ੍ਹਾਂ ਨੂੰ ਲਿਖਾਂਗੇ ਕਿ ਉਹ ਸਰਕਾਰ ਨੂੰ ਬਹੁਮਤ ਸਾਬਤ ਕਰਨ ਦਾ ਹੁਕਮ ਦੇਣ।

ਹਾਲਾਂਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁਧਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੰਕਟ ’ਚ ਨਹੀਂ ਹੈ ਅਤੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਾਂਗਰਸ ’ਤੇ ਇਹ ਭਰਮ ਪੈਦਾ ਕਰਨ ਦਾ ਦੋਸ਼ ਲਾਇਆ ਕਿ ਉਨ੍ਹਾਂ ਦੀ ਸਰਕਾਰ ਸੰਕਟ ’ਚ ਹੈ। ਆਜ਼ਾਦ ਵਿਧਾਇਕਾਂ ਤੋਂ ਸਮਰਥਨ ਵਾਪਸ ਲੈਣ ਬਾਰੇ ਪੁੱਛੇ ਜਾਣ ’ਤੇ ਸੈਣੀ ਨੇ ਸਿਰਸਾ ’ਚ ਪੱਤਰਕਾਰਾਂ ਨੂੰ ਕਿਹਾ, ‘‘ਸਰਕਾਰ ਕਿਸੇ ਸੰਕਟ ’ਚ ਨਹੀਂ ਹੈ, ਉਹ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ।’’ ਸੈਣੀ ਸਿਰਸਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਅਸ਼ੋਕ ਤੰਵਰ ਲਈ ਪ੍ਰਚਾਰ ਕਰ ਰਹੇ ਸਨ। 

ਆਜ਼ਾਦ ਵਿਧਾਇਕਾਂ ਸੋਮਬੀਰ ਸਾਂਗਵਾਨ (ਦਾਦਰੀ), ਰਣਧੀਰ ਸਿੰਘ ਗੋਲਨ (ਪੁੰਡਰੀ) ਅਤੇ ਧਰਮਪਾਲ ਗੋਂਦਰ (ਨੀਲੋਖੇੜੀ) ਨੇ ਮੰਗਲਵਾਰ ਨੂੰ ਭਾਜਪਾ ਸਰਕਾਰ ਤੋਂ ਸਮਰਥਨ ਵਾਪਸ ਲੈ ਲਿਆ ਅਤੇ ਐਲਾਨ ਕੀਤਾ ਕਿ ਉਹ ਕਾਂਗਰਸ ਦਾ ਸਮਰਥਨ ਕਰਨਗੇ। 

ਭਾਰਤੀ ਜਨਤਾ ਪਾਰਟੀ (ਭਾਜਪਾ) ਸਰਕਾਰ ਇਸ ਸਮੇਂ 90 ਮੈਂਬਰੀ ਸਦਨ ’ਚ ਬਹੁਮਤ ਦੇ ਅੰਕੜੇ ਤੋਂ ਦੋ ਅੰਕ ਪਿੱਛੇ ਹੈ। ਸਦਨ ਦੀ ਮੌਜੂਦਾ ਗਿਣਤੀ 88 ਹੈ। ਸੈਣੀ ਸਰਕਾਰ ਨੂੰ ਦੋ ਹੋਰ ਆਜ਼ਾਦ ਵਿਧਾਇਕਾਂ ਅਤੇ ਹਰਿਆਣਾ ਲੋਕਹਿਤ ਪਾਰਟੀ ਦੇ ਇਕਲੌਤੇ ਵਿਧਾਇਕ ਦਾ ਸਮਰਥਨ ਹਾਸਲ ਹੈ। ਕਰਨਾਲ ਅਤੇ ਰਾਣੀਆ ਵਿਧਾਨ ਸਭਾ ਸੀਟਾਂ ਇਸ ਸਮੇਂ ਖਾਲੀ ਹਨ। ਮੌਜੂਦਾ ਸਦਨ ’ਚ ਭਾਜਪਾ ਦੇ 40, ਕਾਂਗਰਸ ਦੇ 30 ਅਤੇ ਜੇ.ਜੇ.ਪੀ. ਦੇ 10 ਵਿਧਾਇਕ ਹਨ। ਇੰਡੀਅਨ ਨੈਸ਼ਨਲ ਲੋਕ ਦਲ ਅਤੇ ਹਰਿਆਣਾ ਲੋਕਹਿਤ ਪਾਰਟੀ ਦਾ ਇਕ-ਇਕ ਮੈਂਬਰ ਹੈ। ਇਨ੍ਹਾਂ ਤੋਂ ਇਲਾਵਾ 6 ਆਜ਼ਾਦ ਵਿਧਾਇਕ ਹਨ।

Tags: haryana

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement