ਹਰਿਆਣਾ ਦੇ ਨੌਜਵਾਨ ਦੀ ਕੈਲੀਫੋਰਨੀਆ ਵਿਚ ਮੌਤ, ਚੰਗੇ ਭਵਿੱਖ ਲਈ 7 ਸਾਲ ਪਹਿਲਾਂ ਗਿਆ ਸੀ ਵਿਦੇਸ਼
Published : Feb 9, 2026, 9:37 am IST
Updated : Feb 9, 2026, 9:39 am IST
SHARE ARTICLE
Sandeep Singh dies in America Kurukshetra
Sandeep Singh dies in America Kurukshetra

ਟਰੇਨ ਨਾਲ ਟਕਰਾਇਆ ਸੰਦੀਪ ਦਾ ਟਰੱਕ, ਕੁਰੂਕਸ਼ੇਤਰ ਦੇ ਕੁਮਹਾਰ ਮਾਜਰਾ ਨਾਲ ਸੀ ਸਬੰਧਿਤ

ਅਮਰੀਕਾ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਇਥੇ ਹਰਿਆਣਾ ਦੇ ਟਰੱਕ ਡਰਾਈਵਰ ਦੀ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ  32 ਸਾਲਾ ਸੰਦੀਪ ਸਿੰਘ ਵਜੋਂ ਹੋਈ ਹੈ ਜੋ ਕਿ ਕੁਰੂਕਸ਼ੇਤਰ ਦੇ ਪਿੰਡ ਕੁਮਹਾਰ ਮਾਜਰਾ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਕੈਲੀਫੋਰਨੀਆ ਤੋਂ ਟੈਕਸਾਸ ਇੱਕ ਟਰੱਕ ਲੈ ਕੇ ਗਿਆ ਸੀ। ਇੱਥੇ ਉਸ ਦਾ ਟਰੱਕ ਇੱਕ ਖੜੀ ਰੇਲਗੱਡੀ ਨਾਲ ਟਕਰਾ ਗਿਆ। ਘਟਨਾ ਸਮੇਂ ਸੰਦੀਪ ਟਰੱਕ ਵਿੱਚ ਇਕੱਲਾ ਸੀ। ਸੰਦੀਪ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਸੀ ਅਤੇ ਲੰਬੇ ਸਮੇਂ ਤੱਕ ਦਰਦ ਨਾਲ ਤੜਫਦਾ ਰਿਹਾ।

ਬਾਅਦ ਵਿੱਚ ਕਿਸੇ ਨੇ ਉਸ ਨੂੰ ਦਰਦ ਨਾਲ ਚੀਕਦੇ ਦੇਖਿਆ ਅਤੇ ਪੁਲਿਸ ਨੂੰ ਸੂਚਿਤ ਕੀਤਾ ਪਰ ਉਦੋਂ ਤੱਕ ਸੰਦੀਪ ਦੀ ਮੌਤ ਹੋ ਚੁੱਕੀ ਸੀ। ਸੰਦੀਪ 6 ਮਹੀਨੇ ਪਹਿਲਾਂ ਹੀ ਪੁੱਤ ਦਾ ਪਿਓ ਬਣਿਆ ਸੀ। ਪੁੱਤ ਦੀ ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਦੱਸ ਦੇਈਏ ਕਿ ਸੰਦੀਪ ਚੰਗੇ ਭਵਿੱਖ ਲਈ 7 ਸਾਲ ਪਹਿਲਾਂ ਵਿਦੇਸ਼ ਗਿਆ ਸੀ। 
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement