Pakistan News: ਪਾਕਿਸਤਾਨ ਦੇ ਗਵਾਦਰ ਬੰਦਰਗਾਹ 'ਤੇ ਅਤਿਵਾਦੀ ਹਮਲੇ 'ਚ 7 ਮਜ਼ਦੂਰਾਂ ਦੀ ਮੌਤ
Published : May 9, 2024, 4:46 pm IST
Updated : May 10, 2024, 9:32 am IST
SHARE ARTICLE
7 workers shot dead near Pakistan's Gwadar Port
7 workers shot dead near Pakistan's Gwadar Port

ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕੀਤੀ ਘਟਨਾ ਦੀ ਕੀਤੀ ਨਿੰਦਾ

Pakistan News: ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਖੇਤਰ ਦੇ ਬੰਦਰਗਾਹ ਸ਼ਹਿਰ ਗਵਾਦਰ 'ਚ ਵੀਰਵਾਰ ਨੂੰ ਹੋਏ ਅਤਿਵਾਦੀ ਹਮਲੇ 'ਚ ਘੱਟੋ-ਘੱਟ 7 ਮਜ਼ਦੂਰਾਂ ਦੀ ਮੌਤ ਹੋ ਗਈ। ਜਿਓ ਨਿਊਜ਼ ਨੇ ਗਵਾਦਰ ਥਾਣੇ ਦੇ ਐਸਐਚਓ ਮੋਹਸਿਨ ਅਲੀ ਦੇ ਹਵਾਲੇ ਨਾਲ ਦਸਿਆ ਕਿ ਅਣਪਛਾਤੇ ਬੰਦੂਕਧਾਰੀਆਂ ਨੇ ਸੁਰਬੰਦਰ ਇਲਾਕੇ ਵਿਚ ਗਵਾਦਰ ਮੱਛੀ ਬੰਦਰਗਾਹ ਨੇੜੇ ਇਕ ਇਮਾਰਤ 'ਤੇ ਗੋਲੀਬਾਰੀ ਕੀਤੀ, ਜਿਸ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ।

ਪੁਲਿਸ ਅਧਿਕਾਰੀ ਨੇ ਦਸਿਆ ਕਿ ਮ੍ਰਿਤਕ ਅਤੇ ਜ਼ਖਮੀ ਵਿਅਕਤੀ ਇਲਾਕੇ ਵਿਚ ਨਾਈ ਦੀ ਦੁਕਾਨ 'ਤੇ ਕੰਮ ਕਰਦੇ ਸਨ। ਉਹ ਪੰਜਾਬ ਦੇ ਖਾਨੇਵਾਲ ਦੇ ਰਹਿਣ ਵਾਲੇ ਸਨ। ਪੁਲਿਸ ਨੇ ਦਸਿਆ ਕਿ ਜ਼ਖਮੀ ਵਿਅਕਤੀ ਨੂੰ ਗਵਾਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਵੀ ਇੱਥੇ ਭੇਜੀਆਂ ਗਈਆਂ ਹਨ। ਅਜੇ ਤਕ ਕਿਸੇ ਵੀ ਅਤਿਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਗਵਾਦਰ 'ਚ ਹੋਏ ਹਮਲੇ 'ਚ ਲੋਕਾਂ ਦੇ ਮਾਰੇ ਜਾਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਮਾਮਲੇ 'ਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਸ ਹਮਲੇ 'ਚ ਸ਼ਾਮਲ ਅਤਿਵਾਦੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਗ੍ਰਿਫਤਾਰ ਕਰਨ ਲਈ ਹਰ ਤਰ੍ਹਾਂ ਦੀ ਤਾਕਤ ਦੀ ਵਰਤੋਂ ਕੀਤੀ ਜਾਵੇਗੀ।

ਬਲੋਚਿਸਤਾਨ ਦੇ ਗ੍ਰਹਿ ਮੰਤਰੀ ਮੀਰ ਜ਼ਿਆਉੱਲਾ ਲੰਗੂ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਅਤੇ ਜਾਂਚ ਦੇ ਆਦੇਸ਼ ਦਿਤੇ। ਮੰਤਰੀ ਨੇ ਕਿਹਾ ਕਿ ਮਜ਼ਦੂਰਾਂ ਦੀ ਹਤਿਆ ਇਕ ਕਾਇਰਾਨਾ ਕਾਰਵਾਈ ਹੈ ਅਤੇ ਅਤਿਵਾਦੀਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

ਇਹ ਘਟਨਾ ਬਲੋਚਿਸਤਾਨ ਦੇ ਨੁਸ਼ਕੀ ਜ਼ਿਲ੍ਹੇ ਵਿਚ ਅਣਪਛਾਤੇ ਹਮਲਾਵਰਾਂ ਦੁਆਰਾ ਵੱਖ-ਵੱਖ ਅਤਿਵਾਦੀ ਘਟਨਾਵਾਂ ਵਿਚ 11 ਲੋਕਾਂ ਦੀ ਗੋਲੀ ਮਾਰ ਕੇ ਹਤਿਆ ਕੀਤੇ ਜਾਣ ਦੇ ਕੁੱਝ ਹਫ਼ਤਿਆਂ ਬਾਅਦ ਹੋਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਦੇਸ਼ ਦੇ ਦੁਸ਼ਮਣਾਂ ਦੀ ਕਾਇਰਾਨਾ ਕਾਰਵਾਈ ਕਰਾਰ ਦਿਤਾ ਹੈ। ਸ਼ਰੀਫ ਨੇ ਕਿਹਾ ਕਿ ਅਸੀਂ ਅਤਿਵਾਦ ਨੂੰ ਜੜ੍ਹੋਂ ਖ਼ਤਮ ਕਰ ਕੇ ਰਹਾਂਗੇ।

 (For more Punjabi news apart from 7 workers shot dead near Pakistan's Gwadar Port, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement